Friday, September 06, 2013

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਮੁਬਾਰਕਾਂ

Fri, Sep 6, 2013 at 1:25 PM
*ਕਮਲਜੀਤ ਨੀਲੋਂ ਨੂੰ ਸਾਹਿਤਯ ਅਕਾਦੇਮੀ ਐਵਾਰਡ ਮਿਲਣ ’ਤੇ ਮੁਬਾਰਕ 
*ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ ਅਤੇ ਕਰਮਜੀਤ ਸਿੰਘ ਗਰੇਵਾਲ ਨੂੰ ਵੀ ਵਧਾਈ 
*ਅਧਿਆਪਕ ਵਜੋਂ ਨੈਸ਼ਨਲ ਐਵਾਰਡ ਮਿਲਣ ’ਤੇ ਮੁਬਾਰਕਾਂ ਦਾ  ਤੇਜ਼ 

ਲੁਧਿਆਣਾ:06 ਸਤੰਬਰ: (*ਡਾ. ਗੁਲਜ਼ਾਰ ਸਿੰਘ ਪੰਧੇਰ//ਪੰਜਾਬ ਸਕਰੀਨ):ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਨੇ ਅਕਾਡਮੀ ਦੇ ਜੀਵਨ ਮੈਂਬਰ ਕਮਲਜੀਤ ਨੀਲੋਂ ਨੂੰ ਭਾਰਤੀ ਸਾਹਿਤਯ ਅਕਾਦੇਮੀ ਐਵਾਰਡ, ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ ਅਤੇ ਕਰਮਜੀਤ ਸਿੰਘ ਗਰੇਵਾਲ ਨੂੰ ਅਧਿਆਪਕ ਵਜੋਂ ਨੈਸ਼ਨਲ ਐਵਾਰਡ ਮਿਲਣ ’ਤੇ ਮੁਬਾਰਕਾਂ ਦਿੱਤੀਆਂ ਹਨ।
ਅਕਾਡਮੀ ਦੇ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਕਮਲਜੀਤ ਸਿੰਘ ਨੀਲੋਂ ਨੂੰ ਬਾਲ ਸਾਹਿਤ ਵਿਚ ਪਾਏ ਯੋਗਦਾਨ ਲਈ ਭਾਰਤੀ ਸਾਹਿਤਯ ਅਕਾਦੇਮੀ ਵਲੋਂ ਬਾਲ ਸਾਹਿਤ ਪੁਰਸਕਾਰ ਮਿਲਣਾ ਅਕਾਡਮੀ ਲਈ ਮਾਣ ਵਾਲੀ ਗਲ ਹੈ। ਉਨ੍ਹਾਂ ਕਿਹਾ ਕਮਲਜੀਤ ਨੀਲੋਂ ਇਕ ਬਹੁਤ ਹੀ ਵਧੀਆ ਗਾਇਕ ਅਤੇ ਗੀਤਕਾਰ ਹੈ।
ਉਨ੍ਹਾਂ ਕਿਹਾ ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ ਅਤੇ ਕਰਮਜੀਤ ਸਿੰਘ ਗਰੇਵਾਲ ਵਲੋਂ ਆਪਣੇ ਆਪਣੇ ਖੇਤਰ ਵਿਚ ਕੀਤੀਆਂ ਪ੍ਰਾਪਤੀਆਂ ਸਦਕੇ ਰਾਸ਼ਟਰੀ ਪੱਧਰ ’ਤੇ ਪੁੰਹਚਣਾ ਅਕਾਡਮੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨ ਲੇਖਕਾਂ ਤੋਂ ਸਾਨੂੰ ਆਸ ਹੈ ਕਿ ਆਉਣ ਵਾਲੇ ਸਮੇਂ ਵਿਚ ਇਹ ਇਸੇ ਤਰ੍ਹਾਂ ਕੰਮ ਕਰਦੇ ਹੋਏ ਪੰਜਾਬ, ਪੰਜਾਬੀ ਅਤੇ ਪੰਜਾਬੀ ਸਭਿਆਚਾਰ ਦੀ ਸੋਚ ਨੂੰ ਅੰਤਰ-ਰਾਸ਼ਟਰੀ ਪੱਧਰ ’ਤੇ ਪਹੁੰਚਾਉਣਗੇ। ਉਨ੍ਹਾਂ ਕਿਹਾ ਇਸ ਤੋਂ ਇਲਾਵਾ ਇਨ੍ਹਾਂ ਦੀਆਂ ਸਾਹਿਤਕ ਖੇਤਰ ਵਿਚ ਵੀ ਵੱਡ-ਮੁੱਲੀਆਂ ਪ੍ਰਾਪਤੀਆਂ ਹਨ। ਅਕਾਡਮੀ ਇਸ ਗਲ ’ਤੇ ਮਾਣ ਮਹਿਸੂਸ ਕਰਦੀ ਹੈ ਕਿ ਸਾਡੇ ਮੈਂਬਰਾਂ ਨੂੰ ਵੱਡੇ ਪੁਰਸਕਾਰ ਮਿਲੇ ਹਨ। ਅਸੀਂ ਇਨ੍ਹਾਂ ਸਾਰਿਆਂ ਦੇ ਉੱਜਲ ਭਵਿੱਖ ਦੀ ਕਾਮਨਾ ਕਰਦੇ ਹਾਂ।

ਉਨ੍ਹਾਂ ਨੇ ਅਕਾਡਮੀ ਦੇ ਜੀਵਨ ਮੈਂਬਰ ਡਾ. ਹਰਦਿਲਜੀਤ ਸਿੰਘ ਗੋਸਲ, ਪ੍ਰਿੰ. ਨਾਰੰਗਵਾਲ ਕਾਲਜ ਨੂੰ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਲੁਧਿਆਣਾ ਦਾ ਡਾਇਰੈਕਟਰ ਬਣਨ ’ਤੇ ਮੁਬਾਰਕਾਂ ਦਿੱਤੀਆਂ।

ਮੁਬਾਰਕਾਂ ਦੇਣ ਵਾਲਿਆਂ ਵਿਚ ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਸ. ਸ. ਜੌਹਲ ਅਤੇ ਡਾ. ਸੁਰਜੀਤ ਪਾਤਰ, ਡਾ. ਗੁਰਇਕਬਾਲ ਸਿੰਘ, ਸੁਰਿੰਦਰ ਕੈਲੇ, ਇੰਜ. ਜਸਵੰਤ ਜ਼ਫ਼ਰ, ਡਾ. ਗੁਲਜ਼ਾਰ ਸਿੰਘ ਪੰਧੇਰ, ਪ੍ਰੋ. ਰਵਿੰਦਰ ਭੱਠਲ, ਜਨਮੇਜਾ ਸਿੰਘ ਜੌਹਲ, ਪ੍ਰੋ. ਨਰਿੰਜਨ ਤਸਨੀਮ, ਪ੍ਰਿੰ.. ਪ੍ਰੇਮ ਸਿੰਘ ਬਜਾਜ, ਤ੍ਰੈਲੋਚਨ ਲੋਚੀ, ਸ੍ਰੀਮਤੀ ਗੁਰਚਰਨ ਕੌਰ ਕੋਚਰ, ਡਾ. ਸਵਰਨਜੀਤ ਕੌਰ ਗਰੇਵਾਲ ਸਮੇਤ ਸਥਾਨਕ ਲੇਖਕ ਸ਼ਾਮਲ ਸਨ।

ਡਾ. ਗੁਲਜ਼ਾਰ ਸਿੰਘ ਪੰਧੇਰ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰੈਸ ਸਕੱਤਰ ਹਨ ਅਤੇ ਉਹਨਾਂ ਦਾ ਸੰਪਰਕ ਨੰਬਰ ਹੈ: 94647-62825

No comments: