Saturday, February 23, 2013

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ

ਮੀਟ ਅਤੇ ਅੰਡੇ ਦੀਆਂ ਦੁਕਾਨਾਂ ਰਹਿਣਗੀਆਂ ਬੰਦ- ਡਾ. ਨੀਰੂ ਕਤਿਆਲ
Courtesy Photo
ਲੁਧਿਆਣਾ, 23 ਫਰਵਰੀ, (ਪੰਜਾਬ ਸਕਰੀਨ,ਗੋਗਨਾ) ਡਾ. ਨੀਰੂ ਕਤਿਆਲ ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ:2) ਦੇ ਅਧੀਨ ਧਾਰਾ 144 ਤਹਿਤ 25 ਫਰਵਰੀ, 2013 ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਵਾਲੇ ਦਿਨ ਉਪ-ਮੰਡਲ ਜਗਰਾਓ, ਸਮਰਾਲਾ, ਖੰਨਾ, ਪਾਇਲ ਅਤੇ ਰਾਏਕੋਟ ਦੇ ਏਰੀਏ ਪੈਂਦੀਆਂ ਮੀਟ ਅਤੇ ਅੰਡੇ ਦੀਆਂ ਦੁਕਾਨਾ/ਰੇਹੜੀਆਂ ਅਤੇ ਬੁੱਚੜਖਾਨੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦਿਨ ਹੋਟਲ/ਢਾਬਿਆਂ ਤੇ ਮੀਟ-ਅੰਡੇ ਬਨਾਉਣ ਤੇ ਵੀ ਪਾਬੰਦੀ ਲਗਾਈ ਜਾਂਦੀ ਹੈ। 
 ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ 25 ਫਰਵਰੀ, 2013 ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਜਾ ਰਿਹਾ ਹੈ। ਇਸ ਦਿਨ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਅਸੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਇਹ ਪਾਬੰਦੀ ਲਗਾਈ ਗਈ ਹੈ।

No comments: