Tuesday, September 10, 2013

ਸ. ਪੁਸ਼ਪਿੰਦਰ ਸਿੰਘ ਦਾ ਅਕਾਲ ਚਲਾਣਾ

 Tue, Sep 10, 2013 at 4:07 PM
ਜਥੇਦਾਰ ਅਵਤਾਰ ਸਿੰਘ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ 
ਅੰਮ੍ਰਿਤਸਰ- 10 ਸਤੰਬਰ 2013:(ਕਿੰਗ//ਪੰਜਾਬ ਸਕਰੀਨ ਬਿਊਰੋ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦਿੱਲੀ ਘੱਟ ਗਿੱਣਤੀ ਕਮਿਸ਼ਨ ਦੇ ਮੈਂਬਰ ਸ.ਪੁਸ਼ਪਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਸ਼੍ਰੋਮਣੀ ਕਮੇਟੀ ਦੇ ਪਬਲੀਸਿਟੀ ਵਿਭਾਗ ਤੋਂ ਜਾਰੀ ਪ੍ਰੈਸ ਰਲੀਜ਼ 'ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ.ਪੁਸ਼ਪਿੰਦਰ ਸਿੰਘ ਆਪਣੀ ਸੂਝ, ਸਿਆਣਪ ਅਤੇ ਤਜ਼ਰਬੇ ਸਦਕਾ ਦੋ ਵਾਰ ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਨਾਮਜ਼ਦ ਕੀਤੇ ਗਏ ਤੇ ਇਸ ਦੇ ਇਲਾਵਾ ਹੋਰ ਵੀ ਕਈ ਸੰਸਥਾਵਾਂ ਵਿੱਚ ਉੱਚ ਅਹੁਦਿਆਂ ਤੇ ਬਿਰਾਜਮਾਨ ਰਹੇ।
ਉਹਨਾਂ ਕਿਹਾ ਕਿ ਸ.ਪੁਸ਼ਪਿੰਦਰ ਸਿੰਘ ਇੱਕ ਉੱਘੇ ਸਮਾਜ ਸੇਵਕ ਅਤੇ ਧਾਰਮਿਕ ਖਿਆਲਾਂ ਦੇ ਵਿਅਕਤੀ ਸਨ। ਗੁਰੂ ਘਰ ਨਾਲ ਉਹਨਾਂ ਦੀ ਅਤੁੱਟ ਪ੍ਰੀਤ ਸੀ। ਉਹਨਾਂ ਅੱਗੇ ਕਿਹਾ ਕਿ ਸ.ਪੁਸ਼ਪਿੰਦਰ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਸਮਾਜ ਨੂੰ ਇੱਕ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਪ੍ਰੰਤੂ ਅਕਾਲ ਪੁਰਖ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ ਚਲਦਾ। ਉਹਨਾਂ ਕਿਹਾ ਕਿ ਮੇਰੀ ਸਤਿਗੁਰਾਂ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਸਤਿਗੁਰੂ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿਛੇ ਪਰਿਵਾਰ ਅਤੇ ਸਾਕ ਸਨਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
No comments: