Monday, August 26, 2013

ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ

Mon, Aug 26, 2013 at 4:27 PM
27 ਅਗਸਤ ਤੀਕ ਜਾਰੀ ਰਹੇਗਾ ਐਸਜੀਪੀਸੀ ਦਾ ਉਪਰਾਲਾ 
ਅੰਮ੍ਰਿਤਸਰ: 26 ਅਗਸਤ 2013 (ਕਿੰਗ//ਪੰਜਾਬ ਸਕਰੀਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਵੱਖ-ਵੱਖ ਅਸਥਾਨਾਂ ਪੁਰ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਸੰਗਤਾਂ ਨੂੰ ਸਿੱਖ ਰਹਿਤ ਮਰਯਾਦਾ, ਸਿੱਖ ਇਤਿਹਾਸ, ਗੁਰਬਾਣੀ ਦਾ ਸ਼ੁੱਧ ਉਚਾਰਣ ਅਤੇ ਮਰਯਾਦਾ ਅਨੁਸਾਰ ਜੀਵਨ ਜਿਉਣ ਲਈ ਪ੍ਰੇਰਣਾ ਦਿੱਤੀ ਜਾ ਰਹੀ ਹੈ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ.ਸਤਬੀਰ ਸਿੰਘ ਨੇ ਇਥੋਂ ਜਾਰੀ ਪ੍ਰੇੈੱਸ ਰਲੀਜ਼ ’ਚ ਦੱਸਿਆ ਹੈ ਕਿ 25 ਤੋਂ 27 ਅਗਸਤ 2013 ਤੀਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਰਣਜੀਤ ਐਵੀਨਿਊ ਅੰਮਿ੍ਰਤਸਰ ਵਿਖੇ ਗੁਰਮਤਿ ਕੈਂਪ ਲਗਾਇਆ ਗਿਆ, ਜਿਸ ਵਿੱਚ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਭਾਈ ਸਰਵਣ ਸਿੰਘ ਪ੍ਰਚਾਰਕ ਤੇ ਭਾਈ ਪ੍ਰਮਿੰਦਰ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸੰਗਤਾਂ ਨੂੰ ਗੁਰਮਤਿ ਅਨੁਸਾਰ ਜੀਵਨ ਜਿਉਣ ਦੀ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ ਜਾ ਰਹੀ।
ਉਨਾਂ ਕਿਹਾ ਕਿ ਜਿਹੜੀਆਂ ਸੰਗਤਾਂ ਇਸ ਕੈਂਪ ਵਿੱਚ ਹਾਜ਼ਰੀਆਂ ਭਰ ਰਹੀਆਂ ਹਨ ਉਨਾਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਸੰਸਾ ਪੱਤਰ ਤੇ ਧਾਰਮਿਕ ਸਾਹਿਤ ਦੇ ਕੇ ਸਨਮਾਨਤ ਕੀਤਾ ਜਾਵੇਗਾ। ਉਨਾਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਗੁਰਮਤਿ ਗਾਡੀ ਰਾਹ ਦੇ ਧਾਰਨੀ ਬਣਨ ਲਈ ਪਰਿਵਾਰਾਂ ਸਮੇਤ ਇਸ ਕੈਂਪ ’ਚ ਹਾਜ਼ਰੀਆਂ ਭਰ ਕੇ ਗਿਆਨ ਦਾ ਲਾਹਾ ਪ੍ਰਾਪਤ ਕਰਨ।

No comments: