Wednesday, August 28, 2013

ਕੇਂਦਰੀ ਸਿਹਤ ਮੰਤਰੀ ਸ੍ਰੀ ਗੁਲਾਮ ਨਬੀ ਅਜ਼ਾਦ ਅੰਮ੍ਰਿਤਸਰ ਵਿੱਚ

Wed, Aug 28, 2013 at 3:17 PM
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਸੂਚਨਾ ਕੇਂਦਰ ਵਿਖੇ ਸ. ਬਾਦਲ ਨੇ ਸਨਮਾਨਤ ਕੀਤਾ
ਅੰਮ੍ਰਿਤਸਰ: 28 ਅਗਸਤ 2013: (ਕਿੰਗ//ਪੰਜਾਬ ਸਕਰੀਨ ਬਿਊਰੋ): ਕੇਂਦਰੀ ਸਿਹਤ ਮੰਤਰੀ ਸ੍ਰੀ ਗੁਲਾਮ ਨਬੀ ਅਜ਼ਾਦ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਮੱਥਾ ਟੇਕਿਆ ਤੇ ਸ਼ਾਂਤੀ ਦੀ ਅਰਦਾਸ ਕੀਤੀ। ਇਸ ਸਮੇਂ ਉਨਾਂ ਦੇ ਨਾਲ ਸ.ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸ੍ਰੀ ਮਦਨ ਮੋਹਨ ਮਿੱਤਲ ਸਿਹਤ ਮੰਤਰੀ ਪੰਜਾਬ, ਸ੍ਰੀਮਤੀ ਸੰਤੋਸ਼ ਚੌਧਰੀ ਕੇਂਦਰੀ ਯੂਨੀਅਨ ਮਨਿਸਟਰ ਆਫ ਟੈਰਟਰੀ ਵੀ ਨਾਲ ਸਨ ਉਨਾਂ ਨੇ ਸ. ਪਰਕਾਸ਼ ਸਿੰਘ ਬਾਦਲ ਪਾਸੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਸ੍ਰੀ ਗੁਲਾਮ ਨਬੀ ਅਜ਼ਾਦ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਲੋਈ, ਸਿਰੋਪਾਉ ਤੇ ਇਤਿਹਾਸਕ ਕਿਤਾਬਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।
ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਘਰ ਹੈ ਇਥੇ ਆ ਕੇ ਸੁਕੂਨ ਮਿਲਦਾ ਹੈ ਅਤੇ ਮਿਲੇ ਮਾਣ ਸਨਮਾਨ ਬਦਲੇ ਉਨਾਂ ਸ. ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ਸ. ਰਜਿੰਦਰ ਸਿੰਘ ਮਹਿਤਾ ਅੰਤਿ੍ਰੰਗ ਮੈਂਬਰ ਸ਼੍ਰੋਮਣੀ ਕਮੇਟੀ, ਸ.ਉਪਕਾਰ ਸਿੰਘ ਸੰਧੂ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ. ਰੂਪ ਸਿੰਘ, ਸ. ਦਲਮੇਘ ਸਿੰਘ ਸਕੱਤਰ, ਸ. ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ.ਦਿਲਜੀਤ ਸਿੰਘ ਬੇਦੀ ਐਡੀ:ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਗੁਰਿੰਦਰ ਸਿੰਘ ਐਡੀ:ਮੈਨੇਜਰ, ਮੈਡਮ ਵਿੰਨੀ ਮਹਾਜਨ ਪਿ੍ਰੰਸੀਪਲ ਸਕੱਤਰ ਸਿਹਤ ਵਿਭਾਗ, ਮੈਡਮ ਅਨੁਰਾਧਾ ਗੁਪਤਾ ਵਧੀਕ ਸਕੱਤਰ ਸਿਹਤ ਵਿਭਾਗ ਅਤੇ ਡਾਇਰੈਕਟਰ ਨੈਸ਼ਨਲ ਰੂਰਲ ਹੈਲਥ ਮਿਸ਼ਨ, ਸ੍ਰੀ ਹੁਸਨ ਲਾਲ ਸੈਕਟਰੀ ਸਿਹਤ ਵਿਭਾਗ ਪੰਜਾਬ, ਸ੍ਰੀ ਰਜਤ ਅਗਵਰਵਾਲ ਡਿਪਟੀ ਕਮਿਸ਼ਨਰ ਅੰਮਿ੍ਰਤਸਰ, ਸ. ਜਤਿੰਦਰ ਸਿੰਘ ਔਲਖ ਪੁਲਿਸ ਕਮਿਸ਼ਨਰ ਅੰਮਿ੍ਰਤਸਰ, ਸ. ਹਰਜੀਤ ਸਿੰਘ ਏ.ਸੀ.ਪੀ., ਸ.ਅਮਰਜੀਤ ਸਿੰਘ ਢੋਟ ਕੌਂਸਲਰ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ, ਸ. ਹਰਪ੍ਰੀਤ ਸਿੰਘ ਤੇ ਸ. ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।

No comments: