Monday, October 14, 2013

ਪੰਜਾਬ ਵਿਚ ਸਿਹਤ ਸੇਵਾਵਾਂ ਢਾਂਚੇ ਬਾਰੇ ਵਿਚਾਰ ਗੋਸ਼ਟੀ 21 ਨੂੰ

Mon, Oct 14, 2013 at 3:37 PM
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਵਿਸ਼ੇਸ਼ ਉਪਰਾਲਾ 
ਲੁਧਿਆਣਾ: 14 ਅਕਤੂਬਰ (*ਡਾ. ਗੁਲਜ਼ਾਰ ਸਿੰਘ ਪੰਧੇਰ//ਪੰਜਾਬ ਸਕਰੀਨ ਬਿਊਰੋ): ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਪੰਜਾਬ ਵਿਚ ਸਿਹਤ ਸੇਵਾਵਾਂ ਢਾਂਚੇ ਬਾਰੇ ਵਿਚਾਰ ਗੋਸ਼ਟੀ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ, ਜ਼ਿਲਾ ਬਠਿੰਡਾ ਵਿਖੇ 21 ਅਕਤੂਬਰ, ਸਵੇਰੇ 10.30 ਵਜੇ ਦਿਨ ਸੋਮਵਾਰ ਨੂੰ ਕਰਵਾਈ ਜਾ ਰਹੀ ਹੈ। ਅਕਾਡਮੀ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਵਿਚਾਰ ਗੋਸ਼ਟੀ ਵਿਚ ਪੰਜਾਬ ਵਿਚ ਦਿਨੋਂ ਦਿਨ ਮਨੁੱਖੀ ਸਿਹਤ ਵਿਚ ਆ ਰਹੇ ਨਿਘਾਰ ਅਤੇ ਸਿਹਤ ਸੇਵਾਵਾਂ ਦੇ ਢਾਂਚੇ ਬਾਰੇ ਵੱਖ ਵੱਖ ਵਿਦਵਾਨਾਂ ਵਲੋਂ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਵਿਚਾਰ ਗੋਸ਼ਟੀ ਦੇ ਸਵਾਗਤੀ ਸ਼ਬਦ ਅਕਾਡਮੀ ਦੇ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਕਹਿਣਗੇ ਜਦਕਿ ਇਸ ਮੌਕੇ ਵਿਸ਼ੇਸ਼ ਪੇਪਰ ਡਾ. ਅਮਰ ਸਿੰਘ ਆਜ਼ਾਦ ਤੇ ਡਾ. ਧਰਮਵੀਰ ਗਾਂਧੀ ਪੜ੍ਹਨਗੇ। ਇਹਨਾਂ ਪੇਪਰਾਂ 'ਤੇ ਚਰਚਾ ਕਰਨ ਲਈ ਡਾ. ਹਰਸ਼ਿੰਦਰ ਕੌਰ, ਡਾ. ਪਿਆਰੇ ਲਾਲ ਗਰਗ, ਡਾ. ਅਜੀਤਪਾਲ  ਸਿੰਘ ਅਤੇ ਡਾ. ਸ਼ਿਆਮ ਸੁੰਦਰ ਦੀਪਤੀ ਉਚੇਚੇ ਤੌਰ 'ਤੇ ਪਹੁੰਚ ਰਹੇ ਹਨ। ਇਸ ਵਿਚਾਰ ਗੋਸ਼ਟੀ ਦੇ ਮੁੱਖ ਮਹਿਮਾਨ ਪ੍ਰੋ. ਰਾਜਿੰਦਰ ਭੰਡਾਰੀ, ਵਾਈਸ ਚੇਅਰਮੈਨ, ਪੰਜਾਬ ਰਾਜ ਯੋਜਨਾ ਬੋਰਡ ਅਤੇ ਵਿਸ਼ੇਸ਼ ਮਹਿਮਾਨ ਡਾ. ਨਛੱਤਰ ਸਿੰਘ ਮੱਲ•ੀ, ਵਾਈਸ ਚਾਂਸਲਰ ਗੁਰੂ ਕਾਸ਼ੀ ਯੂਨੀਵਰਸਿਟੀ ਹੋਣਗੇ। 
ਸਮੂਹ ਪੰਜਾਬੀ ਪਿਆਰਿਆਂ ਨੂੰ ਇਸ ਵਿਚਾਰ ਗੋਸ਼ਟੀ ਵਿਚ ਸ਼ਾਮਲ ਹੋਣ ਦਾ ਹਾਰਦਿਕ ਸੱਦਾ ਹੈ।


*ਡਾ. ਗੁਲਜ਼ਾਰ ਸਿੰਘ ਪੰਧੇਰ ਪੰਜਾਬੀ ਸਾਹਿਤ ਅਕਾਡਮੀ ਦੇ ਦਫ਼ਤਰ ਸਕੱਤਰ ਹਨ। 

No comments: