Thursday, August 09, 2012

ਜਮਹੂਰੀ ਅਧਿਕਾਰ ਸਭਾ ਵੱਲੋਂ ਜਾਰੀ ਪ੍ਰੈੱਸ ਬਿਆਨ

ਰਾਜਨੀਤਕ ਕਾਰਕੁੰਨ ਲਾਜਪਤ ਰਾਏ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਨਿਖੇਧੀ
ਅੱਜ ਇੱਥੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਪ੍ਰੈੱਸ ਸਕੱਤਰ ਪ੍ਰੋਫੈਸਰ ਏ ਕੇ ਮਲੇਰੀ ਅਤੇ ਸੂਬਾ ਕਮੇਟੀ ਮੈਂਬਰਾਂ ਨਰਭਿੰਦਰ, ਪ੍ਰਿਤਪਾਲ ਅਤੇ ਬੂਟਾ ਸਿੰਘ ਨੇ ਮੁਕਤਸਰ ਪੁਲਿਸ ਵਲੋਂ ਇਨਕਲਾਬੀ ਰਾਜਨੀਤਕ ਕਾਰਕੁੰਨ ਲਾਜਪਤ ਰਾਏ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਸ੍ਰੀ ਲਾਜਪਤ ਰਾਏ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਵੱਖ-ਵੱਖ ਕਾਰਕੁੰਨਾਂ ਦੇ ਮਾਮਲਿਆਂ ਦੀ ਸੁਣਵਾਈ ਕਰਦਿਆਂ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਕਿ ਕਿਸੇ ਵਿਚਾਰਧਾਰਾ ਦਾ ਧਾਰਨੀ ਹੋਣਾ ਆਪਣੇ ਆਪ 'ਚ ਕੋਈ ਜੁਰਮ ਨਹੀਂ ਹੈ। ਮੁਲਕ ਦਾ ਸੰਵਿਧਾਨ ਹਰ ਨਾਗਰਿਕ ਨੂੰ ਆਪਣੀ ਪਸੰਦ ਦੇ ਵਿਚਾਰ ਰੱਖਣ, ਇਨ੍ਹਾਂ ਦਾ ਪ੍ਰਗਟਾਵਾ ਕਰਨ ਅਤੇ ਇਹ ਵਿਚਾਰ ਲੋਕਾਂ 'ਚ ਸੰਚਾਰ ਕਰਨ ਦੀ ਆਜ਼ਾਦੀ ਦਿੰਦਾ ਹੈ। ਕਿਸੇ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਹੋਣ 'ਤੇ ਵੀ ਉਸ ਨੂੰ ਤੁਰੰਤ ਅਦਾਲਤ 'ਚ ਪੇਸ਼ ਕੀਤਾ ਜਾਣਾ ਚਾਹੀਦਾ ਹੈ।
ਜਾਰੀ ਕਰਤਾ:
Êਪ੍ਰੋਫੈਸਰ ਏ ਕੇ ਮਲੇਰੀ, ਸੂਬਾ ਪ੍ਰੈੱਸ ਸਕੱਤਰ
ਜਮਹੂਰੀ ਅਧਿਕਾਰ ਸਭਾ, ਪੰਜਾਬ।
ਫ਼ੋਨ : 98557-00310

No comments: