Wednesday, September 25, 2013

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ

 Wed, Sep 25, 2013 at 4:52 PM
ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਆਰੰਭ
ਅੰਮ੍ਰਿਤਸਰ :: 25 ਸਤੰਬਰ 2013: (ਕਿੰਗ//ਪੰਜਾਬ ਸਕਰੀਨ):  ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਿਧਾਂਤਾਂ ਤੇ ਪੰਥਕ ਰਵਾਇਤਾਂ ਅਨੁਸਾਰ ਪੂਰੀ ਸ਼ਰਧਾ ਭਾਵਨਾ ਨਾਲ 9 ਅਕਤੂਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।
ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸੰਗਤਾਂ ਤੇ ਧਾਰਮਿਕ ਸਭਾ-ਸੁਸਾਇਟੀਆਂ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਹਰ ਰੋਜ਼ ਸ਼ਾਮ 7 ਤੋਂ 9.30 ਵਜੇ ਤੀਕ ਉਲੀਕੇ ਗਏ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਮਿਤੀ 26 ਸਤੰਬਰ ਨੂੰ ਗੁਰਦੁਆਰਾ ਕਿਲਾ ਸ੍ਰੀ ਲੋਹਗੜ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਉਂਕਾਰ ਸਿੰਘ ਤੇ ਭਾਈ ਹਰਪਿੰਦਰ ਸਿੰਘ ਅਤੇ ਭਾਈ ਗੁਰਇਕਬਾਲ ਸਿੰਘ, 27 ਸਤੰਬਰ ਨੂੰ ਗੁਰਦੁਆਰਾ ਸਾਹਿਬ ਗੁਰੂ ਨਾਨਕਪੁਰਾ ਨੇੜੇ ਚੌਕ ਇਸਲਾਮਾਬਾਦ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀ:ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ (ਲੁਧਿਆਣਾ), ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਲਬੀਰ ਸਿੰਘ ਅਤੇ ਭਾਈ ਸਤਨਾਮ ਸਿੰਘ,  28 ਸਤੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਜੀਤ ਨਗਰ, ਈਸਟ ਮੋਹਨ ਨਗਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ, ਭਾਈ ਜਗਤਾਰ ਸਿੰਘ, 29 ਸਤੰਬਰ ਨੂੰ ਗੁਰਦੁਆਰਾ ਸਾਹਿਬ ਟੋਭਾ ਭਾਈ ਸਾਲੋ ਜੀ ਵਿਖੇ ਗਿਆਨੀ ਰਵੀ ਸਿੰਘ ਚੰਡੀਗੜ ਵਾਲੇ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤਪਾਲ ਸਿੰਘ ਅਤੇ ਭਾਈ ਤਰਜਿੰਦਰ ਸਿੰਘ ਤੇ ਬੀਬੀ ਮਨਪ੍ਰੀਤ ਕੌਰ, 30 ਸਤੰਬਰ ਨੂੰ ਗੁਰਦੁਆਰਾ ਕੌਲਸਰ ਸਾਹਿਬ ਵਿਖੇ ਗਿਆਨੀ ਕਿਸਨ ਸਿੰਘ ਸੰਤਨ ਕੀ ਕੁਟੀਆ ਵਾਲੇ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਅਤੇ ਭਾਈ ਗੁਰਇਕਬਾਲ ਸਿੰਘ ਤੇ ਬੀਬੀ ਪ੍ਰਭਜੋਤ ਕੌਰ ਬਟਾਲਾ, 1 ਅਕਤੂਬਰ ਨੂੰ ਗੁਰਦੁਆਰਾ ਨਿਊ ਦਸ਼ਮੇਸ ਐਵੀਨਿਊ ਸਾਹਮਣੇ ਖਾਲਸਾ ਕਾਲਜ ਵਿਖੇ ਗਿਆਨੀ ਹਰਪ੍ਰੀਤ ਸਿੰਘ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ਵਾਲੇ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਤੇ ਭਾਈ ਗੁਰਕੀਰਤ ਸਿੰਘ, 2 ਅਕਤੂਬਰ ਨੂੰ ਗੁਰਦੁਆਰਾ ਮੀਰੀ-ਪੀਰੀ ਕੋਟ ਆਤਮਾ ਰਾਮ ਵਿਖੇ ਗਿਆਨੀ ਹਰਪ੍ਰੀਤ ਸਿੰਘ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ਵਾਲੇ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਸ਼ਾਤ ਤੇ ਭਾਈ ਜਗਤਾਰ ਸਿੰਘ, 3 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਹਰਕਿ੍ਰਸ਼ਨ ਸਾਹਿਬ ਨਹਿਰੂ ਕਾਲੋਨੀ ਮਜੀਠਾ ਰੋਡ ਵਿਖੇ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਤੇ ਭਾਈ ਹਰਨਾਮ ਸਿੰਘ, 4 ਅਕਤੂਬਰ ਨੂੰ ਗੁਰਦੁਆਰਾ ਪੁਲੀਸ ਕਾਲੋਨੀ ਅਜਨਾਲਾ ਰੋਡ ਨੇੜੇ ਪਟਵਾਰਖਾਨਾਂ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਜੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ ਅਤੇ ਬੀਬੀ ਪ੍ਰਨੀਤ ਕੌਰ ਕਾਦੀਆਂ, 5 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਰੂਪ ਨਗਰ ਗੇਟ ਹਕੀਮਾਂ ਵਿਖੇ ਗੁਰਦੁਆਰਾ ਫਤਹਿਗੜ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਗੁਰਕੀਰਤ ਸਿੰਘ ਤੇ ਭਾਈ ਦਲਬੀਰ ਸਿੰਘ, 6 ਅਕਤੂਬਰ ਨੂੰ ਗੁਰਦੁਆਰਾ ਅਕਾਸ਼ ਐਵੀਨਿਊ ਫਤਹਿਗੜ ਚੂੜੀਆਂ ਰੋਡ ਵਿਖੇ ਗੁਰਦੁਆਰਾ ਪਿੱਪਲੀ ਸਾਹਿਬ ਦੇ ਕਥਾਵਾਚਕ ਭਾਈ ਅਮਰੀਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਤੇ ਬੀਬੀ ਪ੍ਰਨੀਤ ਕੌਰ ਕਾਦੀਆਂ, 7 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਰਾਣੀ ਕਾ ਬਾਗ ਨੇੜੇ ਸ਼ਿਵਾ ਜੀ ਪਾਰਕ ਵਿਖੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਤੇ ਭਾਈ ਲਖਵਿੰਦਰ ਸਿੰਘ ਸੰਗਤਾਂ ਨੂੰ ਗੁਰਮਤਿ ਵਿਚਾਰਾਂ, ਕਥਾ ਵਖਿਆਨਾ ਤੇ ਇਲਾਹੀ ਬਾਣੀ ਦੇ ਕੀਰਤਨ ਸਰਵਣ ਕਰਾਉਣਗੇ। ਸਮੂਹ ਗੁਰੂ-ਨਾਨਕ ਨਾਮ-ਲੇਵਾ ਸਿੱਖ-ਸੰਗਤਾਂ ਨੂੰ ਜੋਦੜੀ ਹੈ ਕਿ ਪਰਿਵਾਰਾਂ ਸਮੇਤ ਇਹਨਾਂ ਮਹਾਨ ਗੁਰਮਤਿ ਸਮਾਗਮਾਂ ‘ਚ ਹਾਜ਼ਰੀਆਂ ਭਰ ਕੇ ਸਤਿਗੁਰਾਂ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਨਣ।

No comments: