Wednesday, October 30, 2013

ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਵਿਸ਼ੇਸ਼ ਉਪਰਾਲਾ

Wed, Oct 30, 2013 at 3:00 PM  
ਤਿੰਨਾਂ ਤਖ਼ਤ ਸਾਹਿਬਾਨਾਂ ਤੋਂ ਬੱਸਾਂ ਚਲਾਈਆਂ ਜਾਣਗੀਆਂ-ਜਥੇ:ਅਵਤਾਰ ਸਿੰਘ
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਕੀਤੇ ਅਹਿਮ ਫੈਸਲੇ
ਕਟਾਣਾ ਸਾਹਿਬ: 30 ਅਕਤੂਬਰ 2013:(ਰੈਕਟਰ ਕਥੂਰੀਆ//ਪੰਜਾਬ ਸਕਰੀਨ):ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਦੇ ਇਕੱਤਰਤਾ ਹਾਲ ਵਿੱਚ ਹੋਈ ਜਿਸ ਵਿੱਚ ਸੈਕਸ਼ਨ 85, ਸੈਕਸ਼ਨ 87, ਟ੍ਰੱਸਟ 'ਤੇ ਅਮਲਾ ਵਿਭਾਗ ਦੇ ਮਾਮਲੇ ਵਿਚਾਰੇ ਗਏ। ਇਕੱਤਰਤਾ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ.ਜਵਾਹਰ ਸਿੰਘ, ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਣਹਾਰ ਸਪੁੱਤਰ ਸ.ਤਜਿੰਦਰਪਾਲ ਸਿੰਘ ਸੋਨੀ ਅਤੇ ਸ.ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਦੇ ਸਤਿਕਾਰਯੋਗ ਪਿਤਾ ਸ.ਸੋਹਣ ਸਿੰਘ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਸ਼ੋਕ ਮਤੇ ਪੜ੍ਹੇ ਗਏ।
ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾਂ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ ਸਿੱਖ ਸੰਗਤਾਂ ਨੂੰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ 10 ਸੈਮੀ-ਡੀਲਕਸ ਬੱਸਾਂ ਚਲਾਈਆਂ ਜਾਣਗੀਆਂ ਜਿਹਨਾਂ ਵਿੱਚੋ 8 ਬੱਸਾਂ ਪੰਜਾਬ ਦੇ ਗੁਰਦੁਆਰਾ ਸਾਹਿਬਾਨ ਤੇ 2 ਬੱਸਾਂ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਲਈ ਹੋਣਗੀਆਂ। ਉਹਨਾਂ ਦੱਸਿਆ ਕਿ ਵੱਖ-ਵੱਖ ਅਸਥਾਨਾਂਪੁਰ ਲੱਗਣ ਵਾਲੇ ਮੇਲਿਆਂ ਸਮੇਂ ਸਿੱਖ ਇਤਿਹਾਸ ਸਬੰਧੀ ਲੋਕਾਂ ਵਿੱਚ ਜਾਗ੍ਰਿਤੀ ਪੈਦਾ ਕਰਨ ਲਈ ਪੁੱਸਤਕ ਪ੍ਰਦਰਸ਼ਨੀ ਵਾਲੀਆਂ ਦੋ ਹੋਰ ਨਵੀਆਂ ਬੱਸਾਂ ਖਰੀਦ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦਾ ਇਤਿਹਾਸ ਸਟੀਲ ਦੇ ਬੋਰਡਾਂ ਉੱਪਰ ਲਿਖਵਾਏ ਜਾਣ ਬਾਰੇ ਫੈਸਲਾ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸਿੱਖ ਵਿਰਸੇ ਨਾਲ ਜੋੜੀ ਰੱਖਣ ਲਈ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ 'ਦਸਤਾਰ ਮਹਾਨ ਹੈ ਸਿੱਖੀ ਦੀ ਸ਼ਾਨ ਹੈ' ਦੇ ਸੰਕਲਪ ਹੇਠ ਭਾਰਤ ਪੱਧਰ ਤੇ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਗਏ ਸੁੰਦਰ ਦਸਤਾਰ ਮੁਕਾਬਲਿਆਂ ਸਮੇਂ ਬਣੀਆਂ ਸੀਡੀਜ਼ ਵਿੱਚੋਂ ਦ੍ਰਿਸ਼ ਲੈ ਕੇ ਇੱਕ ਟੈਲੀਫਿਲਮ ਤਿਆਰ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਤਿਹਾਸਕ ਸ਼ਸ਼ਤਰ ਸ਼ਸ਼ੋਭਿਤ ਕਰਨ ਵਾਲੇ ਸੁਨਰਿਹੀ ਬੰਗਲੇ ਦੀ ਮੁਰੰਮਤ ਕਰਵਾਉਣ ਦੀ ਸੇਵਾ ਬਾਬਾ ਨਰਿੰਦਰ ਸਿੰਘ ਤੇ ਬਾਬਾ ਬਲਵਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਪਾਸੋਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪ੍ਰਕਰਮਾਂ ਵਿੱਚ ਨਵੀਨਤਮ ਕਿਸਮ ਦੀਆਂ ਲਾਈਟਾਂ ਲਗਾਈਆਂ ਜਾਣਗੀਆਂ ਅਤੇ ਪ੍ਰਕਰਮਾਂ ਦੇ ਪੱਥਰ ਨੂੰ ਬਦਲਿਆ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਐਨ.ਆਰ.ਆਈ. ਨਿਵਾਸ ਅਤੇ ਸਾਰਾਗੜ੍ਹੀ ਨਿਵਾਸ ਦੇ ਕਮਰਿਆਂ ਦੀ ਬੁਕਿੰਗ ਆਨਲਾਈਨ ਕੀਤੀ ਜਾਵੇਗੀ। ਜਿਹੜੇ ਬੱਚੇ ਅੰਮ੍ਰਿਤਧਾਰੀ ਹੋਣਗੇ ਉਹਨਾਂ ਨੂੰ 10+2 ਤੀਕ ਦੀ ਵਿੱਦਿਆ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਵਿੱਚ ਫਰੀ ਦਿੱਤੀ ਜਾਵੇਗੀ। 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਨੂੰ ਸੰਗਤਾਂ ਦੀ ਸਹੂਲਤ ਲਈ ਏਅਰਕੰਡੀਸ਼ਨ ਕੀਤਾ ਜਾਵੇਗਾ ਤੇ ਇਸ ਕਾਰਜ ਲਈ ਸੇਵਾ ਬੀਬੀ ਪ੍ਰਕਾਸ਼ ਕੌਰ ਚੱਢਾ ਦਿੱਲੀ ਵਾਲਿਆ ਨੂੰ ਸੌਂਪੀ ਗਈ ਹੈ। ਪਿੰਡ ਮੂਸਾਖੇੜਾ ਜ਼ਿਲਾ ਅਲਵਰ ਰਾਜਸਥਾਨ ਵਿਖੇ ਨਿਰਦੋਸ਼ ਸਿੱਖਾਂ ਦੇ ਹੋਏ ਕਤਲੇਆਮ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਸੁਪਰੀਮ ਕੋਰਟ ਵਿੱਚ ਕੇਸ ਕਰਨ ਤੇ ਵਕੀਲ ਆਦਿ ਦੀ ਫੀਸ ਪੁਰ ਹੋਣ ਵਾਲੇ ਖਰਚਿਆਂ ਦੀ ਪ੍ਰਵਾਨਗੀ ਦਿੱਤੀ ਗਈ ਹੈ ਇਸੇ ਤਰਾਂ ਰਾਜਸਥਾਨ ਦੇ ਪੀਲੀਆਂ ਬੰਗਾ ਦੇ ਸਾਧ ਸੂਰਜਮੁਨੀ ਵੱਲੋਂ ਆਪਣੇ ਡੇਰੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਤੋਂ ਰੋਕਣ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਭਾਈ ਗੁਰਸੇਵਕ ਸਿੰਘ ਧੂਰਕੋਟ, ਭਾਈ ਨਿਰਮਲ ਸਿੰਘ ਖਰਲੀਆ ਤੇ ਭਾਈ ਨਰਿੰਦਰ ਸਿੰਘ ਸਹਿਣਾ ਦੇ ਕੇਸਾਂ ਸਬੰਧੀ ਪੈਰਵਈ ਕਰ ਰਹੇ ਵਕੀਲ ਨੂੰ ਫੀਸ ਅਦਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ (ਕਪੂਰਥਲਾ) ਦੇ ਨਾਲ ਲੱਗਦੀ ਵੇਈਂ ਨਦੀ ਕਿਨਾਰੇ ਸੁੰਦਰ ਪਾਰਕ ਬਨਾਉੁਣ, ਵਧੀਆ ਕਿਸਮ ਦੇ ਬੂਟੇ ਆਦਿ ਲਗਾਉਣ ਦੀ ਕਾਰਸੇਵਾ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਕਰ ਰਹੇ ਹਨ, ਰਹਿੰਦੀ ਸੇਵਾ ਮੁਕੰਮਲ ਕਰਨ ਲਈ ਸੇਵਾਕਾਲ ਵਿੱਚ ਇਕ ਸਾਲ ਹੋਰ ਵਾਧਾ ਕੀਤਾ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਤੇ ਮਾਤਾ ਗੰਗਾ ਜੀ ਨਿਵਾਸ ਵਿਖੇ ਸੰਗਤਾਂ ਦੇ ਸ਼ੁੱਧ ਪਾਣੀ ਪੀਣ ਲਈ 500-500 ਲੀਟਰ ਪ੍ਰਤੀ ਘੰਟੇ ਦੀ ਸਮਰੱਥਾ ਵਾਲੇ ਵੱਡੇ ਆਰ.ਓ. ਲਗਾਏ ਜਾਣਗੇ। ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਮਾਛੀਵਾੜਾ ਲੁਧਿਆਣਾ ਵਿਖੇ ਨਵੇਂ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਇਸ ਇਕੱਤਰਤਾ 'ਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਕਰਨਾਲ, ਸ.ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸ. ਸੁਖਦੇਵ ਸਿੰਘ, ਅੰਤ੍ਰਿੰਗ ਮੈਂਬਰਾਨ ਸ: ਨਿਰਮੈਲ ਸਿੰਘ ਜੌਲਾਂ ਕਲਾਂ, ਸ: ਕਰਨੈਲ ਸਿੰਘ ਪੰਜੋਲੀ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਭਜਨ ਸਿੰਘ ਸ਼ੇਰਗਿੱਲ ਤੇ ਸ. ਸੁਰਜੀਤ ਸਿੰਘ ਗੜ੍ਹੀ ਸ਼ਾਮਲ ਹੋਏ।  
ਇਸ ਮੌਕੇ ਸ.ਰੂਪ ਸਿੰਘ ਤੇ ਸ.ਮਨਜੀਤ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ ਤੇ ਸ.ਬਲਵਿੰਦਰ ਸਿੰਘ ਜੌੜਾਸਿੰਘਾ ਐਡੀ:ਸਕੱਤਰ, ਸ. ਪ੍ਰਮਜੀਤ ਸਿੰਘ ਸਰੋਆ, ਸ.ਸੁਖਦੇਵ ਸਿੰਘ ਭੂਰਾਕੋਹਨਾ ਤੇ ਸ.ਕੇਵਲ ਸਿੰਘ ਮੀਤ ਸਕੱਤਰ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਇੰਚਾਰਜ ਸ. ਪ੍ਰਮਦੀਪ ਸਿੰਘ, ਸ.ਤਲਵਿੰਦਰ ਸਿੰਘ ਤੇ ਸ.ਗੁਰਦਿਆਲ ਸਿੰਘ, ਸ.ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ, ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਦੇ ਮੈਨਜਰ ਸ. ਬੇਅੰਤ ਸਿੰਘ ਆਦਿ ਮੌਜੂਦ ਸਨ। 

No comments: