Friday, August 16, 2013

ਐਸਜੀਪੀਸੀ: ਨਵੀਂ ਨਿਯੁਕਤੀ ਦਾ ਚਾਰਜ 22 ਅਗਸਤ ਨੂੰ

Fri, Aug 16, 2013 at 3:26 PM
ਸਿੰਘ ਸਾਹਿਬ ਗਿਆਨੀ ਮੱਲ ਸਿੰਘ 22 ਅਗਸਤ ਨੂੰ ਸਵੇਰੇ ਸੇਵਾ ਸੰਭਾਲਣਗੇ
ਅੰਮ੍ਰਿਤਸਰ: 16 ਅਗਸਤ, 2013 (ਪੰਜਾਬ ਸਕਰੀਨ ਬਿਊਰੋ //ਕਿੰਗ)-  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਵਜੋਂ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ 22 ਅਗਸਤ ਨੂੰ ਸਵੇਰੇ 11.00 ਵਜੇ ਸੇਵਾ ਸੰਭਾਲਣਗੇ।
ਇਥੋਂ ਜਾਰੀ ਪ੍ਰੈੱਸ ਰਲੀਜ਼ ’ਚ ਜਾਣਕਾਰੀ ਦੇਂਦਿਆਂ ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਮੱਲ ਸਿੰਘ 8 ਜੁਲਾਈ 1979 ਨੂੰ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਬਤੌਰ ਮੁੱਖ ਗ੍ਰੰਥੀ/ਕਥਾ ਵਾਚਕ ਵਜੋਂ ਸ਼੍ਰੋਮਣੀ ਕਮੇਟੀ ਸੇਵਾ ’ਚ ਆਏ, ਉਪਰੰਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸੇਵਾ ਨਿਭਾਉਣ ਉਪਰੰਤ 4 ਨਵੰਬਰ 2001 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਬਣੇ। ਉਨ੍ਹਾਂ ਵੱਲੋਂ ਪੂਰੀ ਇਮਾਨਦਾਰੀ ਤੇ ਗੁਰੂ ਹੁਕਮ ਵਿੱਚ ਰਹਿ ਕੇ ਕੀਤੀ ਸੇਵਾ ਨੂੰ ਮੁੱਖ ਰੱਖਦਿਆਂ 15 ਨਵੰਬਰ 2012 ਨੂੰ ਬਤੌਰ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੇਵਾ ਸੌਂਪੀ ਗਈ।
ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਕਰਕੇ ਬੀਤੇ ਦਿਨ ਕਲਗੀਧਰ ਨਿਵਾਸ ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੂੰ ਬਤੌਰ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਿਯੁਕਤ ਕਰਨ ਦਾ ਅਹਿਮ ਫੈਸਲਾ ਲਿਆ ਗਿਆ ਜੋ 22 ਅਗਸਤ ਨੂੰ ਸਵੇਰੇ 11 ਵਜੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣਗੇ। ਇਸ ਤੋਂ ਪਹਿਲਾਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਹੋਵੇਗਾ।
ਜਥੇਦਾਰ ਅਵਤਾਰ ਸਿੰਘ ਨੇ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ-ਟਕਸਾਲਾਂ, ਸਿੰਘ ਸਭਾਵਾਂ, ਸੰਪਰਦਾਵਾਂ, ਕਾਰਸੇਵਾ ਵਾਲੇ ਮਹਾਂਪੁਰਸ਼ਾਂ, ਸਭਾ-ਸੁਸਾਇਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ 22 ਅਗਸਤ ਨੂੰ ਸਵੇਰੇ 11 ਵਜੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੇਵਾ ਸੰਭਾਲ ਸਮਾਗਮ ਸਮੇਂ ਹਾਜ਼ਰੀਆਂ ਭਰਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।


ਤਿਲਕ ਵਿਹਾਰ ਦਿੱਲੀ ਵਿੱਚ ਫਾਇਰਿੰਗ-ਦੋ ਮੌਤਾਂ-ਦਰਜਨਾਂ ਜ਼ਖਮੀ



ਲੁਧਿਆਣਾ ਵਿੱਚ ਵੀ ਜੋਸ਼ੋ ਖਰੋਸ਼ ਨਾਲ ਹੋਏ 15 ਅਗਸਤ ਦੇ ਸਮਾਗਮ




       

No comments: