Wednesday, October 30, 2013

ਜਥੇਦਾਰ ਸ਼ਾਮ ਸਿੰਘ ਨੇ ਦਿੱਤਾ ਭਰੋਸਾ

Wed, Oct 30, 2013 at 4:33 PM
"ਪਾਕਿਸਤਾਨ ਦਾ ਹਰ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ  ਨੂੰ ਸਮਰਪਿਤ ਹੈ" 
ਅੰਮ੍ਰਿਤਸਰ : 30 ਅਕਤੂਬਰ 2013:(ਕਿੰਗ//ਪੰਜਾਬ ਸਕਰੀਨ)-ਪਾਕਿਸਤਾਨ ਪੰਜਾਬ ਤੋਂ ਪਹਿਲੇ ਬਣੇ ਸਿੱਖ ਐਮ. ਪੀ. ਏ. ਸ. ਰਾਮੇਸ਼ ਸਿੰਘ ਅਰੋੜਾ ਅੱਜ ਭਾਰਤੀ ਪੰਜਾਬ ਦੀ ਫੇਰੀ ਖ਼ਤਮ ਕਰਕੇ ਆਪਣੇ ਵਤਨ ਰਵਾਨਾ ਹੋ ਗਏ। ਇਸ ਦੌਰਾਨ ਸ.ਰਾਮੇਸ਼ ਸਿੰਘ ਆਰੋੜਾ ਨੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਸ਼ਾਮ ਸਿੰਘ ਨੂੰ ਪਾਕਿਸਤਾਨ ਵਾਹਗਾ ਸਰਹੱਦ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜਿਆ ਸਤਿਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਸਿਰੋਪਾਓ ਅਤੇ ਸਿਰੀ ਸਾਹਿਬ ਨਾਲ ਸਨਮਾਨਿਤ ਕੀਤਾ।
ਇਸ ਮੌਕੇ 'ਤੇ ਬਾਬਾ ਸ਼ਾਮ ਸਿੰਘ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨਾਲ ਟੈਲੀਫੋਨ 'ਤੇ ਗੱਲਬਾਤ ਕਰਦਿਆਂ ਉਨ•ਾਂ ਦਾ  ਧੰਨਵਾਦ ਕੀਤਾ ਅਤੇ ਕਿਹਾ ਕਿ ਪਾਕਿਸਤਾਨ ਵਿੱਚ ਵੱਸਦਾ ਹਰ ਸਿੱਖ, 'ਸਿੱਖ ਕੌਮ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ' ਨੂੰ ਸਮਰਪਿਤ ਹੈ। ਉਨ•ਾਂ ਇਹ ਵੀ ਕਿਹਾ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਰੇ ਗੁਰੂ ਸਾਹਿਬਾਨ ਦੇ ਪ੍ਰਕਾਸ਼ ਦਿਹਾੜੇ ਤੇ ਹੋਰ ਦਿਨ-ਦਿਹਾੜੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਮਨਾਏਗੀ ਅਤੇ ਗੁਰ-ਮਰਿਯਾਦਾ ਵਿੱਚ ਰਹਿੰਦੇ ਹੋਏ ਸ੍ਰੀ ਅਕਾਲ ਸਾਹਿਬ ਦੇ ਹਰ ਹੁਕਮ ਦਾ ਪਾਲਣ ਕਰੇਗੀ। ਉਨ•ਾਂ ਅੱਗੇ ਕਿਹਾ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੋ ਹਿੱਸਿਆ ਵਿਚ ਵੰਡਣ ਲਈ ਸ਼ਰਾਰਤੀ ਅਨਸਰਾਂ ਵੱਲੋਂ ਕੋਈ ਕਸਰ ਨਹੀ ਛੱਡੀ ਗਈ, ਪਰ ਪਾਕਿਸਤਾਨ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾਂ ਇਕ ਦੂਜੇ ਦਾ ਸਹਿਯੋਗ ਕਰਦੀਆਂ ਰਹਿਣਗੀਆਂ ਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੀਆਂ।
ਸਿੱਖ ਐਮ. ਪੀ. ਏ ਰਾਮੇਸ਼ ਸਿੰਘ ਆਰੋੜਾ ਦਾ ਪਾਕਿਸਤਾਨ ਪੁੱਜਣ 'ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਸ਼ਾਮ ਸਿੰਘ, ਸ.ਮਹਿੰਦਰ ਸਿੰਘ, ਸੀ੍ਰ ਕਰਤਾਰਪੁਰ ਸਾਹਿਬ ਨਾਰੋਵਾਲ ਦੇ ਹੈੱਡ ਗ੍ਰੰਥੀ ਜਥੇਦਾਰ ਗੋਬਿੰਦ ਸਿੰਘ, ਗੁਰਦੁਆਰਾ ਡੇਹਰਾ ਸਾਹਿਬ ਜੀ ਦੇ ਕੇਅਰਟੇਕਰ ਅਜਹਰ ਅਬਾਸ ਨੇ ਨਿੱਘਾ ਸਵਾਗਤ ਕੀਤਾ।       

No comments: