Friday, October 11, 2013

ਮੈਨੇਜਰ ਸ.ਜਵਾਹਰ ਸਿੰਘ ਦੀ ਅੰਤਿਮ ਅਰਦਾਸ

Fri, Oct 11, 2013 at 7:52 PM
 ਭੋਗ ਮੌਕੇ ਧਾਰਮਿਕ,ਰਾਜਸੀ ਤੇ ਸਮਾਜਿਕ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀ 
ਅੰਮ੍ਰਿਤਸਰ:11 ਅਕਤੂਬਰ 2013:(ਗਜਿੰਦਰ ਸਿੰਘ ਕਿੰਗ//ਪੰਜਾਬ ਸਕਰੀਨ):ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ.ਜਵਾਹਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਅੱਜ ਉਨ੍ਹਾਂ ਦੇ ਨਿਵਾਸ ਅਸਥਾਨ ਗੁਰੂ ਨਾਨਕਪੁਰਾ ਨੇੜੇ ਅੰਤਰਜਾਮੀ ਕਾਲੋਨੀ ਵਿਖੇ ਰੱਖੇ ਗਏ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਡੇਰਾ ਬਾਬਾ ਭੂਰੀ ਵਾਲਿਆਂ ਵਿਖੇ ਅਰਦਾਸ ਸਮਾਗਮ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰੁਵਿੰਦਰ ਸਿੰਘ ਤੇ ਭਾਈ ਗੁਰਦੇਵ ਸਿੰਘ ਦੇ ਜਥਿਆਂ ਵੱਲੋਂ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ ਗਿਆ ਤੇ ਅਰਦਾਸ ਭਾਈ ਧਰਮ ਸਿੰਘ ਅਰਦਾਸੀਏ ਵੱਲੋਂ ਕੀਤੀ ਗਈ।
ਅਰਦਾਸ ਸਮਾਗਮ 'ਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸ਼ਮੂਲੀਅਤ ਕਰਨੀ ਸੀ ਪ੍ਰੰਤੂ ਉਨ੍ਹਾਂ ਦੇ ਹੋਣਹਾਰ ਸਪੁੱਤਰ ਦੇ ਅਕਾਲ ਚਲਾਣਾ ਕਰ ਜਾਣ ਕਰਕੇ ਉਨ੍ਹਾਂ ਵੱਲੋਂ ਪੁੱਜਾ ਸ਼ੋਕ ਸੰਦੇਸ਼ ਸ.ਸਤਬੀਰ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਨੂੰ ਪੜ੍ਹ ਕੇ ਸੁਣਾਇਆ ਗਿਆ ਜਿਸ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਸ.ਜਵਾਹਰ ਸਿੰਘ ਦੇ ਪਰਿਵਾਰ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸ.ਜਵਾਹਰ ਸਿੰਘ ਇੱਕ ਕਾਬਲ ਤੇ ਵਧੀਆ ਪ੍ਰਬੰਧਕ ਸਨ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਵੀ ਸੇਵਾ ਸੌਂਪੀ ਗਈ ਉਨ੍ਹਾਂ ਨੇ ਬੜੀ ਤਨਦੇਹੀ ਨਾਲ ਉਸ ਡਿਊਟੀ ਨੂੰ ਨੇਪਰੇ ਚੜ੍ਹਾਇਆ ਹੈ। ਸੋ ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਪਰਿਵਾਰ ਨੂੰ ਤੇ ਘਾਟਾ ਹੈ ਹੀ ਪਰ ਸੰਸਥਾ ਵੀ ਇੱਕ ਚੰਗੇ ਪ੍ਰਬੰਧਕ ਤੋਂ ਵਾਂਝੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਸ.ਜਵਾਹਰ ਸਿੰਘ ਦੇ ਪਰਿਵਾਰ ਦੇ ਨਾਲ ਹੈ ਤੇ ਉਨ੍ਹਾਂ ਦੀ ਕਾਬਲੀਅਤ ਦੇ ਮੱਦੇ ਨਜ਼ਰ ਉਸ ਦੇ ਸਪੁੱਤਰ ਨੂੰ ਸੰਸਥਾ 'ਚ ਨੌਕਰੀ ਦਿੱਤੀ ਜਾਵੇਗੀ।

ਸ.ਜਵਾਹਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਦੀ ਅੰਤਮ ਅਰਦਾਸ ਮੌਕੇ ਵੱਖ-ਵੱਖ ਧਾਰਮਿਕ ਰਾਜਸੀ ਤੇ ਸਮਾਜਿਕ ਸ਼ਖਸੀਅਤਾਂ ਤੋਂ ਇਲਾਵਾ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਵੱਲੋਂ ਉਨ੍ਹਾਂ ਦੇ ਸਪੁੱਤਰ ਸ.ਕੰਵਲਸਿਮਰਨ ਸਿੰਘ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ:ਮੁੱਖ ਗ੍ਰੰਥੀ, ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ.ਅਲਵਿੰਦਰਪਾਲ ਸਿੰਘ ਪੱਖੋਕੇ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ, ਸ.ਗੁਰਬਚਨ ਸਿੰਘ ਕਰਮੂੰਵਾਲਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਰਾਮ ਸਿੰਘ, ਸ.ਹਰਜਾਪ ਸਿੰਘ ਸੁਲਤਾਨਵਿੰਡ, ਸ.ਭਗਵੰਤ ਸਿੰਘ ਸਿਆਲਕਾ, ਸ.ਬਾਵਾ ਸਿੰਘ ਗੁਮਾਨਪੁਰਾ, ਸ.ਮਗਵਿੰਦਰ ਸਿੰਘ ਖਾਪੜਖੇੜੀ, ਸ.ਅਮਰਜੀਤ ਸਿੰਘ ਭਲਾਈਪੁਰ, ਸ.ਗੁਰਿੰਦਰਪਾਲ ਸਿੰਘ ਕਾਦੀਆਂ, ਸ.ਜਸਵਿੰਦਰ ਸਿੰਘ ਐਡਵੋਕੇਟ, ਸ.ਸੁਖਵਿੰਦਰ ਸਿੰਘ ਝਬਾਲ ਤੇ ਸ.ਬਲਦੇਵ ਸਿੰਘ ਐਮ.ਏ. ਮੈਂਬਰ ਸ਼੍ਰੋਮਣੀ ਕਮੇਟੀ, ਸ.ਬਲਜੀਤ ਸਿੰਘ ਜਲਾਲਉੱਸਮਾਂ ਵਿਧਾਇਕ, ਸ.ਸਤਬੀਰ ਸਿੰਘ ਸਕੱਤਰ, ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ.ਤਰਲੋਚਨ ਸਿੰਘ ਸਾਬਕਾ ਸਕੱਤਰ, ਸ.ਬਲਵਿੰਦਰ ਸਿੰਘ ਜੌੜਾਸਿੰਘਾ, ਸ.ਰਣਜੀਤਸਿੰਘ ਤੇ ਸ.ਹਰਭਜਨ ਸਿੰਘ ਮਨਾਵਾਂ ਐਡੀ:ਸਕੱਤਰ, ਸ.ਸੁਖਦੇਵ ਸਿੰਘ ਭੂਰਾਕੋਹਨਾ ਤੇ ਸ.ਭੁਪਿੰਦਰਪਾਲ ਸਿੰਘ ਮੀਤ ਸਕੱਤਰ, ਸ.ਰਾਮ ਸਿੰਘ ਤੇ ਸ.ਬਲਕਾਰ ਸਿੰਘ ਸਾਬਕਾ ਮੀਤ ਸਕੱਤਰ, ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਹਰਬੰਸ ਸਿੰਘ ਮੱਲ੍ਹੀ ਸਾਬਕਾ ਮੈਨੇਜਰ, ਬਾਬਾ ਹਰੀਦੇਵ ਸਿੰਘ ਈਸਾਪੁਰ, ਬਾਬਾ ਕਸ਼ਮੀਰ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਨੰਦ ਸਿੰਘ ਤੇ ਬਾਬਾ ਬੰਤਾ ਸਿੰਘ ਮੁੰਡਾਪਿੰਡ, ਸੰਤ ਪਾਲ ਸਿੰਘ ਲੋਹੀਆਂ, ਬਾਬਾ ਸੋਹਣ ਸਿੰਘ ਕਾਰਸੇਵਾ ਵਾਲੇ, ਸ.ਕੁਲਜੀਤ ਸਿੰਘ ਸਿੰਘ ਬ੍ਰਦਰਜ਼, ਜਥੇਦਾਰ ਤਰਲੋਚਨ ਸਿੰਘ ਤੁੜ ਸਾਬਕਾ ਐਮ.ਪੀ., ਸ.ਉਪਕਾਰ ਸਿੰਘ ਸੰਧੂ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ, ਸ.ਪ੍ਰਗਟ ਸਿੰਘ ਚੁਗਾਵਾਂ ਚੇਅਰਮੈਨ, ਜਥੇਦਾਰ ਨਰਿੰਦਰ ਸਿੰਘ ਸ਼ਾਹ ਖਡੂਰ ਸਾਹਿਬ, ਸ.ਗੁਰਦਿਆਲ ਸਿੰਘ ਸਰਪੰਚ ਮੁੰਡਾਪਿੰਡ ਆਦਿ ਸ਼ਾਮਲ ਹੋਏ।

No comments: