Thursday, June 27, 2013

ਬੀਬੀ ਉੱਤਮਜੀਤ ਕੌਰ ਦਾ ਅਕਾਲ ਚਲਾਣਾ

ਜਥੇਦਾਰ ਅਵਤਾਰ ਸਿੰਘ ਨੇ ’ਤੇ ਕੀਤਾ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ:: 27 ਜੂਨ- (ਪੰਜਾਬ ਸਕਰੀਨ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸਾਬਕਾ ਰਾਜ ਸਭਾ ਮੈਂਬਰ ਅਤੇ ਕੌਮੀ ਘੱਟ ਗਿੱਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ.ਤਰਲੋਚਨ ਸਿੰਘ  ਦੀ ਧਰਮ ਪਤਨੀ ਬੀਬੀ ਉੱਤਮਜੀਤ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
ਇਥੋਂ ਜਾਰੀ ਇੱਕ ਪ੍ਰੈੱਸ ਰਲੀਜ਼ ’ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਬੀਬੀ ਉੱਤਮਜੀਤ ਕੌਰ ਧਾਰਮਿਕ ਬਿਰਤੀ ਵਾਲੇ, ਨੇਕ ਦਿਲ ਤੇ ਸਾਊ ਸੁਭਾਅ ਦੇ ਮਾਲਕ ਸਨ ਅਤੇ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦੇ ਭਾਣੇ ਨੂੰ ਮੰਨਣਾ ਹੀ ਪੈਂਦਾ ਹੈ। ਇਸ ਲਈ ਮੇਰੀ ਅਕਾਲ-ਪੁਰਖ ਅੱਗੇ ਅਰਦਾਸ ਹੈ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਅਤੇ ਬਾਕੀ ਤੇ ਸਾਕ-ਸਨਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

No comments: