Thursday, June 27, 2013

ਬੱਚਿਆਂ ਨੂੰ ਸਿੱਖੀ ਵਿੱਚ ਪ੍ਰਪੱਕ ਕਰਨ ਦੀ ਮੁਹਿੰਮ ਤੇਜ਼

ਐਸਜੀਪੀਸੀ ਦੀ ਧਰਮ ਪ੍ਰਚਾਰ ਕਮੇਟੀ ਨੇ ਲਿਆਂਦੀ ਤੁਫਾਨੀ ਤੇਜ਼ੀ 
ਬੱਚਿਆਂ ਲਈ ਵੀ ਲਾਇਆ ਗੁਰਮਤਿ ਸਿਖਲਾਈ ਕੈਂਪ
ਕੈਂਪ ਦੌਰਾਨ ਬੱਚਿਆਂ ਦੀ ਹੋਂਸਲਾ ਅਫਜਾਈ ਲਈ ਐਸਜੀਪੀਸੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਅਤੇ ਸਕੱਤਰ ਸਤਿਬੀਰ ਸਿੰਘ 
ਅੰਮ੍ਰਿਤਸਰ: 27 ਜੂਨ- (ਪੰਜਾਬ ਸਕਰੀਨ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵੀਂ ਪੀੜ੍ਹੀ ਨੂੰ ਆਪਣੇ ਗੌਰਵਮਈ ਵਿਰਸੇ ਨਾਲ ਜੋੜੀ ਰੱਖਣ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਹੁਸ਼ਿਆਰਪੁਰ ਵਿਖੇ 3 ਜੂਨ ਤੋਂ 7 ਜੂਨ ਤੱਕ 17ਵਾਂ ਵਿਸ਼ਾਲ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ ਇਲਾਕੇ ਦੇ ਬਹੁਤ ਸਾਰੇ ਬੱਚਿਆਂ ਨੇ ਭਾਗ ਲਿਆ। ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਇਹਨਾਂ ਬੱਚਿਆਂ ਨੂੰ ਗੁਰਬਾਣੀ ਉਚਾਰਨ, ਗੁਰ-ਇਤਿਹਾਸ, ਸਿੱਖ-ਇਤਿਹਾਸ ਤੇ ਰਹਿਤ ਮਰਯਾਦਾ ਬਾਰੇ ਅਰਥ ਭਰਪੂਰ ਜਾਣਕਾਰੀ ਦਿੱਤੀ ਤੇ ਜਿਹੜੇ ਬੱਚੇ ਪਤਿਤ ਸਨ, ਉਨ੍ਹਾਂ ਬੱਚਿਆਂ ਨੇ ਕਿਹਾ ਕਿ ਉਹ ਅੱਗੇ ਤੋਂ ਕੇਸ ਕਤਲ ਨਹੀਂ ਕਰਵਾਉਣਗੇ ਤੇ ਸਾਬਤ-ਸੂਰਤ ਸਿੱਖ ਬਣਕੇ ਆਪਣੇ ਵਿਰਸੇ ਨਾਲ ਜੁੜਨਗੇ।
ਇਸ ਦੌਰਾਨ ਇਹਨਾਂ ਬੱਚਿਆਂ ਦੇ ਵੱਖ-ਵੱਖ ਗਰੁੱਪ ਬਣਾ ਕੇ ਗੁਰਬਾਣੀ ਤੇ ਸਿੱਖ ਇਤਿਹਾਸ ਪ੍ਰਤੀ ਆਪਸੀ ਮੁਕਾਬਲੇ ਕਰਵਾਏ ਗਏ। ਜਿਹੜੇ ਬੱਚਿਆਂ ਨੇ ਪਹਿਲਾ, ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਬੱਚਿਆਂ ਨੂੰ ਸ.ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਤੇ ਸ.ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਕੈਂਪ ’ਚ ਭਾਗ ਲੈਣ ਕਰਕੇ ਸਰਟੀਫਿਕੇਟ, ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਜਥੇਦਾਰ ਮਲਕੀਤ ਸਿੰਘ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ.ਬਲਜਿੰਦਰ ਸਿੰਘ, ਸ.ਕੁਲਦੀਪ ਸਿੰਘ ਮੈਨੇਜਰ ਆਦਿ ਮੌਜੂਦ ਸਨ। 
ਬੱਚਿਆਂ ਨੂੰ ਸਿੱਖੀ ਵਿੱਚ ਪ੍ਰਪੱਕ ਕਰਨ ਦੀ ਮੁਹਿੰਮ ਤੇਜ਼ 
SNA Gurmat Camp Feb 2013

No comments: