Friday, July 12, 2013

ਧਰਮ ਪ੍ਰਚਾਰ ਕਮੇਟੀ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ

ਸੇਵਾ ਬਾਬਾ ਅਮਰੀਕ ਸਿੰਘ ਕਾਰ-ਸੇਵਾ ਵਾਲਿਆਂ ਨੂੰ ਸੌਂਪੀ
ਅੰਮ੍ਰਿਤਸਰ: 11 ਜੁਲਾਈ- (ਪੰਜਾਬ ਸਕਰੀਨ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਦਫਤਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਰੂਪ ’ਚ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਅੰਤ੍ਰਿੰਗ ਕਮੇਟੀ ਮੈਂਬਰ ਸ.ਰਜਿੰਦਰ ਸਿੰਘ ਮਹਿਤਾ ਵੀ ਹਾਜ਼ਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇ:ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੇ ਦਫਤਰ ਦੀ ਨਵੀਂ ਇਮਾਰਤ ਦੀ ਸੇਵਾ ਬਾਬਾ ਅਮਰੀਕ ਸਿੰਘ ਕਾਰ-ਸੇਵਾ ਵਾਲਿਆਂ ਨੂੰ ਸੌਂਪੀ ਗਈ ਹੈ ਜੋ ਇੱਕ ਸਾਲ ਦੇ ਅਰਸੇ ਵਿੱਚ ਇਸ ਸੇਵਾ ਨੂੰ ਮੁਕੰਮਲ ਕਰਨਗੇ। ਉਨ੍ਹਾਂ ਕਿਹਾ ਕਿ ਇਹ ਦਫਤਰ ਆਧੁਨਿਕ ਤਕਨੀਕ ਵਾਲਾ ਅਤੇ ਮੁਕੰਮਲ ਏਅਰ ਕੰਡੀਸ਼ਨਰ ਹੋਵੇਗਾ ਤੇ ਇਸ ਦਾ ਨਕਸ਼ਾ ਤੇਜਾ ਸਿੰਘ ਸਮੁੰਦਰੀ ਹਾਲ ਨਾਲ ਮਿਲਦਾ-ਜੁਲਦਾ ਤੇ ਸਿੱਖ-ਆਰਟ ਨੂੰ ਦਰਸਾਉਣ ਵਾਲਾ ਹੋਵੇਗਾ। 
ਸਵਰਗੀ ਕਲਿਆਣ ਕੌਰ ਦੀਆਂ ਕੁਝ ਲਿਖਤਾਂ:--

ਜਿੰਦਗੀ ਮਹਿੰਗੀ ਵੀ ਜਿੰਦਗੀ ਸਸਤੀ ਵੀ 
ਮੁੱਦਾ ਕਿਤਾਬ ਨਹੀਂ; ਤਸਲੀਮਾ ਹੈ 
ਇੱਕ ਚਿਣਗ ਮੈਨੂੰ ਵੀ ਚਾਹੀਦੀ 
ਪ੍ਰਧਾਨ ਮੰਤਰੀ ਗਣਤੰਤਰ ਦਿਵਸ ਕਲਾਕਾਰਾਂ ਨਾਲ 

ਨਹੀਂ ਰਹੀ ਪੰਜਾਬ ਸਕਰੀਨ ਦੀ ਸਰਗਰਮ ਸੰਚਾਲਿਕਾ ਕਲਿਆਣ ਕੌਰ 
ਕਲਿਆਣ ਕੌਰ: ਅੰਤਿਮ ਅਲਵਿਦਾ ਦੇ ਦੁਖਾਂਤ 

No comments: