Monday, October 28, 2013

ਪ੍ਰਦੂਸ਼ਨ ਰਹਿਤ ਗਰੀਨ ਦਿਵਾਲੀ ਦਾ ਸੱਦਾ

Mon, Oct 28, 2013 at 3:36 PM
ਲੁਧਿਆਣਾ ਦੇ ਇੱਕ ਸਕੂਲ ਵਿੱਚ ਹੋਇਆ ਪ੍ਰਭਾਵਸ਼ਾਲੀ ਪ੍ਰੋਗਰਾਮ  
ਮੰਚ ਤੇ  ਪੂਰੀ ਬਾਰੀਕੀ ਨਾਲ ਸਮਝਾ  ਰਹੇ ਹਨ ਪ੍ਰਦੂਸ਼ਨ ਵਿਰੋਧੀ ਮੁਹਿੰਮ ਦੇ ਮੋਢੀਆਂ ਵਿੱਚੋਂ ਇੱਕ ਉਘੇ ਆਗੂ ਡਾਕਟਰ ਅਰੁਣ ਮਿੱਤਰਾ 
ਲੁਧਿਆਣਾ: 28 ਅਕਤੂਬਰ 2013: (ਰੈਕਟਰ ਕਥੂਰੀਆ//ਪੰਜਾਬ ਸਕਰੀਨਡੇਂਗੁ ਬੁਖਾਰ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਚੇਤਨਾ ਪੈਦਾ ਕਰਨ ਦੇ ਲਈ ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਚੰਨਣ ਦੇਵੀ ਮੈਮੋਰੀਅਲ ਹਾਈ ਸਕੂਲ ਵਿਖੇ ਡਿਪਟੀ ਕਮਿਸ਼ਨਰ ਲੁਧਿਆਣਾ ਦੀਆਂ ਹਿਦਾਇਤਾਂ ਅਤੇ ਸਿਵਿਲ ਸਰਜਨ ਲੁਧਿਆਣਾ ਦੀ ਦੇਖ ਰੇਖ ਵਿੱਚ ਇੱਕ ਸਮਾਗਮ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਮੁੱਖ ਬੁਲਾਰੇ ਭਾਰਤ ਜਨ ਗਿਆਨ ਵਿਗਿਆਨ ਜੱਥਾ ਦੇ ਜਨਰਲ ਸਕੱਤਰ ਡਾ ਅਰੁਣ ਮਿੱਤਰਾ ਨੱਕ ਕੰਨ ਗਲਾ ਦੇ ਮਾਹਿਰ ਨੇ ਕਿਹਾ ਕਿ ਡੇਂਗੂ ਬੁਖਾਰ ਤੋਂ ਬਚਾਓ ਲਈ ਲੋਕਾਂ ਨੂੰ ਖੁਦ ਵੀ ਸਾਵਧਾਨੀ ਵਰਤਣੀ ਚਾਹੀਦੀ ਹੈ। ਮੱਛਰ ਦੇ ਕੱਟਣ ਤੋਂ ਬਚਣ ਦੇ ਲਈ ਪੂਰੀ ਬਾਜ਼ੂ ਦੀ ਕਮੀਜ਼ ਤੇ ਜੁਰਾਬਾਂ ਪਾਣੀਆਂ ਚਾਹੀਦੀਆਂ ਹਨ। ਆਪਣੇ ਘਰ ਅਤੇ ਆਲੇ ਦੁਆਲੇ ਮਛੱਰ ਪਲਣ ਦੀ ਕੋਈ ਥਾਂ ਨਹੀਂ ਰਹਿਣ ਦੇਣੀ ਚਾਹੀਦੀ। ਮੱਛਰ ਮਾਰ ਦਵਾਈਆਂ ਅਤੇ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ। ਨਗਰ ਨਿਗਮ ਨੂੰ ਧੂਏਂ ਵਾਲੀ ਮਸ਼ੀਨ ਦੇ ਨਾਲ ਮੱਛਰ ਮਾਰ ਦਵਾਈਆਂ ਨਾਲ ਛਿੜਕਾ ਕਰਨੇ ਚਾਹੀਦੇ ਹਨ। ਹਵਾ ਵਿੱਚ ਫ਼ੈਲੇ ਧੂਏਂ ਬਾਰੇ ਬੋਲਦਿਆਂ ਉਹਨਾ ਕਿਹਾ ਕਿ ਪਰਾਲੀ ਸਾੜਨ ਕਰਕੇ ਧੂਆਂ ਤਾਂ ਪਹਿਲਾਂ ਹੀ ਬਹੁਤ ਫ਼ੈਲਿਆ ਹੋਇਆ ਹੈ। ਡਾ ਅਰੁਣ ਮਿੱਤਰਾ ਨੇ ਅੱਗੇ ਦੱਸਿਆ ਕਿ ਪਰਾਲੀ ਨੂੰ ਸਾੜਨ ਦੇ ਨਾਲ ਕਾਰਬਨ ਤੱਤਾਂ ਦੀ ਮਾਤਰਾ ਹਵਾ ਵਿੱਚ ਬਹੁਤ ਵੱਧ ਜਾਂਦੀ ਹੈ ਜਿਸਦੇ ਕਾਰਨ ਕਈ ਕਿਸਮ ਦੀਆਂ ਬੀਮਾਰੀਆਂ ਫ਼ੈਲ ਜਾਂਦੀਆਂ ਹਨ। ਜਿਹਨਾਂ ਰੋਗੀਆਂ ਨੂੰ ਫੇਫੜਿਆਂ ਦੀਆਂ ਬੀਮਾਰੀਆਂ, ਖਾਸ ਤੌਰ ਤੇ ਦਮੇ ਦੀ ਸ਼ਿਕਾਇਤ ਹੁੰਦੀ ਹੈ ਕਾਫ਼ੀ ਗੰਭੀਰ ਹਾਲਤ ਵਿੱਚ ਹਸਪਤਾਲਾਂ ਵਿੱਚ ਦਾਖ਼ਲ ਹੁੰਦੇ ਹਨ ਅਤੇ ਇਸ ਕਿਸਮ ਦੇ ਰੋਗੀਆਂ ਦੀ ਗਿਣਤੀ ਵੱਧ ਜਾਂਦੀ ਹੈ। ਇਸਤੋਂ ਇਲਾਵਾ ਨੱਕ ਤੇ ਗਲੇ ਦੀਆਂ ਬੀਮਾਰੀਆਂ ਦੇ ਨਾਲ ਨਾਲ ਅੱਖਾਂ ਦੀਆਂ ਬੀਮਾਰੀਆਂ ਵਿੱਚ ਵੀ ਬਹੁਤ ਵਾਧਾ ਹੁੰਦਾ ਹੈ। ਇਸ ਸੱਮਸਿਆ ਤੇ ਜੇਕਰ ਕਾਬੂ ਨਾ ਪਾਇਆ ਗਿਆ ਤਾਂ ਲੰਦਨ ਸਮਾਗ ਵਾਲੀ ਹਾਲਤ ਪੈਦਾ ਹੋ ਸਕਦੀ ਹੈ ਜਿਸ ਵਿੱਚ ਹਜ਼ਾਰਾਂ ਲੋਕ ਮਰ ਗਏ ਸੀ। ਇਸ ਸੰਦਰਭ ਵਿੱਚ ਨਾਲ ਹੀ ਉਹਨਾਂ ਨੇ ਦਿਵਾਲੀ ਦੇ ਮੌਕੇ ਤੇ ਪਟਾਕੇ ਨਾ ਵਜਾ ਕੇ ਹਰੀ ਦਿਵਾਲੀ ਮਨਾਉਣ ਦੀ ਅਪੀਲ ਕੀਤੀ। ਵੱਡੇ ਪਟਾਕਿਆਂ ਤੋਂ ਨਿਕਲਣ ਵਾਲੀ ਅਵਾਜ਼ ੧੨੦ ਡੈਸੀਬਲ ਤੱਕ ਹੋ ਜਾਂਦੀ ਹੈ। ਇਸਦੇ ਕਾਰਨ ਕੰਨ ਬੋਲੇ ਹੋ ਸਕਦੇ ਹਨ।
ਇਸ ਸਮਾਗਮ ਵਿੱਚ ਬੋਲਦਿਆਂ ਨਵ ਚੇਤਨਾ ਬਾਲ ਭਲਾਈ ਕਮੇਟੀ ਦੇ ਪ੍ਰਧਾਨ ਸ: ਸੁਖਬੀਰ ਸਿੰਘ ਅਤੇ ਜਨਰਲ ਸਕੱਤਰ ਜਗਜੀਤ ਸਿੰਘ ਨੇ ਕਿਹਾ ਕਿ ਉਹ ਸਿਹਤ ਦੀ ਜਾਣਕਾਰੀ ਬਾਰੇ ਅਤੇ ਬਾਲ ਮਜ਼ਦੂਰੀ ਦੇ ਵਿਰੁੱਧ ਲਗਾਤਾਰ ਸਮਾਗਮ ਕਰਦੇ ਰਹਿਣਗੇ।
ਇਹਨਾਂ ਤੋਂ ਇਲਾਵਾ ਸਮਾਗਮ ਨੂੰ ਸ਼੍ਰੀ ਮਨੋਜ ਕੁਮਾਰ, ਬੀ ਪੀ ਈ À-੩ ਭੂਸ਼ਨ ਲਾਲ ਖੰਨਾ, ਬੀ ਪੀ ਈ À ੨-ਸ਼੍ਰੀਮਤੀ ਆਸ਼ਾ ਰਾਣੀ, ਮੁਕੇਸ਼ ਕੁਮਾਰ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਕੇਵਲ ਸਿੰਘ, ਗੁਰਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ।

No comments: