Monday, October 21, 2013

ਧਰਮ ਪ੍ਰਚਾਰ ਕਮੇਟੀ ਵੱਲੋਂ ਦਸਤਾਰ ਸਬੰਧੀ ਫਾਈਨਲ ਮੁਕਾਬਲੇ 23 ਨੂੰ

Mon, Oct 21, 2013 at 3:39 PM
ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ.ਸਤਬੀਰ ਸਿੰਘ ਨੇ ਦਿੱਤਾ ਪੂਰਾ ਵੇਰਵਾ 
ਅੰਮ੍ਰਿਤਸਰ-21 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਪ੍ਰਫੁੱਲਤ ਕਰਨ ਅਤੇ ਸਿੱਖ ਨੌਜਵਾਨਾਂ ਵਿੱਚੋਂ ਪਤਿਤਪੁਣੇ ਨੂੰ ਠਲ ਪਾਉਣ ਦੇ ਉਦੇਸ਼ ਨਾਲ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਲਗਾਤਾਰ ਪੰਜਾਬ ਤੇ ਇਸ ਤੋਂ ਬਾਹਰ ਵਿਸ਼ੇਸ਼ ਧਾਰਮਿਕ ਸਮਾਗਮ ਤੇ ਦਸਤਾਰ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ.ਸਤਬੀਰ ਸਿੰਘ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ, ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ, ਗੁਰੂ ਨਾਨਕ ਕਾਲਜ ਬਟਾਲਾ, ਸਰਕਾਰੀ ਗੁਰੂ ਨਾਨਕ ਕਾਲਜ ਕਾਲਾ ਅਫਗਾਨਾ ਅਤੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ ਹਨ, ਜਿਨ•ਾਂ ਵਿੱਚੋਂ ਇੱਕ ਸੌ ਵਿਦਿਆਰਥੀ ਫਾਈਨਲ ਮੁਕਾਬਲੇ ਲਈ ਚੁਣੇ ਗਏ ਇਹਨਾਂ ਵਿਦਿਆਰਥੀਆਂ ਵਿੱਚ ਫਾਈਨਲ ਮੁਕਾਬਲਾ 23 ਅਕਤੂਬਰ 2013 ਨੂੰ ਸਵੇਰੇ 11 ਵਜੇ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਹੋਵੇਗਾ। 
ਇਸ ਮੌਕੇ ਵਿਦਿਆਰਥੀਆਂ ਦੀ ਕਾਰਜ ਕੁਸ਼ਲਤਾ ਦੀ ਪਰਖ ਕਰਨ ਲਈ ਸ.ਇੰਦਰਜੀਤ ਸਿੰਘ ਗੋਗੋਆਣੀ, ਸ.ਸੰਤੋਖ ਸਿੰਘ ਤੇ ਸ.ਭੁਪਿੰਦਰਪਾਲ ਸਿੰਘ ਮੀਤ ਸਕੱਤਰ ਬਤੌਰ ਜੱਜ ਦੀ ਭੂਮਿਕਾ ਨਿਭਾਉਣਗੇ।
ਸ.ਸਤਬੀਰ ਸਿੰਘ ਸਕੱਤਰ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਇਸ ਦਸਤਾਰ ਮੁਕਾਬਲੇ ਵਿੱਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨਗੇ ਉਨ•ਾਂ ਨੂੰ ਕ੍ਰਮਵਾਰ 3100/-, 2100/-, 1100/- ਰੁਪਏ ਅਤੇ ਇਸ ਤੋਂ ਇਲਾਵਾ ਵਿਸ਼ੇਸ਼ 8 ਵਿਦਿਆਰਥੀਆਂ ਨੂੰ 500-500/- ਰੁਪਏ, ਸਿਰੋਪਾਓ 'ਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਜਿਹੜੇ ਵਿਦਿਆਰਥੀ ਇਸ ਮੁਖ ਮੁਕਾਬਲੇ ਵਿੱਚ ਭਾਗ ਲੈ ਰਹੇ ਹਨ। ਉਕਤ ਵਿਦਿਆਰਥੀਆਂ ਤੋਂ ਇਲਾਵਾ ਉਨ•ਾਂ ਨੂੰ 200/-, 200/- ਰੁਪਏ ਸਨਮਾਨ ਵਜੋਂ ਦਿੱਤੇ ਜਾਣਗੇ।
ਉਨ•ਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੀ ਇਸ ਲਹਿਰ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ਤੇ ਜਿਹੜੇ-ਜਿਹੜੇ ਕਾਲਜਾਂ ਨੇ ਇਹਨਾਂ ਦਸਤਾਰ ਮੁਕਾਬਲਿਆਂ ਵਿਚ ਭਾਗ ਲਿਆ ਹੈ ਉਨ•ਾਂ ਕਾਲਜਾਂ ਦੇ ਮੁਖੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ•ਾਂ ਧਰਮ ਪ੍ਰਚਾਰ ਕਮੇਟੀ ਵੱਲੋਂ ਚਲਾਏ ਜਾ ਰਹੇ ਗੁਰਮਤਿ ਸਮਾਗਮਾਂ ਤੇ ਦਸਤਾਰ ਮੁਕਾਬਲਿਆਂ ਵਿੱਚ ਵੱਧ ਚੜ• ਕੇ ਹਿੱਸਾ ਲੈਣ ਲਈ ਅਪੀਲ ਕੀਤੀ।

No comments: