Wednesday, October 30, 2013

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ੍ਰ: ਦਲਮੇਘ ਸਿੰਘ ਦੇ ਪਿਤਾ ਦਾ ਦੇਹਾਂਤ

Wed, Oct 30, 2013 at 4:07 PM
ਵੱਖ-ਵੱਖ ਧਾਰਮਿਕ, ਰਾਜਸੀ ਅਤੇ ਸਮਾਜਿਕ ਆਗੂ ਅੰਤਿਮ ਯਾਤਰਾ 'ਚ ਸ਼ਾਮਲ 
ਅੰਮ੍ਰਿਤਸਰ-30 ਅਕਤੂਬਰ 2013: (ਕਿੰਗ//ਪੰਜਾਬ ਸਕਰੀਨ//ਸਟਾਫ਼)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ਼੍ਰ: ਦਲਮੇਘ ਸਿੰਘ ਦੇ ਪਿਤਾ ਸ੍ਰ: ਸੋਹਣ ਸਿੰਘ ਅਚਾਨਕ ਦਿਲ ਦੀ ਧੜਕਣ ਬੰਦ ਹੋ ਜਾਣ ਕਾਰਨ ਅਕਾਲ ਚਲਾਣਾ ਕਰ ਗਏ। ਆਪ 85 ਵਰ੍ਹਿਆਂ ਦੇ ਸਨ। ਉਹਨਾਂ ਦੇ ਪਿਤਾ ਦੀ ਮੌਤ ਦੀ ਅਚਾਨਕ ਖਬਰ ਸੁਣ ਕੇ ਪੂਰੀ ਸ਼੍ਰੋਮਣੀ ਕਮੇਟੀ ਵਿਚ ਸੋਗ ਦੀ ਲਹਿਰ ਫੈਲ ਗਈ। ਅੱਜ ਗੁਰਦੁਆਰਾ ਸਾਹਿਬ ਪਾ: ਦਸਵੀਂ ਸ੍ਰੀ ਦੇਗਸਰ ਕਟਾਣਾ ਸਾਹਿਬ ਵਿਖੇ ਪਹਿਲਾਂ ਤੋਂ ਹੀ ਮਿਥੀ ਗਈ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਣੀ ਦੀ ਮੀਟਿੰਗ ਵਿਚ ਮੂਲ ਮੰਤਰ ਦੇ ਪਾਠ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ ਗਈ। ਸ੍ਰ: ਸੋਹਣ ਸਿੰਘ ਦੀ ਅੰਤਿਮ ਯਾਤਰਾ ਵਿਚ ਵੱਖ-ਵੱਖ ਧਾਰਮਿਕ, ਰਾਜਸੀ ਅਤੇ ਸਿਆਸੀ ਆਗੂਆਂ ਨੇ ਉਹਨਾਂ ਦੇ ਪਿੰਡ ਖਟੜਾ ਵਿਖੇ ਸ਼ਿਰਕਤ ਕੀਤੀ ਤੇ ਵਿਛੜੀ ਰੂਹ ਨੂੰ ਨਮ ਅੱਖਾਂ ਨਾਲ ਵਿਦਾਇਗੀ ਦਿੱਤੀ । ਸਤਿਗੁਰੂ ਦੀ ਇਲਾਹੀ ਬਾਣੀ ਦੇ ਕੀਰਤਨ ਉਪਰੰਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ, ਸਰਹਿੰਦ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਅਰਦਾਸ ਕੀਤੀ। ਇਸ ਉਪਰੰਤ ਉਹਨਾਂ ਦੇ ਸਪੁੱਤਰ ਸ੍ਰ: ਦਲਮੇਘ ਸਿੰਘ ਨੇ ਆਪਣੇ ਪਿਤਾ ਦੇ ਮ੍ਰਿਤਕ ਸਰੀਰ ਨੂੰ ਅਗਨੀ ਦਿਖਾਈ। ਵੱਖ-ਵੱਖ ਧਾਰਮਿਕ, ਰਾਜਸੀ ਅਤੇ ਸਮਾਜਿਕ ਆਗੂਆਂ ਨੇ ਕਿਹਾ ਕਿ ਸ਼੍ਰ: ਸੋਹਣ ਸਿੰਘ ਗੁਰੂ-ਘਰ ਦੇ ਪ੍ਰੀਤਵਾਨ ਸਨ ਅਤੇ ਉਹਨਾਂ ਗੁਰੂ ਘਰ ਨਾਲ ਆਪਣੀ ਪ੍ਰੀਤ ਨੂੰ ਆਖਰੀ ਸਵਾਸਾਂ ਸੰਘ ਨਿਭਾਇਆ। ਉਹਨਾਂ ਕਿਹਾ ਕਿ ਸ੍ਰ: ਸੋਹਣ ਸਿੰਘ ਜਿਥੇ ਇਕ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ, ਓਥੇ ਉਹ ਉੱਘੇ ਸਮਾਜ ਸੇਵਕ ਵੀ ਸਨ। ਉਹਨਾਂ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਸਮੁੱਚੇ ਸਮਾਜ ਨੂੰ ਇਕ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। 
ਉਹਨਾਂ ਦੀ ਅੰਤਿਮ ਯਾਤਰਾ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜੀ, ਕੈਬਨਿਟ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਸ. ਸੁਖਦੇਵ ਸਿੰਘ ਲਿਬੜਾ ਐਮ.ਪੀ., ਸ. ਪ੍ਰੇਮ ਸਿੰਘ ਚੰਦੂਮਾਜਰਾ, ਸ. ਰਣਜੀਤ ਸਿੰਘ ਬ੍ਰਹਮਪੁਰਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਇਕਬਾਲ ਸਿੰਘ ਚੰਨੀ ਪ੍ਰਧਾਨ ਖੰਨਾ ਨਗਰ ਕੌਂਸਲ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਸ. ਕੇਵਲ ਸਿੰਘ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਅੰਤ੍ਰਿੰਗ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਕਰਨੈਲ ਸਿੰਘ ਪੰਜੋਲੀ, ਸ. ਨਿਰਵੈਲ ਸਿੰਘ ਜੌਲਾਕਲਾਂ, ਸ.ਸੁਰਜੀਤ ਸਿੰਘ ਗੜ੍ਹੀ ਤੇ ਸ. ਰਾਮਪਾਲ ਸਿੰਘ ਬਹਿਣੀਵਾਲ, ਮੈਂਬਰ ਸ਼੍ਰੋਮਣੀ ਕਮੇਟੀ ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਦਵਿੰਦਰ ਸਿੰਘ ਖੱਟੜਾ, ਸ. ਹਰਬੰਸ ਸਿੰਘ ਮਾਣਕੀ ਅਤੇ ਸ. ਰਣਜੀਤ ਸਿੰਘ ਤਲਵੰਡੀ, ਸਕੱਤਰ ਸ. ਰੂਪ ਸਿੰਘ, ਸ. ਮਨਜੀਤ ਸਿੰਘ ਤੇ ਸ. ਸਤਬੀਰ ਸਿੰਘ, ਸ. ਜੋਗਿੰਦਰ ਸਿੰਘ ਓ.ਐਸ.ਡੀ., ਐਡੀ:ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ ਤੇ ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਸੁਖਦੇਵ ਸਿੰਘ ਭੂਰਾ, ਸ. ਕੇਵਲ ਸਿੰਘ, ਸ. ਸੰਤੋਖ ਸਿੰਘ, ਸ. ਬਿਜੈ ਸਿੰਘ, 
ਸ. ਜਸਵਿੰਦਰ ਸਿੰਘ ਦੀਨਪੁਰ ਤੇ ਸ. ਜਗਜੀਤ ਸਿੰਘ, ਸਾਬਕਾ ਸਕੱਤਰ ਸ. ਤਰਲੋਚਨ ਸਿੰਘ,ਸ. ਅਵਤਾਰ ਸਿੰਘ ਚੰਡੀਗੜ੍ਹ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਪ੍ਰਤਾਪ ਸਿੰਘ, ਐਡੀ:ਮੈਨੇਜਰ ਸ. ਬਲਵਿੰਦਰ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਵੀ.ਸੀ. ਸ. ਗੁਰਮੋਹਨ ਸਿੰਘ ਵਾਲੀਆ, ਸ. ਪਰਮਜੀਤ ਸਿੰਘ ਗਿੱਲ ਆਈ.ਜੀ. ਪਟਿਆਲਾ, ਸ. ਰਣਬੀਰ ਸਿੰਘ ਖੱਟੜਾ ਡੀ.ਆਈ.ਜੀ., ਸ੍ਰੀ ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ, ਸ. ਹਰਦਿਆਲ ਸਿੰਘ ਮਾਨ ਐਸ.ਐਸ.ਪੀ. ਪਟਿਆਲਾ, ਸ. ਇੰਦਰਮੋਹਨ ਸਿੰਘ ਐਸ.ਐਸ.ਪੀ. ਖੰਨਾ, ਡਾਇਰੈਕਟਰ ਐਜੂਕੇਸ਼ਨ ਸ. ਧਰਮਿੰਦਰ ਸਿੰਘ ਉਭਾ, ਡਾਇਰੈਕਟਰ ਸਪੋਰਟ ਸ. ਬਲਵਿੰਦਰ ਸਿੰਘ, ਡਾ. ਏ.ਪੀ. ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਇੰਚਾਰਜ ਸ. ਰਣਜੀਤ ਸਿੰਘ ਤਲਵੰਡੀ, ਮੈਨੇਜਰ ਸ. ਸੁਖਵਿੰਦਰ ਸਿੰਘ ਗਰੇਵਾਲ ਅਨੰਦਪੁਰ ਸਾਹਿਬ, ਸ. ਪਰਮਜੀਤ ਸਿੰਘ ਮੁੰਡਾਪਿੰਡ ਬਾਬਾ ਬੁੱਢਾ ਸਾਹਿਬ, ਸ. ਜਗੀਰ ਸਿੰਘ ਪਟਿਆਲਾ, ਸ. ਜਗੀਰ ਸਿੰਘ ਮੰਜੀ ਸਾਹਿਬ ਕੋਟਾਂ, ਸ. ਅਮਰਜੀਤ ਸਿੰਘ ਫਤਹਿਗੜ੍ਹ, ਸ. ਗੁਰਮੀਤ ਸਿੰਘ ਮਾਛੀਵਾੜਾ, ਸ. ਰੇਸ਼ਮ ਸਿੰਘ ਆਲਮਗੀਰ ਅਤੇ ਸ. ਜਸਪਾਲ ਸਿੰਘ ਦਮਦਮਾ ਸਾਹਿਬ, ਪ੍ਰਿੰ. ਸ. ਕੁਲਦੀਪ ਸਿੰਘ ਬੁਢਲਾਡਾ, ਪ੍ਰਿੰ. ਸ. ਕਸ਼ਮੀਰ ਸਿੰਘ ਅਨੰਦਪੁਰ ਸਾਹਿਬ, ਪ੍ਰਿੰ. ਸ. ਜਤਿੰਦਰ ਸਿੰਘ ਫਤਹਿਗੜ੍ਹ ਸਾਹਿਬ, ਪ੍ਰਿੰ. ਸ. ਸੁਖਦੇਵ ਸਿੰਘ ਪੰਜੋਖਰਾ, ਪ੍ਰਿੰ. ਪ੍ਰੀਤਮਹਿੰਦਰ ਸਿੰਘ ਗੜ੍ਹਦੀਵਾਲ ਤੇ ਪ੍ਰਿੰ. ਸ. ਸੁਖਵਿੰਦਰ ਸਿੰਘ ਅਤੇ ਭਾਰੀ ਗਿਣਤੀ ਵਿਚ ਇਲਾਕੇ ਦੇ ਪਤਵੰਤੇ ਸੱਜਣ ਆਦਿ ਹਾਜ਼ਰ ਸਨ।

No comments: