Tuesday, April 30, 2013

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਦੁੱਖ ਦਾ ਪ੍ਰਗਟਾਵਾ

ਐਡਵੋਕੇਟ ਹਰਬਾਗ ਸਿੰਘ ਗਿੱਲ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ
ਲੁਧਿਆਣਾ : 30 ਅਪ੍ਰੈਲ (ਡਾ. ਗੁਲਜ਼ਾਰ ਸਿੰਘ ਪੰਧੇਰ):ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਮੂਹ ਮੈਂਬਰ ਅਤੇ ਅਹੁਦੇਦਾਰ ਐਡਵੋਕੇਟ ਹਰਬਾਗ  ਸਿੰਘ ਗਿੱਲ ਦੇ ਸਤਿਕਾਰਯੋਗ ਮਾਤਾ ਜੀ ਅਤੇ ਅਕਾਡਮੀ ਦੇ ਜੀਵਨ ਮੈਂਬਰ ਪ੍ਰੋ. ਪਰਮਜੀਤ ਕੌਰ ਗਿੱਲ ਦੇ ਪੂਜਨੀਕ ਸੱਸ ਸਰਦਾਰਨੀ ਹਰਨੇਕ ਕੌਰ ਪਤਨੀ ਸ. ਨਾਜਰ ਸਿੰਘ ਦੇ ਅਕਾਲ ਚਲਾਣੇ 'ਤੇ ਇਸ ਦੁੱਖ ਦੀ ਘੜੀ ਵਿਚ ਉਹਨਾਂ ਨਾਲ ਦਿਲੀ ਹਮਦਰਦੀ ਅਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹਨ।
ਅਕਾਡਮੀ ਦੇ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਮਾਵਾਂ ਠੰਡੀਆਂ ਛਾਵਾਂ ਹੁੰਦੀਆਂ ਹਨ। ਸ. ਹਰਬਾਗ ਸਿੰਘ ਗਿੱਲ ਦੇ ਸਿਰ ਤੋਂ ਮਾਤਾ ਦੀ ਛਾਂ ਉੱਠ ਜਾਣ ਨਾਲ ਉਹਨਾਂ ਦੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ•ਾਂ ਕਿਹਾ ਸਾਡੀ ਵਾਹਿਗੁਰੂ ਅੱਗੇ ਅਰਦਾਸ ਹੈ ਕਿ ਸਰਦਾਰਨੀ ਹਰਨੇਕ ਕੌਰ ਜੀ ਦੀ ਆਤਮਾ ਨੂੰ ਸ਼ਾਂਤੀ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। 
ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਅਰਪਤ ਕਰਨ ਵਾਲਿਆਂ ਵਿਚ ਪ੍ਰਿੰ. ਪ੍ਰੇਮ ਸਿੰਘ ਬਜਾਜ, ਪ੍ਰੋ. ਨਰਿੰਜਨ ਤਸਨੀਮ, ਅਕਾਡਮੀ ਦੇ ਸਕੱਤਰ ਸ੍ਰੀ ਸੁਰਿੰਦਰ ਕੈਲੇ, ਡਾ. ਗੁਲਜ਼ਾਰ ਸਿੰਘ ਪੰਧੇਰ ਅਤੇ ਇੰਜ. ਜਸਵੰਤ ਸਿੰਘ ਜ਼ਫ਼ਰ, ਪ੍ਰੋ. ਰਵਿੰਦਰ ਭੱਠਲ, ਜਨਮੇਜਾ ਸਿੰਘ ਜੌਹਲ, ਤ੍ਰੈਲੋਚਨ ਲੋਚੀ, ਸ੍ਰੀਮਤੀ ਗੁਰਚਰਨ ਕੌਰ ਕੋਚਰ, ਡਾ. ਸਵਰਨਜੀਤ ਕੌਰ ਗਰੇਵਾਲ ਤੇ ਮਨਜਿੰਦਰ ਧਨੋਆ, ਸ੍ਰੀਮਤੀ ਇੰਦਰਜੀਤਪਾਲ ਕੌਰ, ਸ੍ਰੀਮਤੀ ਕਲਮਪ੍ਰੀਤ ਕੌਰ ਸੰਘੇੜਾ, ਸ੍ਰੀਮਤੀ ਜਸਪਾਲ ਕੌਰ, ਤਰਲੋਚਨ ਸਿੰਘ ਸਮੇਤ ਕਾਫ਼ੀ ਗਿਣਤੀ ਵਿਚ ਸਥਾਨਕ ਲੇਖਕ ਹਾਜ਼ਰ ਸਨ।

No comments: