Tuesday, October 01, 2013

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੁੰ ਸਮਰਪਿਤ ਭਾਸ਼ਣ ਪ੍ਰਤੀਯੋਗਤਾ

Tue, Oct 1, 2013 at 4:49 PM
 9 ਅਕਤੂਬਰ-ਪ੍ਰਕਾਸ਼ ਪੁਰਬ ਵਾਲੇ ਦਿਨ ਕੀਤਾ ਜਾਏਗਾ ਜੇਤੂਆਂ ਨੂੰ ਸਨਮਾਨਿਤ 
ਅੰਮ੍ਰਿਤਸਰ: 01 ਅਕਤੂਬਰ: 2013: (ਕਿੰਗ//ਪੰਜਾਬ ਸਕਰੀਨ) ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 9 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਸ. ਬਲਵਿੰਦਰ ਸਿੰਘ ਜੌੜਾ ਐਡੀ: ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਐਡੀ:ਮੈਨੇਜਰ ਸ. ਜਤਿੰਦਰ ਸਿੰਘ ਦੀ ਨਿਗਰਾਨੀ ਹੇਠ ਕਰਵਾਏ ਗਏ। ਜਿਸ ਵਿਚ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਤੇ ਬਾਣੀ ਸਿੱਖ ਧਰਮ ਵਿਚ ਇਸਤਰੀ ਦੀ ਮਹਾਨਤਾ, ਵਾਤਾਵਰਨ ਤੇ ਚੌਗਿਰਦੇ ਦੀ ਦੇਖਭਾਲ, ਗੁਰੂ ਡੰਮ, ਕੇਸਾਂ ਦੀ ਮਹਾਨਤਾ ਅਤੇ ਨਸ਼ਿਆਂ ਦੀ ਲਾਹਨਤ ਵਰਗੇ ਵਿਸ਼ਿਆਂ ’ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਮੰਚ ਦੀ ਸੇਵਾ ਨਿਭਾਅ ਰਹੇ ਪ੍ਰਚਾਰਕ ਭਾਈ ਤਰਸੇਮ ਸਿੰਘ ਵੱਲੋਂ ਹਰੇਕ ਬੱਚੇ ਨੂੰ 5 ਤੋਂ 7 ਮਿੰਟ ਦਾ ਸਮਾਂ ਦਿੱਤਾ ਗਿਆ। ਇਨਾਂ ਮੁਕਾਬਲਿਆਂ ’ਚ ਪੰਜਾਬ ਭਰ ’ਚੋਂ 35 ਸਕੂਲਾਂ ਦੇ ਤਕਰੀਬਨ 700 ਬੱਚਿਆਂ ਨੇ ਭਾਗ ਲਿਆ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏੇ ਇਨਾਂ ਭਾਸ਼ਣ ਪ੍ਰਤੀਯੋਗਤਾ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 9 ਅਕਤੂਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨ ਚਿੰਨ ਤੇ ਸਿਰੋਪਾਉ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ। ਬੱਚਿਆਂ ਦੀ ਕਾਰਜ ਕੁਸ਼ਲਤਾ ਨੂੰ ਪਰਖਣ ਲਈ ਸ. ਇੰਦਰਜੀਤ ਸਿੰਘ ਗੋਗੋਆਣੀ, ਪਿ੍ਰੰਸੀਪਲ ਜੋਗੇਸ਼ਵਰ ਸਿੰਘ ਅਤੇ ਸ. ਜੋਰਾਵਰ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਨੇ ਮੁੱਖ ਜੱਜ ਵਜੋਂ ਭੂਮਿਕਾ ਨਿਭਾਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਦੀ ਸੇਵਾ ਭਾਈ ਸਤਨਾਮ ਸਿੰਘ ਗ੍ਰੰਥੀ ਨੇ ਨਿਭਾਈ।

No comments: