Friday, September 27, 2013

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਸੋਗ ਮਤਾ

Fri, Sep 27, 2013 at 1:26 PM
ਰਜਿੰਦਰ ਸਿੰਘ ਭਸੀਨ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ : 27 ਸਤੰਬਰ (ਪੰਜਾਬ ਸਕਰੀਨ ਬਿਊਰੋ): ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰ ਤੇ ਸਮੂਹ ਮੈਂਬਰ ਅਕਾਡਮੀ ਦੇ ਜੀਵਨ ਮੈਂਬਰ, ਭਾਸ਼ਾ ਵਿਭਾਗ ਪੰਜਾਬ ਦੇ ਸਾਬਕਾ ਡਾਇਰੈਕਟਰ, ਸਮਰੱਥ ਲੇਖਕ, ਉੱਘੇ ਕਾਨੂੰਨਦਾਨ, ਸੰਪਾਦਕ ਤੇ ਅਨੁਵਾਦਕ ਸ. ਰਜਿੰਦਰ ਸਿੰਘ ਭਸੀਨ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦੇ ਹਨ। ਅਕਾਡਮੀ ਦੇ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨਾਂ ਵਰਗੇ ਨਿਸ਼ਠਾਵਾਨ ਤੇ ਕਰਮਸ਼ੀਲ ਵਿਅਕਤੀਆਂ ਦੀ ਭਾਸ਼ਾ ਤੇ ਸਾਹਿਤ ਦੇ ਖੇਤਰ ਵਿਚੋਂ ਸਦੀਵੀ ਵਿਦਾਈ ਇਕ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਹੈ। ਉਨਾਂ ਦਸਿਆ ਕਿ ਪਟਿਆਲੇ ਵਿਖੇ ਭਾਸ਼ਾ ਭਵਨ ਅਤੇ ਲੇਖਕ ਭਵਨ ਦਾ ਨਿਰਮਾਣ ਭਸੀਨ ਜੀ ਦੇ ਅਹਿਮ ਕਾਰਜਾਂ ਵਿਚੋਂ ਇਕ ਸੀ।
ਸਾਡੀ ਅਰਦਾਸ ਹੈ ਕਿ ਪ੍ਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਆਕਡਮੀ ਦੇ ਸਾਬਕਾ ਪ੍ਰਧਾਨ ਡਾ. ਸ. ਸ.ਜੌਹਲ ਅਤੇੇ ਡਾ. ਸੁਰਜੀਤ ਪਾਤਰ, ਡਾ. ਸ. ਪ. ਸਿੰਘ, ਪ੍ਰੋ. ਨਰਿੰਜਨ ਤਸਨੀਮ, ਪਿ੍ਰੰ. ਪ੍ਰੇਮ ਸਿੰਘ ਬਜਾਜ, ਡਾ. ਗੁਰਇਕਬਾਲ ਸਿੰਘ, ਪ੍ਰੋ. ਰਵਿੰਦਰ ਭੱਠਲ, ਸੁਰਿੰਦਰ ਕੈਲੇ, ਡਾ. ਗੁਲਜ਼ਾਰ ਸਿੰਘ ਪੰਧੇਰ, ਜਸਵੰਤ ਸਿੰਘ ਜ਼ਫ਼ਰ, ਜਨਮੇਜਾ ਸਿੰਘ ਜੌਹਲ, ਤ੍ਰੈਲੋਚਨ ਲੋਚੀ, ਡਾ. ਸਵਰਨਜੀਤ ਕੌਰ ਗਰੇਵਾਲ, ਸ੍ਰੀਮਤੀ ਗੁਰਚਰਨ ਕੌਰ ਕੋਚਰ, ਅਮਰਜੀਤ ਸਿੰਘ ਗਰੇਵਾਲ ਸਮੇਤ ਕਾਫ਼ੀ ਗਿਣਤੀ ਵਿਚ ਲੇਖਕ ਸ਼ਾਮਲ ਸਨ।

ਡਾ. ਗੁਲਜ਼ਾਰ ਸਿੰਘ ਪੰਧੇਰ
ਪ੍ਰੈੱਸ ਸਕੱਤਰ

No comments: