Friday, September 27, 2013

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ

Fri, Sep 27, 2013 at 2:58 PM
 ਸਕੂਲੀ ਬੱਚਿਆਂ ਦੇ ਗੁਰ-ਇਤਿਹਾਸ ਸਬੰਧੀ ਕਰਵਾਏ ਗਏ ਲਿਖਤੀ ਮੁਕਾਬਲੇ 
ਅੰਮ੍ਰਿਤਸਰ: 27 ਸਤੰਬਰ 2013: (ਕਿੰਗ//ਪੰਜਾਬ ਸਕਰੀਨ): ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 9 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਗੁਰ-ਇਤਿਹਾਸ ਸਬੰਧੀ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸਿੱਖ ਰਹਿਤ ਮਰਿਆਦਾ ਤੇ ਸਿੱਖ ਇਤਿਹਾਸ ਵਿਸ਼ਿਆਂ ’ਤੇ ਲਿਖਤੀ ਮੁਕਾਬਲੇ ਕਰਵਾਏ ਗਏ। ਇਨਾਂ ਮੁਕਾਬਲਿਆਂ ‘ਚ ਪੰਜਾਬ ਭਰ ਤੋਂ 35 ਸਕੂਲਾਂ ਦੇ 175 ਬੱਚਿਆਂ ਨੇ ਹਿੱਸਾ ਲਿਆ।
ਸ਼੍ਰੋਮਣੀ ਕਮੇਟੀ ਦੇ ਪਬਲੀਸਿਟੀ ਵਿਭਾਗ ਵੱਲੋਂ ਜਾਰੀ ਪ੍ਰੈੱਸ ਰਲੀਜ਼ ਅਨੁਸਾਰ ਗੁਰਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਇਨਾਂ ਮੁਕਾਬਲਿਆਂ ’ਚ ਪਹਿਲਾ, ਦੂਜਾ ਤੇ ਤੀਜਾ ਦਰਜਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਗੁਰਪੁਰਬ ਵਾਲੇ ਦਿਨ 9 ਅਕਤੂਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨ ਚਿੰਨ ਤੇ ਸਿਰੋਪਾਉ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ। ਅੱਜ ਲਿਖਤੀ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਹਰੇਕ ਲੋਕਲ ਬੱਚੇ ਨੂੰ 180 ਤੇ ਅੰਮਿ੍ਰਤਸਰ ਤੋਂ ਬਾਹਰੋਂ ਆਏ ਬੱਚਿਆਂ ਨੂੰ 240 ਰੁਪਏ ਪ੍ਰਤੀ ਬੱਚੇ ਦੇ ਹਿਸਾਬ ਨਾਲ ਸ੍ਰੀ ਦਰਬਾਰ ਸਾਹਿਬ ਵੱਲੋਂ ਦਿੱਤੇ ਗਏ।
ਇਸ ਮੌਕੇ ਮੁੱਖ ਪ੍ਰਬੰਧਕ ਵਜੋਂ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸ. ਜਤਿੰਦਰ ਸਿੰਘ ਦੀ ਨਿਗਰਾਨੀ ਹੇਠ ਹੋਏ ਇਨਾਂ ਮੁਕਾਬਲਿਆਂ ‘ਚ ਸ. ਅਪਿੰਦਰ ਸਿੰਘ, ਸ. ਅਮਰਜੀਤ ਸਿੰਘ, ਬੀਬੀ ਕਿਰਨਦੀਪ ਕੌਰ, ਬੀਬੀ ਰਣਜੀਤ ਕੌਰ ਤੇ ਸ.ਸੁਖਵਿੰਦਰ ਸਿੰਘ ਨੇ ਬਤੌਰ ਜੱਜ ਵਜੋਂ ਸੇਵਾ ਨਿਭਾਈ ਅਤੇ ਸ. ਕਾਬਲ ਸਿੰਘ ਸੁਪਰਵਾਈਜ਼ਰ, ਸ. ਸੁਰਜੀਤ ਸਿੰਘ ਨੌਸ਼ਹਿਰਾ ਪੰਨੂੰਆਂ ਨੇ ਮੁਕਾਬਲਿਆਂ ਚ ਨਿਗਰਾਨੀ ਵਜੋਂ ਸੇਵਾ ਨਿਭਾਈ।

No comments: