Friday, September 06, 2013

9 ਸਤੰਬਰ ਨੂੰ ਸਾਮਵਤਸਰੀ ਦਾ ਤਿਉਹਾਰ

ਮੀਟ/ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਬੁੱਚੜਖਾਨੇ ਰਹਿਣਗੇ ਬੰਦ
ਪੁਲਿਸ ਕਮਿਸ਼ਨਰ ਵੱਲੋਂ ਹੁਕਮ ਜਾਰੀ 
ਲੁਧਿਆਣਾ, 6 ਸਤੰਬਰ 2013:(ਵਿਸ਼ਾਲ//ਪੰਜਾਬ ਸਕਰੀਨ): ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਪਰਮਜੀਤ ਸਿੰਘ ਗਿੱਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ:2) ਦੇ ਅਧੀਨ ਧਾਰਾ 144 ਸੀ.ਪੀ.ਆਰ.ਸੀ. ਅਧੀਨ 9 ਸਤੰਬਰ, 2013 ਨੂੰ ਸਾਮਵਤਸਰੀ ਦੇ ਪਵਿੱਤਰ ਤਿਉਹਾਰ ਵਾਲੇ ਦਿਨ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਵਿੱਚ ਪੈਂਦੀਆਂ ਮੀਟ ਅਤੇ ਅੰਡੇ ਦੀਆਂ ਦੁਕਾਨਾ/ਰੇਹੜੀਆਂ ਅਤੇ ਬੁੱਚੜਖਾਨੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦਿਨ ਹੋਟਲ/ਢਾਬਿਆਂ ਤੇ ਮੀਟ-ਅੰਡੇ ਬਨਾਉਣ ਤੇ ਵੀ ਪਾਬੰਦੀ ਲਗਾਈ ਜਾਂਦੀ ਹੈ। 
 ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ 9 ਸਤੰਬਰ ਨੂੰ ਜੈਨ ਧਰਮ ਵੱਲੋਂ ਸਾਮਵਤਸਰੀ ਦਾ ਪਵਿੱਤਰ ਤਿਊਹਾਰ ਮਨਾਇਆ ਜਾ ਰਿਹਾ ਹੈ। ਇਸ ਦਿਨ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਅਸੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਇਹ ਪਾਬੰਦੀ ਲਗਾਈ ਗਈ ਹੈ।
   ------------------------ 

No comments: