Thursday, August 22, 2013

ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੂੰ ਮਿਲੀ ਸਰਬਸੰਮਤ ਪ੍ਰਵਾਨਗੀ

Thu, Aug 22, 2013 at 4:33 PM
*ਜੈਕਾਰਿਆਂ ਦੀ ਗੂੰਜ  ’ਚ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਜਥੇਦਾਰ ਤਖ਼ਤ ਸ੍ਰੀ ਕੇਸਗੜ ਸਾਹਿਬ ਦੀ ਸੇਵਾ ਸੰਭਾਲੀ
*ਜਥੇਦਾਰ ਅਵਤਾਰ ਸਿੰਘ ਵੱਲੋਂ ਗਿਆਨੀ ਮੱਲ ਸਿੰਘ ਅਤੇ ਸਮੁੱਚੇ ਸਿੱਖ ਜਗਤ ਨੂੰ ਵਧਾਈ
*ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਵੱਲੋਂ ਗਿਆਨੀ ਮੱਲ ਸਿੰਘ ਨੂੰ ਦਸਤਾਰ ਭੇਟ
ਸ੍ਰੀ ਅਨੰਦਪੁਰ ਸਾਹਿਬ: 22 ਅਗਸਤ 2013 (ਰੈਕਟਰ ਕਥੂਰੀਆ//ਪੰਜਾਬ ਸਕਰੀਨ ਬਿਊਰੋ): ਖਾਲਸੇ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਅਰਦਾਸੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ.ਸੁਖਦੇਵ ਸਿੰਘ ਭੌਰ ਵੱਲੋਂ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਦੀ ਰੌਸ਼ਨੀ ਵਿੱਚ ਮਤਾ ਪੜਦਿਆਂ ਮੰਚ ਦੀ ਸ਼ੁਰੂਆਤ ਕੀਤੀ, ਜਿਸ ਨੂੰ ਸਮੁੱਚੀਆਂ ਜਥੇਬੰਦੀਆਂ, ਸੰਪ੍ਰਦਾਵਾਂ, ਟਕਸਾਲਾਂ, ਨਿਹੰਗ ਸਿੰਘ-ਦਲਾਂ ਤੋਂ ਇਲਾਵਾ ਧਾਰਮਿਕ ਤੇ ਰਾਜਸੀ ਅਹੁਦੇਦਾਰਾਂ ਵੱਲੋਂ ਜੈਕਾਰਿਆਂ ਦੀ ਗੂੰਜ ’ਚ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ ਸਾਹਿਬ ਨੂੰ ਪ੍ਰਵਾਨਗੀ ਦਿੱਤੀ।
ਹਜ਼ਾਰਾਂ ਦੀ ਤਦਾਦ ਵਿੱਚ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੁੱਚੇ ਸਿੱਖ ਪੰਥ ਦੀ ਧਾਰਮਿਕ ਜਥੇਬੰਦੀ ਹੈ। ਇਸ ਦੇ ਅਹੁਦੇਦਾਰਾਂ ਦੀ ਚੋਣ 60 ਲੱਖ ਤੋਂ ਵੱਧ ਵੋਟਰ ਕਰਦੇ ਹਨ। ਜਿਸ ਤਹਿਤ ਇਸ ਜਥੇਬੰਦੀ ਦੀ ਚੁਣੀ ਹੋਈ ਅੰਤਿ੍ਰੰਗ ਕਮੇਟੀ ਦੇ ਫੈਸਲੇ ਮੁਤਾਬਕ ਤਖ਼ਤ ਸਾਹਿਬਾਨ ਦੇ ਜਥੇਦਾਰ ਦੀ ਨਿਯੁਕਤੀ ਕਰਦੀ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਹੋਈ ਇਸ ਨਿਯੁਕਤੀ ਨੂੰ ਸਮੁੱਚਾ ਖਾਲਸਾ ਪੰਥ ਸਮਾਗਮ ਦੌਰਾਨ ਦਸਤਾਰਾਂ ਤੇ ਸਿਰੋਪਾਓ ਭੇਟ ਕਰਕੇ ਮਾਨਤਾ ਦਿੰਦਾ ਹੈ। ਉਨਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਦੀ ਵੈਸਾਖੀ ਨੂੰ ਖਾਲਸਾ ਪੰਥ ਦੀ ਸਾਜਨਾ ਕੀਤੀ ਗਈ ਸੀ ਜੋ ਸਿੱਖ ਪੰਥ ਲਈ ਮਿਸਾਲ ਤੇ ਇਤਿਹਾਸਕ ਸੀ। ਦਸ਼ਮੇਸ਼ ਪਿਤਾ ਦੇ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਵਜੋਂ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੂੰ ਨਿਯੁਕਤ ਕੀਤਾ ਹੈ ਜੋ ਮਹਾਨ ਪੰਥਕ ਵਿਦਵਾਨ, ਸ਼ਰਧਾ ਤੇ ਸਤਿਕਾਰ ਦੀ ਮੂਰਤ, ਗੁਰਮਤਿ ਦੇ ਧਾਰਨੀ ਤੇ ਗੁਰੂ-ਘਰ ਦੇ ਅਨਿਨ ਸੇਵਕ ਵਜੋਂ ਸੇਵਾਦਾਰ ਹਨ। ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਪ੍ਰਤੀ ਕੀਤੇ ਫੈਸਲੇ ਤੇ ਅੱਜ ਸਮੁੱਚੀਆਂ ਧਾਰਮਿਕ ਜਥੇਬੰਦੀਆਂ, ਰਾਜਸੀ ਦਲਾਂ, ਨਿਹੰਗ ਸਿੰਘ ਦਲਾਂ, ਟਕਸਾਲਾਂ ਨੇ ਆਪਣੀ ਮੋਹਰ ਲਾਈ ਹੈ ਜਿਸ ਦੀ ਮੈਂ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਅਤੇ ਦੇਸ਼-ਵਿਦੇਸ਼ ’ਚ ਬੈਠੇ ਸਮੁੱਚੇ ਖਾਲਸਾ ਪੰਥ ਨੂੰ ਵਧਾਈ ਦਿੰਦਾ ਹਾਂ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਤਿਕਾਰਯੋਗ ਗਿਆਨੀ ਤਰਲੋਚਨ ਸਿੰਘ ਜੀ ਦਾ ਵਿਛੋੜਾ ਤੇ ਉਨਾਂ ਵੱਲੋਂ ਦਿੱਤਾ ਪਿਆਰ ਅੱਜ ਵੀ ਸਾਡੇ ਮਨਾਂ ਵਿੱਚ ਪਨਪਦਾ ਹੈ। ਤਖ਼ਤ ਸ੍ਰੀ ਕੇਸਗੜ ਸਾਹਿਬ ਦੀ ਮਰਯਾਦਾ ਨੂੰ ਸਨਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ’ਚ ਅੰਤਿ੍ਰੰਗ ਕਮੇਟੀ ਵੱਲੋਂ ਅਹਿਮ ਫੈਸਲਾ ਕਰਕੇ ਗੁਰੂ-ਘਰ ਦੇ ਅਨਿਨ ਸੇਵਕ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ ਨੂੰ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਦੀ ਸੇਵਾ ਸੌਂਪੀ ਹੈ, ਜੋ ਇਹ ਸੰਭਾਲਣ ਜਾ ਰਹੇ ਹਨ। ਇਹ ਸਮੁੱਚੇ ਸਿੱਖ ਜਗਤ ਲਈ ਮਾਣ ਵਾਲੀ ਗੱਲ ਹੈ। ਮੈਂ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਤੇ ਸਮੁੱਚੇ ਖਾਲਸਾ ਪੰਥ ਨੂੰ ਉਚੇਚੇ ਤੌਰ ਤੇ ਵਧਾਈ ਦਿੰਦਾ ਹਾਂ।
ਅੱਜ ਦੇ ਸੇਵਾ ਸੰਭਾਲ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉੱਪ ਮੁੱਖ ਮੰਤਰੀ ਪੰਜਾਬ ਸ.ਸੁਖਬੀਰ ਸਿੰਘ ਬਾਦਲ ਵੀ ਉਚੇਚੇ ਤੌਰ ਤੇ ਪਹੁੰਚੇ ਤੇ ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬ ਸਰਕਾਰ ਵੱਲੋਂ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੂੰ ਸਿਰੋਪਾਓ ਤੇ ਦਸਤਾਰ ਭੇਟ ਕੀਤੀ। ਇਸ ਤੋਂ ਇਲਾਵਾ ਸੇਵਾ ਸੰਭਾਲ ਸਮਾਗਮ ਦੀ ਸ਼ੋਭਾ ਵਧਾ ਰਹੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਮੁੱਖ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਸੁਖਵਿੰਦਰ ਸਿੰਘ ਮੁੱਖ ਗ੍ਰੰਥੀ ਤਖ਼ਤ ਸ੍ਰੀ ਕੇਸਗੜ ਸਾਹਿਬ, ਸਿੰਘ ਸਾਹਿਬ ਗਿਆਨੀ ਪ੍ਰਤਾਪ ਸਿੰਘ ਮੁੱਖ ਗ੍ਰੰਥੀ ਤਖ਼ਤ ਸ੍ਰੀ ਹਜ਼ੂਰ ਸਾਹਿਬ, ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਤੇ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਸਾਬਕਾ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਮਰਿਯਾਦਾ ਮੁਤਾਬਕ ਗਿਆਨੀ ਮੱਲ ਸਿੰਘ ਨੂੰ ਸਿਰੋਪਾਓ ਤੇ ਦਸਤਾਰਾਂ ਭੇਟ ਕੀਤੀਆਂ।
 ਸ.ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ.ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ.ਰਜਿੰਦਰ ਸਿੰਘ ਮਹਿਤਾ, ਸ.ਨਿਰਮੈਲ ਸਿੰਘ ਜੌਲਾਕਲਾਂ ਤੇ ਸ.ਕਰਨੈਲ ਸਿੰਘ ਪੰਜੋਲੀ ਅੰਤਿ੍ਰੰਗ ਕਮੇਟੀ ਮੈਂਬਰ, ਸ.ਅਮਰਜੀਤ ਸਿੰਘ ਚਾਵਲਾ, ਪਿ੍ਰੰਸੀਪਲ ਸੁਰਿੰਦਰ ਸਿੰਘ, ਸ.ਦਿਲਜੀਤ ਸਿੰਘ ਭਿੰਡਰ, ਸ.ਬਲਦੇਵ ਸਿੰਘ ਚੁੰਗਾਂ, ਸ.ਪਰਮਜੀਤ ਸਿੰਘ ਖਾਲਸਾ, ਸ.ਗੁਰਪ੍ਰੀਤ ਸਿੰਘ ਝੱਬਰ, ਸ.ਕਸ਼ਮੀਰ ਸਿੰਘ ਬਰਿਆਰਾ, ਸ.ਹਰਬੰਸ ਸਿੰਘ ਮੰਝਪੁਰ, ਸ.ਗੁਰਬਖ਼ਸ਼ ਸਿੰਘ ਖਾਲਸਾ, ਸ.ਭਰਪੂਰ ਸਿੰਘ ਖਾਲਸਾ, ਸ.ਦਰਬਾਰਾ ਸਿੰਘ ਛੀਨੀਵਾਲ, ਸ.ਕਰਨੈਲ ਸਿੰਘ ਭੋਤਨਾ, ਸ.ਬਲਦੇਵ ਸਿੰਘ ਕਾਇਮਪੁਰ, ਬੀਬੀ ਜੋਗਿੰਦਰ ਕੌਰ, ਜਥੇਦਾਰ ਰਤਨ ਸਿੰਘ ਜੱਫਰਵਾਲ, ਸ.ਭੁਪਿੰਦਰ ਸਿੰਘ ਭਲਵਾਨ, ਸ.ਪਰਮਜੀਤ ਸਿੰਘ ਲੱਖੇਵਾਲ, ਸ.ਅਜਮੇਰ ਸਿੰਘ ਖੇੜਾ, ਸ.ਨਿਰਮਲ ਸਿੰਘ ਘਰਾਚੋ, ਬੀਬੀ ਰਣਜੀਤ ਕੌਰ ਮਾਹਲਪੁਰ, ਸ.ਹਰਦੇਵ ਸਿੰਘ, ਸ.ਜਗਜੀਤ ਸਿੰਘ ਖਾਲਸਾ, ਬਾਬਾ ਚਰਨਜੀਤ ਸਿੰਘ, ਸ.ਤੇਜਾ ਸਿੰਘ ਕਮਾਲਪੁਰ, ਸ.ਬਲਵੀਰ ਸਿੰਘ ਕੁਰਾਲਾ, ਸ.ਖੁਸ਼ਵਿੰਦਰ ਸਿੰਘ ਭਾਟੀਆ, ਸ.ਗੁਰਿੰਦਰਪਾਲ ਸਿੰਘ ਕਾਦੀਆਂ, ਸ.ਸ਼ੇਰ ਸਿੰਘ ਮੰਡ, ਸ.ਸਤਵਿੰਦਰ ਸਿੰਘ ਟੌਹੜਾ ਤੇ ਸ.ਗੁਰਮੇਲ ਸਿੰਘ ਸੰਗੋਵਾਲ ਮੈਂਬਰ ਸ਼੍ਰੋਮਣੀ ਕਮੇਟੀ ਨੇ ਵੀ ਸਿੰਘ ਸਾਹਿਬ ਨੂੰ ਸਿਰੋਪਾਓ ਤੇ ਦਸਤਾਰਾਂ ਭੇਟ ਕੀਤੀਆਂ। ਇਹਨਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਸ਼ਨ 85 ਤੇ 87 ਦੇ ਮੈਨੇਜਰ ਸਾਹਿਬਾਨ ਵੱਲੋਂ ਵੀ ਦਸਤਾਰਾਂ ਭੇਟ ਕੀਤੀਆਂ ਗਈਆਂ।
 ਸ.ਰੂਪ ਸਿੰਘ ਤੇ ਸ.ਦਲਮੇਘ ਸਿੰਘ ਸਕੱਤਰ, ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ.ਦਿਲਜੀਤ ਸਿੰਘ ‘ਬੇਦੀ’ ਐਡੀਸ਼ਨਲ ਸਕੱਤਰ, ਸ.ਸੁਖਦੇਵ ਸਿੰਘ ਭੂਰਾਕੋਹਨਾ ਤੇ ਸ.ਪਰਮਜੀਤ ਸਿੰਘ ਸਰੋਆ ਮੀਤ ਸਕੱਤਰ, ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ.ਹਰਮਿੰਦਰ ਸਿੰਘ ਮੂਧਲ ਸੁਪਿ੍ਰੰਟੈਂਡੈਂਟ, ਸ.ਸਕੱਤਰ ਸਿੰਘ ਇੰਚਾਰਜ ਫਲਾਇੰਗ, ਸ.ਸੁਖਵਿੰਦਰ ਸਿੰਘ ਗਰੇਵਾਲ ਮੈਨੇਜਰ ਤਖ਼ਤ ਸ੍ਰੀ ਕੇਸਗੜ ਸਾਹਿਬ ਨੇ ਸਮੁੱਚੇ ਪ੍ਰਬੰਧ ਦੀ ਦੇਖਰੇਖ ਕੀਤੀ।
ਇਸ ਮੌਕੇ ਡਾਕਟਰ ਦਲਜੀਤ ਸਿੰਘ ਚੀਮਾਂ ਵਿਧਾਇਕ, ਸ.ਰਾਮ ਸਿੰਘ ਸਾਬਕਾ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਸ.ਗੁਰਮੋਹਨ ਸਿੰਘ ਵਾਲੀਆ ਵਾਈਸ ਚਾਂਸਲਰ, ਸ.ਅਮਰਜੀਤ ਸਿੰਘ ਪਿ੍ਰੰਸੀਪਲ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਤਲਵੰਡੀ ਸਾਬੋ, ਸ.ਮਨਜੀਤ ਸਿੰਘ ਜੀ.ਕੇ. ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਬਲਬੀਰ ਸਿੰਘ ਮੁੱਖੀ ਪੰਥ ਅਕਾਲੀ ਬੁੱਢਾ ਦਲ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਨਿਹਾਲ ਸਿੰਘ ਮੁੱਖੀ ਪੰਥ ਅਕਾਲੀ ਤਰਨਾ ਦਲ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਲੱਖਾ ਸਿੰਘ ਨਾਨਕਸਰ ਵਾਲੇ, ਬਾਬਾ ਘਾਲਾ ਸਿੰਘ ਨਾਨਕਸਰ ਵਾਲੇ, ਬਾਬਾ ਜਸਵੰਤ ਸਿੰਘ ਨਾਨਕਸਰ ਸਮਰਾਲਾ ਚੌਕ ਲੁਧਿਆਣਾ ਵਾਲੇ, ਬਾਬਾ ਲਖਬੀਰ ਸਿੰਘ ਰਤਵਾੜੇ ਵਾਲੇ, ਬਾਬਾ ਸੇਵਾ ਸਿੰਘ ਰਾਮਪੁਰ ਖੇੜੇ ਵਾਲੇ, ਬਾਬਾ ਹਰੀ ਸਿੰਘ ਨਾਨਕਸਰ ਜੀਰਾ, ਬਾਬਾ ਮਨਜੀਤ ਸਿੰਘ ਫਗਵਾੜੇ ਵਾਲੇ, ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਬਾਬਾ ਜਗਜੀਤ ਸਿੰਘ, ਬਾਬਾ ਦੀਦਾਰ ਸਿੰਘ ਤੇ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲੇ, ਬਾਬਾ ਸੁਖਚੈਨ ਸਿੰਘ ਧਰਮਪੁਰਾ, ਬਾਬਾ ਤੇਜਾ ਸਿੰਘ ਰਾੜਾ ਸਾਹਿਬ ਵਾਲਿਆਂ ਵੱਲੋਂ ਸੰਤ ਬਲਜਿੰਦਰ ਸਿੰਘ, ਬਾਬਾ ਭੁਪਿੰਦਰ ਸਿੰਘ ਜਰਗਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਕਸ਼ਮੀਰਾ ਸਿੰਘ ਗੜੇ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਪਟਿਆਲੇ ਵਾਲੇ, ਬਾਬਾ ਅਮੀਰ ਸਿੰਘ ਜਵੱਦੀ ਕਲਾਂ ਵਾਲੇ, ਬਾਬਾ ਗੁਰਦੇਵ ਸਿੰਘ ਨਾਨਕਸਰ ਸਮਾਧ ਭਾਈ, ਬਾਬਾ ਮਾਨ ਸਿੰਘ ਪਹੇਵੇ ਵਾਲੇ, ਬਾਬਾ ਗੁਰਨਾਮ ਸਿੰਘ ਡਰੌਲੀ ਭਾਈ ਵਾਲੇ, ਬਾਬਾ ਕਰਮਜੀਤ ਸਿੰਘ ਯਮਨਾਨਗਰ ਵਾਲੇ, ਬਾਬਾ ਮੇਜਰ ਸਿੰਘ ਵਾਂ, ਬਾਬਾ ਰਾਮ ਸਿੰਘ ਸ਼ੀਘੜਾ ਕਰਨਾਲ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਬਾਬਾ ਤਾਰਾ ਸਿੰਘ ਬੇਈਂਹਾਰਾ, ਬਾਬਾ ਲਾਭ ਸਿੰਘ ਕਾਰਸੇਵਾ ਕਿਲਾ ਅਨੰਦਗੜ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨਤਾਰਨ, ਬਾਬਾ ਅਮਰੀਕ ਸਿੰਘ ਪਟਿਆਲੇ ਵਾਲੇ, ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲੇ, ਬਾਬਾ ਜੋਗਿੰਦਰ ਸਿੰਘ ਤੇ ਬਾਬਾ ਦਿਲਬਾਗ ਸਿੰਘ ਡੇਰਾ ਬਾਬਾ ਸੁਲੱਖਣ ਸਿੰਘ ਵਾਲੇ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀ ਵਾਲੇ, ਬਾਬਾ ਨਰਿੰਦਰ ਸਿੰਘ ਤੇ ਬਾਬਾ ਬਲਵਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਸਤਨਾਮ ਸਿੰਘ, ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਬਲਦੇਵ ਸਿੰਘ ਪੱਲੇ ਵਾਲੇ ਨਿਹੰਗ ਮੁੱਖੀ, ਬਾਬਾ ਭਾਗ ਸਿੰਘ ਨਿਰਮਲ ਮਹਾਂਮੰਡਲ ਵਾਲੇ, ਬਾਬਾ ਤੇਜਾ ਸਿੰਘ ਖੁੱਡਾ ਨਿਰਮਲ ਮਹਾਂਮੰਡਲ, ਬਾਬਾ ਜੋਰ ਸਿੰਘ ਨਿਰਮਲ ਮਹਾਂਮੰਡਲ, ਬਾਬਾ ਗੁਰਬਚਨ ਸਿੰਘ ਪਠਲਾਵੇ ਵਾਲੇ, ਬਾਬਾ ਜਸਵੰਤ ਸਿੰਘ ਮੰਨਣਹਾਣਾ, ਬਾਬਾ ਸੁੱਚਾ ਸਿੰਘ ਅਟਾਰੀ ਵਾਲੇ, ਬਾਬਾ ਸੋਹਣ ਸਿੰਘ ਖੇੜਾ, ਬਾਬਾ ਪ੍ਰੀਤਮ ਸਿੰਘ ਡੁੰਮੇਲੀ ਵਾਲੇ, ਬਾਬਾ ਤੀਰਥ ਸਿੰਘ ਡੇਰਾ ਬਾਬਾ ਜੀਵਨ ਸਿੰਘ ਵਾਲੇ, ਪੰਚਾਇਤੀ ਅਖਾੜ ਹਰਦੁਆਰ, ਬਾਬਾ ਕਾਹਨ ਸਿੰਘ ਸੇਵਾਪੰਥੀ ਗੋਨੇਆਣਾ ਮੰਡੀ, ਮਹੰਤ ਅੰਮਿ੍ਰਤਪਾਲ ਸਿੰਘ ਦਿੱਲੀ ਸੇਵਾਪੰਥੀ, ਬਾਬਾ ਨਿਧਾਨ ਸਿੰਘ ਇੰਟਰਨੈਸ਼ਨਲ ਸੁਸਾਇਟੀ ਵੱਲੋਂ ਬਾਬਾ ਗੁਰਮੇਲ ਸਿੰਘ ਬੱਦੋਂ, ਬਾਬਾ ਸਤਨਾਮ ਸਿੰਘ ਮੁੱਖੀ ਨੀਲਧਾਰੀ ਸੰਪ੍ਰਦਾ ਪਿੱਪਲੀ, ਚੀਫ ਖਾਲਸਾ ਦੀਵਾਨ ਅੰਮਿ੍ਰਤਸਰ, ਸੰਤ ਜਗਜੀਤ ਸਿੰਘ ਲੋਪੋਵਾਲੇ, ਸੰਤ ਕਰਮ ਸਿੰਘ ਜੌਲਾ, ਸੰਤ ਬਲਬੀਰ ਸਿੰਘ ਸੀਚੇਵਾਲ, ਬਾਬਾ ਹਰੀਦੇਵ ਸਿੰਘ ਈਸਾਪੁਰ, ਸੰਤ ਹਰਦੇਵ ਸਿੰਘ ਤਲਵੰਡੀ ਅਰਾਈਆਂ, ਸੰਤ ਹਰਮਨਜੀਤ ਸਿੰਘ ਸਿੰਘੜੀਵਾਲ, ਸੰਤ ਬਲਵੰਤ ਸਿੰਘ ਹਰਖੋਵਾਲ, ਮਹੰਤ ਰਮਿੰਦਰ ਦਾਸ ਉਦਾਸੀ ਸੰਪ੍ਰਦਾ, ਸੰਤ ਨਿਰਮਲ ਦਾਸ ਭਗਤ ਰਵਿਦਾਸ ਸੰਪ੍ਰਦਾ, ਸੰਤ ਜੈਲ ਸਿੰਘ ਸ਼ਾਸ਼ਤਰੀ, ਸੰਤ ਸਰੂਪ ਸਿੰਘ ਸੋਲੱਖੀਆਂ, ਬਾਬਾ ਲਖਬੀਰ ਸਿੰਘ ਰਤਵਾੜਾਸਰ, ਭਾਈ ਈਸ਼ਰ ਸਿੰਘ, ਭਾਈ ਪਰਮਜੀਤ ਸਿੰਘ ਖਾਲਸਾ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ, ਭਾਈ ਗੁਰਚਰਨ ਸਿੰਘ ਗਰੇਵਾਲ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ, ਭਾਈ ਕਰਨੈਲ ਸਿੰਘ ਪੀਰ ਮੁਹੰਮਦ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ, ਸ.ਰਘਬੀਰ ਸਿੰਘ ਰਾਜਾਸ਼ਾਸੀ ਸ਼੍ਰੋਮਣੀ ਅਕਾਲੀ ਦਲ 1920, ਸਿੱਖ ਸਿਟੀਜ਼ਨ ਕੌਸ਼ਲ ਦੇ ਚੇਅਰਮੈਨ ਸ.ਬੇਅੰਤ ਸਿੰਘ ਖਿਆਲਾ, ਸਿੱਖ ਸ਼ਿਕਲੀਗਰ ਸੈੱਲ ਪੰਜਾਬ ਵੱਲੋਂ ਸ.ਜਿਲੇ ਸਿੰਘ ਪ੍ਰਧਾਨ ਦਿੜਬਾ, ਸੰਤ ਜੋਧ ਸਿੰਘ ਨਿਰਮਲ ਆਸ਼ਰਮ, ਸੰਤੋਖ ਮੁਨੀ ਜੀ ਉਦਾਸੀਨ ਮੁੱਖ ਅਖਾੜਾ, ਸੰਤ ਭਗਵੰਤ ਭਜਨ ਸਿੰਘ ਦਕੋਹਾ ਤੋਂ ਇਲਾਵਾ ਵੱਡੀ ਗਿੱਣਤੀ ’ਚ ਸੰਗਤਾਂ ਵੱਲੋਂ ਸੇਵਾ ਸੰਭਾਲ ਸਮਾਗਮ ਵਿੱਚ ਹਾਜ਼ਰੀ ਭਰੀ ਤੇ ਸਿੰਘ ਸਾਹਿਬ ਨੂੰ ਸਿਰੋਪਾਓ ਤੇ ਦਸਤਾਰਾਂ ਭੇਟ ਕੀਤੀਆਂ।

ਕੁਝ ਹੋਰ ਜ਼ਰੂਰੀ ਲਿੰਕ:


ਪ੍ਰੋ. ਭੁੱਲਰ, ਸ਼ਿਵੂ ਤੇ ਜਡੇਸਵਾਮੀ ਨੂੰ ਭਲਕੇ ਫਾਂਸੀ ਦਿੱਤੇ ਜਾਣ ਦਾ ਖਦਸ਼ਾ


ਦਿੱਲੀ:ਨਿੱਕੀ ਜਹੀ ਚੰਗਾਰੀ ਨੇ ਲਾਂਬੂ ਲਾ ਦਿੱਤੇ






No comments: