Wednesday, August 21, 2013

ਮਾਮਲਾ ਪਿਹੋਵਾ 'ਚ ਪਟੇ ਤੇ ਲਈਆਂ ਜਮੀਨਾਂ ਖਾਲੀ ਕਰਾਉਣ ਦਾ

Wed, Aug 21, 2013 at 2:22 PM
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਭੁਪਿੰਦਰ ਸਿੰਘ ਹੁੱਡਾ ਕੀਤੇ ਵਾਅਦੇ ਨੂੰ ਪੂਰਾ ਕਰਨ -ਜਥੇਦਾਰ ਅਵਤਾਰ ਸਿੰਘ
 ਇਹ ਤਸਵੀਰ ਸਿਖ ਸੰਗਤ ਤੋਂ ਸਹਿਤ 
ਅੰਮ੍ਰਿਤਸਰ 21 ਅਗਸਤ 2013:  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਹਰਿਆਣੇ ਦੇ ਪਿਹੋਵਾ ਇਲਾਕੇ ‘ਚ ਤਕਰੀਬਨ 50 ਸਾਲ ਪਹਿਲਾਂ ਤੋਂ ਪਟੇ ‘ਤੇ ਬੰਜਰ ਜ਼ਮੀਨਾਂ ਲੈ ਕੇ ਵਾਹੀਯੋਗ ਜ਼ਮੀਨਾਂ ਬਣਾਈਆਂ ਹਨ ਤੇ ਹੁਣ ਇਨ੍ਹਾਂ ਖੇਤੀਯੋਗ ਉਪਜਾਊ ਜ਼ਮੀਨਾਂ ਨੂੰ ਖਾਲੀ ਕਰਾਉਣ ਦੇ ਬਹਾਨੇ ਸਰਕਾਰ ਕਿਸਾਨਾਂ ਨੂੰ ਉਜਾੜਨ ‘ਤੇ ਤੁਲੀ ਹੈ। ਉਨ੍ਹਾਂ ਕਿਹਾ ਕਿ 16 ਅਗਸਤ ਨੂੰ ਹਰਿਆਣੇ ਦੇ ਮੁੱਖ ਮੰਤਰੀ ਸ੍ਰੀ ਭੁਪਿੰਦਰ ਸਿੰਘ ਹੁੱਡਾ ਨਾਲ ਮਿਲ ਕੇ ਹੋਰ ਮਸਲਿਆਂ ਤੋਂ ਇਲਾਵਾ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ ਪਟੇ ਰੱਦ ਕਰਨ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਸੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਯਕੀਨ ਦਿਵਾਇਆ ਸੀ ਕਿ ਕਿਸੇ ਵੀ ਕਿਸਾਨ ਨਾਲ ਧੱਕਾ ਨਹੀਂ ਕੀਤਾ ਜਾਵੇਗਾ ਤੇ ਸ੍ਰੀ ਹੁੱਡਾ ਨੂੰ ਚਾਹੀਦਾ ਹੈ ਕਿ ਪਿਹੋਵਾ ਕੋਲ ਉਜਾੜੇ ਜਾ ਰਹੇ ਕਿਸਾਨਾਂ ਦੀਆਂ ਜ਼ਮੀਨਾਂ ਦੇ ਪਟੇ ਬਹਾਲ ਕਰਕੇ ਸਰਕਾਰ ਕਿਸਾਨਾਂ ਨੂੰ ਜ਼ਮੀਨਾਂ ਵਾਪਸ ਦੇਵੇ।
ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਉਂਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੈ ਅਤੇ ਹਰ ਵੇਲੇ ਪੰਜਾਬੀ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੀੜ੍ਹਤ ਕਿਸਾਨਾਂ ਦੀ ਹਰੇਕ ਪ੍ਰਕਾਰ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪੀੜ੍ਹਤ ਕਿਸਾਨਾਂ ਦੇ ਲਈ ਲੰਗਰ ਆਦਿ ਦਾ ਮੁਕੰਮਲ ਪ੍ਰਬੰਧ ਕਰਨ ਲਈ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਅਤੇ ਗੁਰਦੁਆਰਾ ਸਾਹਿਬ ਪਾ:ਛੇਵੀਂ ਕੁਰੂਕਸ਼ੇਤਰ ਦੇ ਮੈਨੇਜਰਾਂ ਨੂੰ ਹਦਾਇਤ ਕਰ ਦਿੱਤੀ ਗਈ ਹੈ।
  ਕੁਝ ਹੋਰ ਜ਼ਰੂਰੀ ਲਿੰਕ:


ਪ੍ਰੋ. ਭੁੱਲਰ, ਸ਼ਿਵੂ ਤੇ ਜਡੇਸਵਾਮੀ ਨੂੰ ਭਲਕੇ ਫਾਂਸੀ ਦਿੱਤੇ ਜਾਣ ਦਾ ਖਦਸ਼ਾ


ਦਿੱਲੀ:ਨਿੱਕੀ ਜਹੀ ਚੰਗਾਰੀ ਨੇ ਲਾਂਬੂ ਲਾ ਦਿੱਤੇ






No comments: