Tuesday, September 13, 2011

''ਮਾਈ ਅਰਥ ਮਾਈ ਡਿਊਟੀ''ਮੁਹਿੰਮ ਪੂਰੇ ਦੇਸ਼ ਵਿੱਚ ਜਾਰੀ

"ਮਾਈ ਅਰਥ ਮਾਈ ਡਿਊਟੀ'' ਮੁਹਿੰਮ ਹੋਰ ਤੇਜ਼  
ਜ਼ਿਲ੍ਹੇ 'ਚ ਲਾਏ ਜਾਣਗੇ 10 ਹਜ਼ਾਰ ਬੂਟੇ-ਡੀਸੀਅੰਮ੍ਰਿਤਸਰ ਤੋਂ ਗਜਿੰਦਰ ਸਿੰਘ ਕਿੰਗ
ਵਿਸ਼ਵ ਧਰਤੀ ਦਿਵਸ ਦੇ ਮੌਕੇ 'ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਨੇ ਅੱਜ ਭਾਰਤ ਸਰਕਾਰ ਦੇ ਉਪਰਾਲੇ ਅਤੇ ਜੀ ਨਿਊਜ਼ ਤੇ ਪੰਜਾਬ ਕੇਸਰੀ ਗਰੁੱਪ ਦੇ ਸਹਿਯੋਗ ਨਾਲ ਵਾਤਾਵਰਣ ਨੁੰ ਸੁਰੱਖਿਅਤ ਰੱਖਣ ਲਈ ਬੂਟੇ ਲਗਾਉਣ ਦੀ ਚਲਾਈ ਜਾ ਰਹੀ ਮੁਹਿੰਮ ''ਮਾਈ ਅਰਥ ਮਾਈ ਡਿਊਟੀ'' ਦੀ ਸ਼ੁਰੂਆਤ ਜ਼ਿਲ੍ਹੇ ਦੇ ਪਿੰਡ ਪੰਡੋਰੀ ਵੜੈਚ ਵਿੱਚ ਬੂਟੇ ਲਗਾ ਕੇ ਕੀਤੀ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ 100 ਨੌਜਵਾਨ ਕਲੱਬਾਂ ਦੇ ਸਹਿਯੋਗ ਨਾਲ 5000 ਬੂਟੇ ਲਗਾਏ ਜਾ ਰਹੇ ਹਨ ਅਤੇ 100 ਹੋਰ ਨੌਜਵਾਨ ਕਲੱਬਾਂ ਨੂੰ 5000 ਹੋਰ ਬੂਟੇ ਲਾਉਣ ਲਈ ਚੁਣਿਆ ਗਿਆ ਹੈ ਅਤੇ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਨੌਜਵਾਨ ਕਲੱਬਾਂ ਦੇ ਸਹਿਯੋਗ ਨਾਲ ਜਿਲ੍ਹੇ ਵਿੱਚ ਇਸ ਮੁਹਿੰਮ ਤਹਿਤ 10, 000 ਬੂਟੇ ਲਗਾਏ ਜਾਣਗੇ।
ਉਨਾਂ੍ਹ ਦੱਸਿਆ ਕਿ ''ਮਾਈ ਅਰਥ ਮਾਈ ਡਿਊਟੀ''ਮੁਹਿੰਮ ਪੂਰੇ ਦੇਸ਼ ਵਿੱਚ ਚਲਾਈ ਜਾ ਰਹੀ ਹੈ ਜਿਸ ਤਹਿਤ ਦੇਸ਼ ਭਰ ਵਿੱਚ ਅੱਜ 50 ਹਜ਼ਾਰ ਬੂਟੇ ਲਗਾਏ ਜਾ ਰਹੇ ਹਨ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਨੌਜਵਾਨ ਕਲੱਬਾਂ ਦੇ ਮੈਂਬਰਾਂ ਅਤੇ ਪੰਚਾਇਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਸਾਨੂੰ ਸਾਡੀ ਧਰਤੀ ਅਤੇ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਨਾਲ ਹੀ ਉਨ੍ਹਾਂ ਦੀ ਸਾਂਭ-ਸੰਭਾਲ ਦਾ ਖਿਆਲ ਰੱਖਣਾ ਚਾਹੀਦਾ ਹੈ।
ਇਸ ਮੌਕੇ ਉਨਾਂ੍ਹ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਪਿੰਡਾਂ ਦੇ ਸਰਪੰਚਾਂ ਨੂੰ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਉਨਾਂ੍ਹ ਦੀ ਹੌਸਲਾ ਅਫਜ਼ਾਈ ਕਰਨ ਤਾਂ ਉਹ ਚੰਗੇ ਪਾਸੇ ਲਗ ਸਕਣ ਅਤੇ ਨਸ਼ਿਆ ਵਰਗੀਆਂ ਬੁਰੀਆਂ ਅਲਾਮਤਾਂ ਤੋਂ ਬਚੇ ਰਹਿਣ।
ਇਸ ਮੌਕੇ ਨੌਜਵਾਨ ਕਲੱਬਾਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਤਹਿਤ 20 ਵਲੰਟੀਅਰਾਂ ਵੱਲੋਂ ਖੂਨਦਾਨ ਕੀਤਾ ਗਿਆ।
ਇਸ ਮੌਕੇ ਵੇਰਕਾ ਬਲਾਕ ਦੇ ਬੀ.ਡੀ.ਪੀ.ਓ  ਸੁਬੇਗ ਸਿੰਘ,  ਜਸਵੀਰ ਸਿੰਘ ਸਰਪੰਚ ਪਿੰਡ ਪੰਡੋਰੀ ਵੜੈਚ, ਕੁਲਵੰਤ ਸਿੰਘ ਸਰਪੰਚ ਪਿੰਡ ਜਹਾਂਗੀਰ,ਅਮਰਜੀਤ ਸਿੰਘ ਸਰਪੰਚ ਪਿੰਡ ਨੌਸ਼ਹਿਰਾ,ਅਤੇ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੇ ਕੋ-ਆਰਡੀਨੇਟਰ ਤਜਿੰਦਰ ਸਿੰਘ ਰਾਜਾ ਤੋਂ ਇਲਾਵਾ ਵੱਖ- ਵੱਖ ਨੌਜਵਾਨ ਕਲੱਬਾਂ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

No comments: