Wednesday, October 02, 2013

ਨਹੀਂ ਰਹੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਜਵਾਹਰ ਸਿੰਘ

ਸਮੂਹ ਸੰਗਤਾਂ ਵੱਲੋਂ ਦਿੱਤੀ ਗਈ ਨਮ ਅੱਖਾਂ ਨਾਲ ਵਿਦਾਇਗੀ
ਜਥੇਦਾਰ ਅਵਤਾਰ ਸਿੰਘ ਨੇ ਵੀ ਕੀਤਾ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ 
ਅੰਮ੍ਰਿਤਸਰ: 02 ਅਕਤੂਬਰ 2013: (ਕਿੰਗ//ਪੰਜਾਬ ਸਕਰੀਨ)ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ.ਜਵਾਹਰ ਸਿੰਘ ਦੇ ਲੰਬੀ ਬੀਮਾਰੀ ਪਿਛੋਂ ਅਕਾਲ ਚਲਾਣਾ ਕਰ ਜਾਣ ਤੇ ਉਨ੍ਹਾਂ ਦਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਨੇੜੇ ਸ਼ਮਸਾਨਘਾਟ ਵਿੱਚ ਅੰਤਮ ਸੰਸਕਾਰ ਕੀਤਾ ਗਿਆ। ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਕੱਤਰ ਸ.ਦਲਮੇਘ ਸਿੰਘ, ਸ.ਰੂਪ ਸਿੰਘ ਤੇ ਸ.ਸਤਬੀਰ ਸਿੰਘ, ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ.ਦਿਲਜੀਤ ਸਿੰਘ ਬੇਦੀ ਐਡੀ:ਸਕੱਤਰ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।
ਉਨ੍ਹਾਂ ਕਿਹਾ ਕਿ ਸ.ਜਵਾਹਰ ਸਿੰਘ ਬਹੁਤ ਹੀ ਮਿਹਨਤੀ ਇਨਸਾਨ ਸਨ। ਉਨ੍ਹਾਂ ਵੱਖ-ਵੱਖ ਅਹੁਦਿਆਂ ਤੇ ਰਹਿੰਦੇ ਹੋਏ ਆਪਣੇ ਜਿੰਮੇ ਲੱਗੀ ਸੇਵਾ ਨੂੰ ਪੂਰਨ ਤਨਦੇਹੀ, ਤੇ ਲਗਨ ਨਾਲ ਨਿਭਾਇਆ। ਉਨ੍ਹਾਂ ਕਿਹਾ ਕਿ ਅਸੀਂ ਇਸ ਦੁੱਖ ਦੀ ਘੜੀ ਵਿੱਚ ਸ.ਜਵਾਹਰ ਸਿੰਘ ਮੈਨੇਜਰ ਦੇ ਪਰਿਵਾਰ ਨਾਲ ਹਰ ਤਰ੍ਹਾਂ ਨਾਲ ਸ਼ਰੀਕ ਹਾਂ। ਉਨ੍ਹਾਂ ਕਿਹਾ ਕਿ ਸਾਡੀ ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖ਼ਸਣ ਪਿਛੇ ਪਰਿਵਾਰ, ਰਿਸ਼ਤੇਦਾਰਾਂ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਅੱਜ ਸ.ਜਵਾਹਰ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦੇ ਸਾਰ ਹੀ ਦਫਤਰ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਦਫਤਰ ਸ੍ਰੀ ਦਰਬਾਰ ਸਾਹਿਬ ਬੰਦ ਕਰ ਦਿੱਤੇ ਗਏ। ਕਰੀਬ ਸ਼ਾਮ 5.00 ਉਨ੍ਹਾਂ ਦੇ ਨਿਵਾਸ ਅਸਥਾਨ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸਭਾ ਸੁਸਾਇਟੀਆਂ, ਸਿੱਖ ਜਥੇਬੰਦੀਆਂ, ਸੰਤ ਮਹਾਂਪੁਰਸ਼, ਸਮੁੱਚਾ ਸਟਾਫ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਅਤੇ ਸੰਮੂਹ ਸੰਗਤਾਂ ਸਮਸ਼ਾਨਘਾਟ ਪਹੁੰਚੀਆਂ ਅਤੇ ਵਿਛੜੀ ਰੂਹ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਈਏ ਭਾਈ ਕੁਲਵਿੰਦਰ ਸਿੰਘ ਨੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ। ਸ.ਜਵਾਹਰ ਸਿੰਘ ਦੀ ਮਿ੍ਰਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਵੱਡੇ ਸਪੁੱਤਰ ਸ.ਕਵਲਸਿਮਰਨ ਸਿੰਘ ਨੇ ਦਿਖਾਈ। ਸ.ਜਵਾਹਰ ਸਿੰਘ ਆਪਣੇ ਪਿਛੇ ਆਪਣੀ ਧਰਮ ਪਤਨੀ ਬੀਬੀ ਮਨਜੀਤ ਕੌਰ, ਦੋ ਬੇਟੇ ਕਵਲਸਿਮਰਨ ਸਿੰਘ, ਗੁਰਸਿਮਰਨ ਸਿੰਘ ਤੇ ਇੱਕ ਬੇਟੀ ਹਰਸਿਮਰਨ ਕੌਰ ਛੱਡ ਗਏ।
ਸ.ਜਵਾਹਰ ਸਿੰਘ ਦੀ ਮਿ੍ਰਤਕ ਦੇਹ ਉਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਗੁਰਬਚਨ ਸਿੰਘ ਕਰਮੂੰਵਾਲ ਅੰਤਿ੍ਰੰਗ ਮੈਂਬਰ, ਸ.ਬਾਵਾ ਸਿੰਘ ਗੁਮਾਨਪੁਰਾ ਮੈਂਬਰ ਸ਼੍ਰੋਮਣੀ ਕਮੇਟੀ, ਸ.ਜਸਵਿੰਦਰ ਸਿੰਘ ਸਾਬਕਾ ਮੈਂਬਰ, ਸ.ਰੂਪ ਸਿੰਘ ਤੇ ਸ.ਸਤਬੀਰ ਸਿੰਘ ਸਕੱਤਰ, ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ.ਤਰਲੋਚਨ ਸਿੰਘ ਸਾਬਕਾ ਸਕੱਤਰ, ਸ.ਜੋਗਿੰਦਰ ਸਿੰਘ ਓ.ਐਸ.ਡੀ., ਸ.ਪ੍ਰਤਾਪ ਸਿੰਘ ਮੈਨੇਜਰ, ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਵੱਲੋਂ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਤੇ ਸ.ਰਾਮ ਸਿੰਘ ਸਾਬਕਾ ਮੀਤ ਸਕੱਤਰ, ਬਾਬਾ ਬੰਤਾ ਸਿੰਘ ਬਿਧੀ ਚੰਦ ਸੰਪਰਦਾਇ, ਬਾਬਾ ਹਰੀਦੇਵ ਸਿੰਘ ਈਸਾਪੁਰ, ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਬਾਬਾ ਸੁੱਖਾ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਸ.ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਘੰਟਾ-ਘਰ ਮਾਰਕੀਟ ਵੱਲੋਂ ਸ.ਗੁਰਦੀਪ ਸਿੰਘ ਨਾਵਲਟੀ ਗਿਫਟ ਹਾਊਸ, ਸ.ਕੁਲਜੀਤ ਸਿੰਘ ਬ੍ਰਦਰਜ਼ ਨੇ ਸਿਰੋਪਾਓ ਅਤੇ ਦੁਸ਼ਾਲੇ ਭੇਟ ਕੀਤੇ।
ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਂਦਾਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸ.ਰਣਜੀਤ ਸਿੰਘ ਤੇ ਸ.ਬਲਵਿੰਦਰ ਸਿੰਘ ਜੌੜਾਸਿੰਘਾ ਐਡੀ:ਸਕੱਤਰ, ਸ.ਕੇਵਲ ਸਿੰਘ, ਸ.ਸੁਖਦੇਵ ਸਿੰਘ ਭੁੂਰਾ ਕੋਹਨਾ, ਸ.ਅੰਗਰੇਜ ਸਿੰਘ, ਸ.ਭੁਪਿੰਦਰਪਾਲ ਸਿੰਘ, ਸ.ਗੁਰਬਚਨ ਸਿੰਘ ਤੇ ਸ.ਗੁਰਚਰਨ ਸਿੰਘ ਘਰਿੰਡਾ ਮੀਤ ਸਕੱਤਰ, ਸ.ਹਰਮਿੰਦਰ ਸਿੰਘ ਮੂਧਲ ਸੁਪਿ੍ਰੰਟੈਂਡੈਂਟ, ਸ.ਮਲਕੀਤ ਸਿੰਘ ਸਹਾਇਕ ਸੁਪਿ੍ਰੰਟੈਂਡੈਂਟ, ਸ.ਇੰਦਰਮੋਹਣ ਸਿੰਘ ਅਨਜਾਣ ਸੁਪਰਵਾਈਜਰ ਪਬਲੀਸਿਟੀ, ਸ.ਗੁਰਿੰਦਰ ਸਿੰਘ, ਸ.ਹਰਜਿੰਦਰ ਸਿੰਘ, ਸ.ਰਘਬੀਰ ਸਿੰਘ ਮੰਡ ਤੇ ਸ.ਸਤਨਾਮ ਸਿੰਘ ਮਾਂਗਾਸਰਾਏ ਐਡੀ:ਮੈਨੇਜਰ, ਸ.ਗੁਰਾ ਸਿੰਘ ਤੇ ਸ.ਹਰਪ੍ਰੀਤ ਸਿੰਘ ਮੀਤ ਮੈਨੇਜਰ, ਸ.ਹਰਜਿੰਦਰ ਸਿੰਘ ਮੈਨੇਜਰ ਬਾਬਾ ਬੁੱਢਾ ਜੀ ਰਮਦਾਸ, ਸ.ਹਰਬੰਸ ਸਿੰਘ ਮੱਲ੍ਹੀ ਤੇ ਸ.ਰਾਜ ਸਿੰਘ ਸਾਬਕਾ ਮੈਨੇਜਰ, ਸ.ਰਘਬੀਰ ਸਿੰਘ ਰਾਜਾਸਾਂਸੀ, ਸ.ਜਸਵਿੰਦਰਪਾਲ ਸਿੰਘ ਨਿੱਜੀ ਸਹਾਇਕ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ।

No comments: