Tuesday, August 20, 2013

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਮੁੱਖ ਗ੍ਰੰਥੀ ਵਜੋਂ ਸੇਵਾ ਸੰਭਾਲੀ

Tue, Aug 20, 2013 at 5:41 PMਜਥੇਦਾਰ ਅਵਤਾਰ ਸਿੰਘ ਵੱਲੋਂ ਸਿੰਘ ਸਾਹਿਬ ਨੂੰ ਵਧਾਈ
ਅੰਮ੍ਰਿਤਸਰ:20 ਅਗਸਤ, 2013(ਕਿੰਗ//ਪੰਜਾਬ ਸਕਰੀਨ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਮੁੱਖ ਗ੍ਰੰਥੀ ਦੀ ਮੌਜੂਦਗੀ ’ਚ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਜੋਂ ਸੇਵਾ ਸੰਭਾਲ ਲਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਕੁਲਵਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਤੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਉਨ੍ਹਾਂ ਨੂੰ ਚੌਰ ਸਾਹਿਬ ਸੌਂਪਿਆ।
ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਈ ਕੁਲਵਿੰਦਰ ਸਿੰਘ ਅਰਦਾਸੀਏ ਵੱਲੋਂ ਅਰਦਾਸ ਕੀਤੀ ਗਈ ਉਪਰੰਤ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਵਧਾਈ ਦਿੱਤੀ।
ਜ਼ਿਕਰਯੋਗ ਹੈ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਦੇ ਅਕਾਲ ਚਲਾਣੇ ਉਪਰੰਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਕਲਗੀਧਰ ਨਿਵਾਸ ਸੈਕਟਰ 27 ਚੰਡੀਗੜ੍ਹ ਵਿਖੇ ਅੰਤਿ੍ਰੰਗ ਕਮੇਟੀ ਦੀ ਮੀਟਿੰਗ ’ਚ ਅਹਿਮ ਫੈਸਲਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਥਾਪਿਆ ਗਿਆ ਹੈ। ਗਿਆਨੀ ਜਗਤਾਰ ਸਿੰਘ ਨੂੰ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸਿੰਘ ਸਾਹਿਬ ਜਗਤਾਰ ਸਿੰਘ ਲੁਧਿਆਣਾ ਨੂੰ ਐਡੀਸ਼ਨਲ ਮੁੱਖ ਗ੍ਰੰਥੀ ਥਾਪਿਆ ਗਿਆ ਹੈ।
ਇਸ ਮੌਕੇ ਸ.ਤਰਲੋਚਨ ਸਿੰਘ, ਸ.ਰੂਪ ਸਿੰਘ ਤੇ ਸ.ਸਤਬੀਰ ਸਿੰਘ ਸਕੱਤਰ, ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਗੁਰਿੰਦਰ ਸਿੰਘ ਮਥਰੇਵਾਲ ਤੇ ਸ.ਇਕਬਾਲ ਸਿੰਘ ਮੁੱਖੀ ਐਡੀਸ਼ਨਲ ਮੈਨੇਜਰ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਬਾਬਾ ਪ੍ਰੇਮ ਸਿੰਘ ਜੀ ਬਿਧੀ ਚੰਦ ਵਾਲੇ, ਬਾਬਾ ਬਲਵਿੰਦਰ ਸਿੰਘ ਤੇ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਤੋਂ ਇਲਾਵਾ ਸਿੱਖ ਸੰਗਤਾਂ ਮੌਜੂਦ ਸਨ।
ਕੁਝ ਹੋਰ ਜ਼ਰੂਰੀ ਲਿੰਕ:

ਪ੍ਰੋ. ਭੁੱਲਰ, ਸ਼ਿਵੂ ਤੇ ਜਡੇਸਵਾਮੀ ਨੂੰ ਭਲਕੇ ਫਾਂਸੀ ਦਿੱਤੇ ਜਾਣ ਦਾ ਖਦਸ਼ਾ


ਦਿੱਲੀ:ਨਿੱਕੀ ਜਹੀ ਚੰਗਾਰੀ ਨੇ ਲਾਂਬੂ ਲਾ ਦਿੱਤੇ






No comments: