Wednesday, February 27, 2013

ਪ੍ਰਿੰ. ਕਿਰਪਾਲ ਸਿੰਘ ਅਭਿਲਾਸ਼ੀ ਦੇ ਵਿਛੋੜੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੌਤ ਨਾਲ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ-ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ 
ਲੁਧਿਆਣਾ : 27 ਜਨਵਰੀ: (*ਡਾ. ਗੁਲਜ਼ਾਰ ਸਿੰਘ ਪੰਧੇਰ) :ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਨੇ ਪ੍ਰਸਿੱਧ ਵਿਦਵਾਨ ਆਪਣੇ ਸਤਿਕਾਰਤ ਤੇ ਬਜ਼ੁਰਗ ਮੋਢੀ ਮੈਂਬਰ ਪ੍ਰਿੰ. ਕਿਰਪਾਲ ਸਿੰਘ ਅਭਿਲਾਸ਼ੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। 
ਅਕਾਡਮੀ ਦੇ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਿੰ. ਕਿਰਪਾਲ ਸਿੰਘ ਅਭਿਲਾਸ਼ੀ ਹਰਮਨ ਪਿਆਰੇ ਅਧਿਆਪਕ, ਕੁਸ਼ਲ ਪ੍ਰਬੰਧਕ, ਨੇਕ ਦਿਲ ਇਨਸਾਨ ਤੇ ਜੀਵਨ ਦੀਆਂ ਉਚੀਆਂ ਸੁੱਚੀਆਂ ਕਦਰਾਂ ਕੀਮਤਾਂ ਦੇ ਅਲੰਬਰਦਾਰ ਸਨ। 
ਅਕਾਡਮੀ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਨੇ ਕਿਹਾ ਕਿ ਅਜ ਕਲ ਉਹ ਅਕਾਡਮੀ ਦੇ ਅੰਤ੍ਰਿੰਗ ਬੋਰਡ ਦੇ ਆਦਰਯੋਗ ਮੈਂਬਰ ਵੀ ਸਨ। ਉਹਨਾਂ ਦੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਸਾਡੀ ਅਰਦਾਸ ਹੈ ਕਿ ਵਾਹਿਗੁਰੂ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਤੇ ਵਿਛੜੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
ਸ਼ੋਕ ਸੰਦੇਸ਼ ਦੇਣ ਵਾਲਿਆਂ ਵਿਚ ਹੋਰਨਾਂ ਤੋਂ ਇਲਾਵਾ ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਸ. ਸ. ਜੌਹਲ, ਡਾ. ਸੁਰਜੀਤ ਪਾਤਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਸ.ਪ. ਸਿੰਘ, ਪ੍ਰੋ. ਨਿਰੰਜਨ ਤਸਨੀਮ, ਮਿੱਤਰ ਸੈਨ ਮੀਤ,  ਪ੍ਰੋ. ਰਵਿੰਦਰ ਭੱਠਲ, ਸੁਰਿੰਦਰ ਕੈਲੇ, ਡਾ. ਗੁਲਜ਼ਾਰ ਸਿੰਘ ਪੰਧੇਰ, ਜਸਵੰਤ ਜ਼ਫ਼ਰ, ਡਾ. ਗੁਰਇਕਬਾਲ ਸਿੰਘ, ਪ੍ਰਿੰ. ਪ੍ਰੇਮ ਸਿੰਘ ਬਜਾਜ, ਸ੍ਰੀਮਤੀ ਗੁਰਚਰਨ ਕੌਰ ਕੋਚਰ, ਡਾ. ਸਵਰਨਜੀਤ ਕੌਰ ਗਰੇਵਾਲ, ਤ੍ਰੈਲੋਚਨ ਲੋਚੀ, ਜਨਮੇਜਾ ਸਿੰਘ ਜੌਹਲ ਸਮੇਤ ਸਥਾਨਕ ਲੇਖਕਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਡਾ.ਪੰਧੇਰ

*ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਜੁੜੇ ਹੋਏ ਡਾ. ਗੁਲਜ਼ਾਰ ਸਿੰਘ ਪੰਧੇਰ 
ਉਘੇ ਲੇਖਕ ਹੋਣ ਦੇ ਨਾਲ ਨਾਲ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ 
ਪ੍ਰੈਸ ਸਕੱਤਰ ਵੀ ਹਨ। 

No comments: