Tuesday, October 15, 2013

ਭਗਵਾਨ ਵਾਲਮੀਕ ਜੇਯੰਤੀ ਦੀਆਂ ਤਿਆਰੀਆਂ ਮੁਕੰਮਲ

ਮਜੀਠੀਆ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ:ਮੁੱਖ ਮੰਤਰੀ 18 ਨੂੰ ਰੱਖਣਗੇ ਨੀਂਹ ਪੱਥਰ
ਅੰਮ੍ਰਿਤਸਰ: 14 2ਅਕ੍ਤੂਬੇ 013: (ਗਜਿੰਦਰ ਸਿੰਘ ਕਿੰਗ//ਪੰਜਾਬ ਸਕਰੀਨ): ਸ਼ੁੱਕਰਵਾਰ 18 ਅਕਤੂਬਰ ਨੂੰ ਭਗਵਾਨ ਵਾਲਮੀਕ ਜੈਯੰਤੀ ਮਨਾਉਣ ਲਈ ਸੂਬਾ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਸ਼ਾਲ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਾਮਤੀਰਥ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿਚ ਉਨ੍ਹਾਂ ਨੇ ਤਿਆਰੀ ਲਈ ਚੱਲ ਰਹੇ ਵੱਖ-ਵੱਖ ਕੰਮਾਂ ਦਾ ਜਾਇਜ਼ਾ ਲਿਆ ਅਤੇ ਕੁੱਝ ਸੁਝਾਅ ਆ ਰਹੀ ਸੰਗਤ ਨੂੰ ਧਿਆਨ ਵਿਚ ਰੱਖਦੇ ਹੋਏ ਦਿੱਤੇ। ਸ. ਮਜੀਠੀਆ ਨੇ ਦੱਸਿਆ ਕਿ ਇਸ ਵਿਸ਼ਾਲ ਸਮਾਗਮ ਮੌਕੇ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ 115 ਕਰੋੜ ਰੁਪਏ ਦੀ ਲਾਗਤ ਨਾਲ ਰਾਮ ਤੀਰਥ ਵਿਖੇ ਭਗਵਾਨ ਵਾਲਮੀਕ ਦੀ ਯਾਦ ਵਿਚ ਬਣਨ ਵਾਲੇ ਤੀਰਥ ਦਾ ਨੀਂਹ ਪੱਥਰ ਰੱਖਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਦੇ ਨਾਲ ਸੰਤ ਮਹਾਂਪੁਰਖ ਅਤੇ ਸਾਰੇ ਕੈਬਨਿਟ ਮੰਤਰੀ ਇਸ ਸਮਾਗਮ ਵਿਚ ਹਾਜ਼ਰ ਹੋਣਗੇ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਪਰਕਾਸ ਸਿੰਘ ਬਾਦਲ ਖ਼ੁਦ ਇਸ ਸਮਾਰੋਹ ਦੇ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਕਰਵਾਉਣ ਦੇ ਉਦੇਸ਼ ਨਾਲ ਵੱਖ-ਵੱਖ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ 11 ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਸ. ਮਜੀਠੀਆ ਨੇ ਦੱਸਿਆ ਕਿ ਕਰੀਬ 2 ਲੱਖ ਤੋਂ ਵੱਧ ਸ਼ਰਧਾਲੂਆਂ ਵਲੋਂ ਸਮਾਗਮ ਵਿਚ ਸ਼ਿਰਕਤ ਕੀਤਾ ਜਾਣਾ ਹੈ, ਇਸ ਲਈ ਸਮਗਾਮ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਨੂੰ ਉਸ ਪੱਧਰ 'ਤੇ ਕੀਤਾ ਜਾਵੇ, ਕਿ ਆਉਣ ਵਾਲੀ ਸੰਗਤ ਨੂੰ ਕੋਈ ਮੁਸ਼ਿਕਲ ਪੇਸ਼ ਨਾ ਆਵੇ।

ਸ. ਮਜੀਠੀਆ ਨੇ ਦੱਸਿਆ ਕਿ ਸਮਾਗਮ ਵਿਚ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਤੋਂ ਇਲਾਵਾ ਮਹਾਨ ਧਾਰਮਿਕ ਸ਼ਖਸ਼ੀਅਤਾਂ ਵੀ ਸ਼ਿਰਕਤ ਕਰ ਰਹੀਆਂ ਹਨ। ਸਮਾਗਮ ਵਿਚ ਦੁਰ ਦੁਰਾਢੇ ਥਾਵਾਂ ਤੋਂ ਆਉਣ ਵਾਲੀਆਂ ਸੰਗਤਾਂ ਲਈ ਰਾਤ ਠਹਿਰਣ ਅਤੇ ਲੋਕਾਂ ਦੀ ਸਹੂਲਤ ਲਈ ਆਵਾਜਾਈ ਦੇ ਪੁਖਤਾ ਪ੍ਰਬੰਧਾਂ ਵੱਲ ਵਿਸ਼ੇਸ ਧਿਆਨ ਦਿਵਾਉਦਿਆਂ ਸ. ਰਣੀਕੇ ਨੇ ਕਿਹਾ ਕਿ ਸਮਾਗਮ ਨੂੰ ਸਫਲਤਾਪੂਰਕਵ ਨੇਪਰੇ ਚਾੜ੍ਹਣ ਲਈ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਉਪਰੰਤ ਸ. ਮਜੀਠੀਆ ਨੇ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਚੱਲ ਰਹੇ ਸਾਰੇ ਪ੍ਰਬੰਧਾਂ ਨੂੰ ਆਪ ਵੇਖਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ੍ਰੀ ਗੁਲਜ਼ਾਰ ਸਿੰਘ ਰਣੀਕੇ, ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ, ਸ. ਅਮਰਪਾਲ ਸਿੰਘ ਬੋਨੀ ਅਜਨਾਲਾ, ਸ. ਇੰਦਰ ਇਕਬਾਲ ਸਿੰਘ ਅਟਵਾਲ, ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਸ. ਜਤਿੰਦਰ ਸਿੰਘ ਔਲਖ, ਸ੍ਰੀ ਜਸਬੀਰ ਸਿੰਘ ਵਧੀਕ ਡਿਪਟੀ ਕਮਿਸ਼ਰਨ (ਜ), ਸ੍ਰੀ ਸੰਦੀਪ ਰਿਸ਼ੀ ਮੁੱਖ ਪ੍ਰਸ਼ਾਸਕ ਪੁਡਾ, ਸ੍ਰੀ ਮਨਮੋਹਨ ਸਿੰਘ ਐਸ.ਐਸ.ਪੀ (ਦਿਹਾਤੀ) ਅੰਮ੍ਰਿਤਸਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

ਭਗਵਾਨ ਵਾਲਮੀਕ ਜੇਯੰਤੀ ਦੀਆਂ ਤਿਆਰੀਆਂ ਮੁਕੰਮਲ

ਭਗਵਾਨ ਵਾਲਮੀਕਿ ਪਰਗਟ ਦਿਹਾੜਾ: ਪਿੰਡ ਦਬਰੁਜੀ 'ਚ ਚੌਥੀ ਵਿਸ਼ਾਲ ਸ਼ੋਭਾ ਯਾਤਰਾ 

ਵਾਲਮੀਕ ਤੀਰਥ ਦੇ ਨੀਂਹ ਪੱਥਰ ਰੱਖੇ ਜਾਣ ਦੀਆਂ ਤਿਆਰੀਆਂ ਮੁਕੰਮਲ

No comments: