Sunday, October 06, 2013

ਮੁੱਖ ਮੰਤਰੀ ਸ਼ਹੀਦ ਅਤੁਲ ਸ਼ਰਮਾ ਦੇ ਘਰ ਦੁੱਖ ਪ੍ਰਗਟਾਉਣ ਪੁੱਜੇ

 Sat, Oct 5, 2013 at 10:34 PM
ਡੀ ਸੀ ਨੂੰ ਵੀ ਕਿਹਾ ਕਿ ਵਿੱਤੀ ਸਹਾਇਤਾ ਦਾ ਕੇਸ ਜਲਦੀ ਭੇਜਿਆ ਜਾਵੇ 
ਅੰਮ੍ਰਿਤਸਰ: 5 ਅਕਤੂਬਰ 2013: (ਗਜਿੰਦਰ ਸਿੰਘ ਕਿੰਗ//ਪੰਜਾਬ ਸਕਰੀਨ): ਬੀਤੇ ਦਿਨੀਂ ਮੁੰਬਈ ਵਿਖੇ ਪਣਡੁੱਬੀ ਹਾਦਸੇ ਵਿੱਚ ਸ਼ਹੀਦ ਹੋਏ ਅੰਮ੍ਰਿਤਸਰ ਦੇ ਨੌਜਵਾਨ ਅਤੁਲ ਸ਼ਰਮਾ ਜੋ ਕਿ ਸਮੁੰਦਰੀ ਫੌਜ ਵਿੱਚ ਸੀ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਲਈ ਅੱਜ ਸ਼ਾਮ ਮੁੱਖ ਮੰਤਰੀ ਪੰਜਾਬ ਸ੍ਰ ਪਰਕਾਸ਼ ਸਿੰਘ ਬਾਦਲ ਪਹੁੰਚੇ। ਉਨ੍ਹਾਂ ਨੇ ਸ਼ਹੀਦ ਦੇ ਪਿਤਾ ਹੇਮ ਰਾਜ ਸ਼ਰਮਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
         ਇਸ ਮੌਕੇ ਸ੍ਰ ਬਾਦਲ ਨੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੂੰ ਕਿਹਾ ਕਿ ਉਹ ਅਤੁਲ ਸ਼ਰਮਾ ਦੇ ਛੋਟੇ ਭਰਾ ਨੂੰ ਸਰਕਾਰੀ ਨੌਕਰੀ ਦੇਣ ਅਤੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਣ ਦਾ ਕੇਸ ਤਿਆਰ ਕਰਕੇ ਉਨ੍ਹਾਂ ਕੋਲ ਭੇਜਣ ਤਾਂ ਕਿ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾ ਸਕੇ।
         ਇਸ ਮੌਕੇ ਹਾਜ਼ਰ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਵੀ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਡਿਪਟੀ ਕਮਿਸ਼ਨਰ ਰਵੀ ਭਗਤ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਇਲਾਕੇ ਦੇ ਕੌਸਲਰ ਸ੍ਰੀ ਅਨੁਜ ਸਿੱਕਾ ਸਮੇਤ ਹੋਰ ਅਧਿਕਾਰੀ ਹਾਜਰ ਸਨ।

No comments: