Sunday, July 07, 2013

ਸਿੱਖਾਂ ਉਪਰ ਨਸਲੀ ਹਮਲੇ

ਅਮਰੀਕਾ ਸਰਕਾਰ ਸਿੱਖਾਂ ਦੀ ਜਾਨ-ਮਾਲ ਦੀ ਹਿਫਾਜ਼ਤ ਕਰੇ:ਜ.ਅਵਤਾਰ ਸਿੰਘ
ਅੰਮ੍ਰਿਤਸਰ: 06 ਜੁਲਾਈ- ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆਂ ‘ਚ ਸਿੱਖ ਡਰਾਈਵਰ ਗੁਲਵਿੰਦਰ ਸਿੰਘ ‘ਤੇ ਗੋਰੇ ਵਿਅਕਤੀ ਵਲੋਂ ਹਮਲਾ ਕਰਕੇ ਸਖਤ ਜ਼ਖਮੀ ਕੀਤੇ ਜਾਣ ਦੀ ਜਥੇ. ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੋਸ਼ੀ ਵਿਅਕਤੀ ਨੂੰ ਤੁਰੰਤ ਗਿ੍ਰਫਤਾਰ ਕਰਕੇ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਪਬਲੀਸਿਟੀ ਵਿਭਾਗ ਵਲੋਂ ਜਾਰੀ ਪ੍ਰੈਸ ਰਿਲੀਜ਼ ‘ਚ ਜਥੇ. ਅਵਤਾਰ ਸਿੰਘ ਨੇ ਕਿਹਾ ਕਿ ਅਮਰੀਕਾ ਵਿਚ ਪਹਿਲਾਂ ਵੀ ਗੁੰਡਾ ਅਨਸਰਾਂ ਵੱਲੋਂ ਸਿੱਖਾਂ ਉਪਰ ਨਸਲੀ ਹਮਲੇ ਕਰਨ ਦੀਆਂ ਦੁਖਦਾਈ ਘਟਨਾਵਾਂ ਵਾਪਰ ਚੁੱਕੀਆਂ ਹਨ। ਹਰ ਵਾਰ ਅਮਰੀਕਾ ਸਰਕਾਰ ਵੱਲੋਂ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਜਾਂਦਾ ਹੈ ਕਿ ਅੱਗੇ ਤੋਂ ਅਜਿਹੀਆਂ ਘਟਨਾਵਾਂ ਨੂੰ ਨਹੀਂ ਵਾਪਰਨ ਦਿੱਤਾ ਜਾਵੇਗਾ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪਰ ਕੁਝ ਸਮੇਂ ਬਾਅਦ ਹੀ ਫਿਰਕੂ ਸੋਚ ਦੇ ਧਾਰਨੀ ਲੋਕਾਂ ਵੱਲੋਂ ਮੰਦਭਾਗੀਆਂ ਘਟਨਾਵਾਂ ਨੂੰ ਦੁਬਾਰਾ ਅੰਜ਼ਾਮ ਦਿੱਤਾ ਜਾਂਦਾ ਹੈ।।
ਉਨ੍ਹਾਂ ਕਿਹਾ ਕਿ ਦੁਨੀਆਂ ਦੇ ਸਭ ਤੋਂ ਵੱਡੇ ਦੇਸ਼ ਵਿਚ ਘੱਟ ਗਿਣਤੀ ਸਿੱਖਾਂ ਉੱਪਰ ਨਿਤਾ ਪ੍ਰਤੀ ਹੋ ਰਹੇ ਹਮਲੇ ਰੋਕਣ ਲਈ ਅਮਰੀਕੀ ਪ੍ਰਸ਼ਾਸਨ ਨੂੰ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਦੀ ਤਰੱਕੀ ਵਿਚ ਸਿੱਖ ਭਾਈਚਾਰੇ ਦਾ ਅਹਿਮ ਯੋਗਦਾਨ ਹੈ। ਇਸ ਦੇਸ਼ ਵਿਚ ਸਿੱਖ ਭਾਈਚਾਰੇ ਦੇ ਵੱਡੇ-ਵੱਡੇ ਕਾਰੋਬਾਰਾਂ ਤੋਂ ਇਲਾਵਾ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਸਿੱਖ ਅਮਰੀਕੀ ਸੈਨਾਵਾਂ ਵਿਚ ਵੀ ਭਰਤੀ ਹਨ।
ਜਥੇ. ਅਵਤਾਰ ਸਿੰਘ ਨੇ ਅਮਰੀਕਾ ਸਰਕਾਰ ਨੂੰ ਕਿਹਾ ਹੈ ਕਿ ਅਮਰੀਕਾ ‘ਚ ਵੱਸਦੇ ਸਿੱਖ ਭਾਈਚਾਰੇ ਦੀ ਜਾਨ ਤੇ ਮਾਲ ਦੀ ਹਿਫਾਜ਼ਤ ਨੂੰ ਯਕੀਨੀ ਬਣਾਇਆ ਜਾਵੇ ਤੇ ਸ. ਗੁਲਵਿੰਦਰ ਸਿੰਘ ਡਰਾਈਵਰ ‘ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਤਰੁੰਤ ਗਿ੍ਰਫਤਾਰ ਕਰਕੇ ਸਖਤ ਕਾਰਵਾਈ ਕੀਤੀ ਜਾਵੇ।

ਸ੍ਰੀ ਰਾਜਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ          ਮਾਮਲਾ ਹੋਦ ਚਿੱਲੜ ਸਿੱਖ ਕਤਲੇਆਮ ਦਾ


ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ                           ਇਹ ਇਨਕਲਾਬੀ ਯੋਧੇ ਨਹੀਂ, ਨਫ਼ਰਤਾਂ-ਖਾਧੇ ਕਸਾਈ ਹਨ




ਮੰਦਿਰਾ ਨੇ ਟੈਟੂ ਨਾ ਹਟਾਇਆ ਤਾਂ ਹੋਵੇਗੀ ਕਾਰਵਾਈ                       ਮਾਓਵਾਦੀ ਹਿੰਸਾ:ਦੱਬੇ-ਕੁਚਲਿਆਂ ਦੀ ਹਿੰਸਾ           



No comments: