Sunday, September 29, 2013

ਸ਼੍ਰੋ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਨੇ ਹੀ ਲੋਕਾਂ ਦੀ ਸੁਣੀ

Sun, Sep 29, 2013 at 4:00 PM 
ਗਰੀਬ ਵਰਗ ਦੀ ਭਲਾਈ ਲਈ ਲਾਗੂ ਕੀਤੀਆਂ ਕਈ ਸਕੀਮਾਂ-ਰਣੀਕੇ 
• ਗਰੀਬ ਵਰਗ ਦੇ 30 ਲੱਖ ਪਰਿਵਾਰਾਂ ਨੂੰ ਆਟਾ ਦਾਲ ਸਕੀਮ ਦਾ ਲਾਭ ਦਿੱਤਾ ਜਾਵੇਗਾ
• ਕੇਂਦਰ ਦੀਆਂ ਕਾਂਗਰਸ ਸਰਕਾਰਾਂ ਨੇ ਹਮੇਸ਼ਾ ਗਰੀਬ ਵਰਗ ਦਾ ਸ਼ੋਸ਼ਣ ਕੀਤਾ
ਸ: ਗੁਲਜ਼ਾਰ ਸਿੰਘ ਰਣੀਕੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਪੰਜਾਬ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ (ਲੁਧਿਆਣਾ) ਆਯੋਜਿਤ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।
ਸ: ਗੁਲਜ਼ਾਰ ਸਿੰਘ ਰਣੀਕੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਪੰਜਾਬ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ (ਲੁਧਿਆਣਾ) ਵਿਖੇ ਆਯੋਜਿਤ ਮੀਟਿੰਗ ਦੌਰਾਨ ਜਿਲਾ ਅਨੁਸੂਚਿਤ ਜਾਤੀ ਵਿੰਗ ਸ੍ਰਅਕਾਲੀ ਦਲ ਦੇ ਅਹੁਦੇਦਾਰ ਸਨਮਾਨਿਤ ਕਰਦੇ ਹੋਏ। 
ਲੁਧਿਆਣਾ 29 ਸਤੰਬਰ 2013:(ਵਿਸ਼ਾਲ ਗੁਪਤਾ//ਪੰਜਾਬ ਸਕਰੀਨਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੀ ਗਤੀਸੀਲ ਅਗਵਾਈ ਵਾਲੀ ਸ੍ਰਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਤੇ ਪਛੜੀ ਸ੍ਰੇਣੀਆਂ ਵਰਗ ਦੇ ਲੋਕਾਂ ਨੂੰ ਅਨੇਕਾਂ ਭਲਾਈ ਸਕੀਮਾਂ ਤਹਿਤ ਵੱਡੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਦਕਿ ਲੰਬਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਸਰਕਾਰ ਨੇ ਇਹਨਾਂ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੋਈ ਉਪਰਾਲਾ ਨਹੀਂ ਕੀਤਾ। ਪੰਜਾਬ ਸਰਕਾਰ ਆਟਾ ਦਾਲ ਸਕੀਮ ਦਾ ਲਾਭ ਹੋਰ ਵਧੇਰੇ ਗਰੀਬ ਵਰਗ ਦੇ ਲੋਕਾਂ ਨੂੰ ਪਹੁੰਚਾਉਣ ਲਈ 30 ਲੱਖ ਪਰਿਵਾਰਾਂ ਨੂੰ ਇਸ ਸਕੀਮ ਦੇ ਘੇਰੇ ਵਿੱਚ ਲਿਆਦਾ ਜਾਵੇਗਾ। ਪੇਂਡੂ ਖੇਤਰ ਦੇ ਦਸਵੀਂ ਜਮਾਤ ਵਿੱਚ 80 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਹੁਸ਼ਿਆਰ ਵਿਦਿਆਰਥੀਆਂ ਨੂੰ 30 ਹਜ਼ਾਰ ਰੁਪਏ ਸਾਲਾਨਾ ਵਜ਼ੀਫ਼ਾਂ ਦਿੱਤਾ ਜਾਂਦਾ ਹੈ।    
 ਇਹ ਪ੍ਰਗਟਾਵਾ ਸ: ਗੁਲਜ਼ਾਰ ਸਿੰਘ ਰਣੀਕੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਪੰਜਾਬ ਅਤੇ ਪ੍ਰਧਾਨ ਅਨੂਸੂਚਿਤ ਜਾਤੀ ਵਿੰਗ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਜੱਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਸ਼੍ਰੋ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੀ ਵਿਸ਼ਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਗਰੀਬ ਵਰਗ ਦੇ ਜੀਵਨ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਚਲਾਈਆ ਜਾ ਰਹੀਆ ਸਕੀਮਾਂ ਦਾ ਲਾਭ ਘਰ-ਘਰ ਤੱਕ ਪਹੁੰਚਾਉਣ ਵਾਸਤੇ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। 
 ਸ: ਰਣੀਕੇ ਨੇ ਦੱਸਿਆ ਕਿ ਸਰਕਾਰ ਵੱਲੋਂ ਇਹਨਾਂ ਵਰਗਾਂ ਦੇ ਲੋਕਾਂ ਲਈ ਸਗਨ ਸਕੀਮ, ਪੈਨਸ਼ਨ ਸਕੀਮ, ਮਾਈ ਭਾਗੋ ਵਿੱਦਿਆ ਸਕੀਮ ਤਹਿਤ ਲੜਕੀਆਂ ਨੂੰ ਸਾਈਕਲ ਪ੍ਰਦਾਨ ਕਰਨਾ, ਗਰੀਬ ਤੇ ਹੁਸ਼ਿਆਰ ਬੱਚਿਆਂ ਲਈ ਸਹੂਲਤਾਂ ਅਤੇ ਹੋਰ ਅਨੇਕਾਂ ਭਲਾਈ ਸਕੀਮਾਂ ਸ਼ੁਰੂ ਕਰਕੇ ਇਹਨਾਂ ਲੋਕਾਂ ਦਾ ਮਾਣ ਵਧਾਇਆ ਹੈ, ਜਦਕਿ ਕੇਂਦਰ ਦੀ ਕਾਂਗਰਸ ਸਰਕਾਰ ਨੇ ਇਹਨਾਂ ਲੋਕਾਂ ਨੂੰ ਲਾਰਿਆਂ, ਭੁੱਖ-ਮਰੀ, ਗਰੀਬੀ, ਬੇਰੋਜ਼ਗਾਰੀ ਅਤੇ ਮਹਿੰਗਾਈ ਤੋ ਸਿਵਾਏ ਕੁੱਝ ਨਹੀਂ ਦਿੱਤਾ ਅਤੇ ਇਹਨਾਂ ਲੋਕਾਂ ਦਾ ਕੇਵਲ ਸਮਾਜਿਕ ਤੇ ਆਰਥਿਕ ਸੋਸ਼ਣ ਕੀਤਾ। ਸ: ਰਣੀਕੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਸਰਕਾਰ ਨੂੰ ਦੋਬਾਰਾ ਸੱਤਾ 'ਚ ਲਿਆਉਣ ਲਈ ਗਰੀਬ ਵਰਗ ਦੇ ਲੋਕਾਂ ਨੇ ਵੱਡਾ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਸਾਰੀਆਂ ਸੀਟਾਂ 'ਤੇ ਵੱਡੀ ਜਿੱਤ ਹਾਸਲ ਕਰੇਗਾ।
 ਸ: ਰਣੀਕੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਹਾਨ ਗੁਰੂਆਂ, ਪੀਰਾਂ-ਫਕੀਰਾਂ, ਦੇਸ-ਭਗਤਾਂ ਅਤੇ ਯੋਧਿਆਂ ਦੀਆਂ ਯਾਦਗਾਰਾਂ ਸਥਾਪਿਤ ਕਰਕੇ ਉਹਨਾਂ ਨੂੰ ਵੱਡਾ ਮਾਣ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨਾਲ-ਨਾਲ ਕਰੋੜਾਂ ਰੁਪਏ ਦੀ ਲਾਗਤ ਵਾਲਾ ਹੁਸਿਆਰਪੁਰ ਵਿਖੇ ਭਗਤ ਗੁਰੂ ਰਵਿਦਾਸ ਜੀ ਦਾ ਮੰਦਿਰ ਬਣਾਇਆ ਜਾ ਰਿਹਾ ਹੈ। ਸੰਗਰੂਰ ਵਿਖੇ ਭਾਈ ਲਾਲੋ ਜੀ ਦੀ ਯਾਦਗਾਰ ਸਥਾਪਿਤ ਕੀਤੀ ਜਾਵੇਗੀ ਅਤੇ ਵਿਰਾਸਤ-ਏ-ਖਾਲਸਾ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਜੀ ਦੀ ਯਾਦਗਾਰ ਬਨਾਉਣ ਲਈ ਪੰਜਾਬ ਸਰਕਾਰ ਵੱਲੋ ਜਗਾ ਦਿੱਤੀ ਗਈ ਹੈ।ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਮੰਦਿਰ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਵੱਲੋਂ 18 ਅਕਤੂਬਰ ਨੂੰ ਰੱਖਿਆ ਜਾ ਰਿਹਾ ਹੈ, ਜਿਸ 'ਚ ਉਹਨਾਂ ਲੋਕਾਂ ਨੂੰ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।  
 ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ: ਰਣੀਕੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਾਰਦਰਸ਼ੀ ਢੰਗ ਨਾਲ ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖਿਆ ਵਿਭਾਗ ਵਿੱਚ ਅਧਿਆਪਕ, ਪੁਲਿਸ ਅਤੇ ਹੋਰ ਵਿਭਾਗਾਂ ਦੀਆ ਖਾਲੀ ਆਸਾਮੀਆਂ 'ਤੇ ਭਰਤੀ ਕੀਤੀ, ਉੱਥੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਡੇਅਰੀ ਫਾਰਮਿੰਗ, ਸੂਰ ਪਾਲਣ, ਬੱਕਰੀ ਪਾਲਣ, ਮੱਛੀ ਪਾਲਣ ਆਦਿ ਸਹਾਇਕ ਧੰਦੇ ਅਪਨਾਉਣ ਲਈ ਉਤਸ਼ਾਹਤ ਕੀਤਾ ਜਾਦਾ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਵੱਖ-ਵੱਖ ਧੰਦਿਆਂ ਦੀ ਟਰੇਨਿੰਗ ਦੇਣ ਦੇ ਨਾਲ-ਨਾਲ ਉਹਨਾਂ ਨੂੰ ਬੈਕਾਂ ਤੋਂ ਸਸਤੇ ਦਰ 'ਤੇ ਕਰਜ਼ੇ ਵੀ ਮੁਹੱਈਆ ਕਰਵਾਏ ਜਾਂਦੇ ਹਨ, ਜਿਹਨਾਂ ਤੇ ਗਰੀਬ ਵਰਗ ਦੇ ਲੋਕਾਂ ਨੂੰ ਸਬਸਿਡੀ ਵੀ ਦਿੱਤੀ ਜਾਂਦੀ ਹੈ। ਉਹਨਾਂ ਨੋਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਸਹਾਇਕ ਧੰਦੇ ਅਪਨਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਆਪਣਾ ਜੀਵਨ ਪੱਧਰ ਹੋਰ ਉੱਚਾ ਚੁੱਕ ਸਕਣ।
 ਇਸ ਮੀਟਿੰਗ ਨੂੰ ਸ: ਮਨਪ੍ਰੀਤ ਸਿੰਘ ਇਆਲੀ, ਸ. ਦਰਸ਼ਨ ਸਿੰਘ ਸ਼ਿਵਾਲਿਕ, ਸ੍ਰੀ ਐਸ.ਆਰ.ਕਲੇਰ ਅਤੇ ਸ੍ਰੀ ਬਲਵਿੰਦਰ ਸਿੰਘ ਬੈਸ (ਚਾਰੋ ਵਿਧਾਇਕ), ਸ੍ਰੀ ਰਣਜੀਤ ਸਿੰਘ ਤਲਵੰਡੀ, ਸ੍ਰੀ ਬਿਕਰਮਜੀਤ ਸਿੰਘ ਖਾਲਸਾ, ਜਗਜੀਵਨ ਸਿੰਘ ਖੀਰਨੀਆ (ਤਿੰਨੋ ਹਲਕਾ ਇੰਚਾਰਜ਼ਾਂ) ਅਤੇ ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਦਿਹਾਤੀ) ਨੇ ਵੀ ਸੰਬੋਧਨ ਕੀਤਾ। ਇਸ ਮੌਕੇ 'ਤੇ ਜਿਲਾ ਅਨੁਸੂਚਿਤ ਜਾਤੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਵੱਲੋਂ ਸ੍ਰ. ਗੁਲਜ਼ਾਰ ਸਿੰਘ ਰਣੀਕੇ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
  ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਸ: ਭਾਗ ਸਿੰਘ ਮਾਨਗੜ ਚੇਅਰਮੈਨ ਜ਼ਿਲਾ ਪ੍ਰੀਸ਼ਦ ਅਤੇ ਜ਼ਿਲਾ ਪ੍ਰਧਾਨ ਅਨੁਸੂਚਿਤ ਜਾਤੀ ਵਿੰਗ ਸ੍ਰਅਕਾਲੀ ਦਲ, ਸ੍ਰੀ ਅਜਮੇਰ ਸਿੰਘ ਭਾਗਪੁਰ ਚੇਅਰਮੈਨ ਮਿਲਕ ਪਲਾਟ ਲੁਧਿਆਣਾ, ਬਾਬਾ ਜਗਰੂਪ ਸਿੰਘ, ਤੋਂ ਇਲਾਵਾ ਐਸ.ਜੀ.ਪੀ.ਸੀ ਮੈਬਰ, ਜ਼ਿਲਾ ਪ੍ਰੀਸ਼ਦ/ਬਲਾਕ ਸੰਮਤੀਆਂ ਦੇ ਚੇਅਰਮੈਨ ਤੇ ਉਪ-ਚੇਅਰਮੈਨ, ਵੱਖ-ਵੱਖ ਪਿੰਡਾਂ ਦੇ ਸਰਪੰਚ ਤੇ ਪੰਚ ਅਤੇ ਅਨੁਸੂਚਿਤ ਤੇ ਪਛੜੀਆਂ ਸ਼੍ਰੇਣੀਆਂ ਦੇ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ। 
    ---------------------------

ਫ਼ੋਟੋ ਕੈਪਸ਼ਨ(2)- 

No comments: