Monday, November 18, 2013

ਸ੍ਰੀ ਗੁਰੂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਜੇ ਭਾਰੀ ਦੀਵਾਨ   Sun, Nov 17, 2013 at 7:03 PM
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਜਗਤ ਜਲੰਦੇ ਨੂੰ ਤਾਰਨ ਲਈ ਹੋਇਆ-ਗਿ: ਰਵੇਲ ਸਿੰਘ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌ ਦਾ ਮਨਮੋਹਿਕ ਦ੍ਰਿਸ਼ ਅਤੇ ਸੱਜੇ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਰਦਾਸ ਵਿਚ ਸ਼ਾਮਲ ਮੈਨੇਜਰ ਸ੍ਰ: ਪ੍ਰਤਾਪ ਸਿੰਘ,ਦਫ਼ਤਰੀ ਸਟਾਫ਼ ਅਤੇ ਸੰਗਤਾਂ ਦਾ ਭਾਰੀ ਇਕੱਠ।(ਅਨਜਾਣ)
ਅੰਮ੍ਰਿਤਸਰ 17 ਨਵੰਬਰ (ਕਿੰਗ//ਪੰਜਾਬ ਸਕਰੀਨ//ਅਨਜਾਣ):ਸਿੱਖਾਂ ਦੀ ਸਿਰਮੌਰ ਸੰਸਥਾ ਸ਼ੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਸ਼੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਧੁਮ ਧਾਮ ਨਾਲ ਮਨਾਇਆ ਗਿਆ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭਗਤ ਸੈਣ ਜੀ ਦੇ ਜਨਮ ਦਿਹਾੜੇ ਅਤੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸਾਂਝੇ ਤੌਰ ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਦੀਵਾਨ ਸਜਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਕਾਰਜ ਸਿੰਘ, ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਨੇ ਰੱਬੀ ਬਾਣੀ ਦੇ ਕੀਰਤਨ ਦੀਆਂ ਛਹਿਬਰਾਂ ਲਗਾਈਆਂ।ਅਰਦਾਸ ਭਾਈ ਸਤਪਾਲ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇ ਕੀਤੀ ਅਤੇ ਅਰਦਾਸ ਉਪਰੰਤ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ। ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਨੇ ਕਿਹਾ ਕਿ ਜਦੋਂ ਜਦੋਂ ਵੀ ਇਸ ਧਰਤੀ ਤੇ ਕੂੜ-ਕੁਸੱਤ, ਅਧਰਮ ਅਤੇ ਅਗਿਆਨ ਦਾ ਪਸਾਰਾ ਹੁੰਦਾ ਹੈ ਉਦੋਂ ਕੋਈ ਮਹਾਂਪੁਰਸ਼ ਜਗਤ ਦੇ ਕਲਿਆਣ ਲਈ ਇਸ ਧਰਤੀ ਤੇ ਜਨਮ ਲੈਂਦਾ ਹੈ, ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਵੀ ਅਗਿਆਨ ਰੂਪੀ ਹਨੇਰੇ ਨੂੰ ਦੂਰ ਕਰਨ ਅਤੇ ਜਗਤ ਜਲੰਦੇ ਨੂੰ ਤਾਰਨ ਲਈ ਹੋਇਆ। ਉਨ•ਾਂ ਵੱਲੋਂ ਉਚਾਰਨ ਕੀਤੀ ਬਾਣੀ ਅਤੇ ਭਗਤਾਂ ਦੀ ਇਕੱਤਰ ਕੀਤੀ ਬਾਣੀ ਗੁਰੂ ਅੰਗਦ ਦੇਵ ਜੀ ਅਤੇ ਫਿਰ ਦੂਸਰੇ ਗੁਰੂ ਸਾਹਿਬਾਨ ਦੁਆਰਾ ਉਚਾਰਨ ਕੀਤੀ ਬਾਣੀ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭਾਈ ਗੁਰਦਾਸ ਜੀ ਤੋਂ ਲਿਖਵਾ ਕੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਇਕੱਤਰ ਕੀਤੀ ਅਤੇ ਇਸ ਪਵਿੱਤਰ  ਗ੍ਰੰਥ ਦਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਇਸ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਜਿਨ•ਾਂ ਪੰਦਰਾਂ ਭਗਤਾਂ ਦੀ ਬਾਣੀ ਦਰਜ ਹੈ ਉਨ•ਾਂ ਵਿਚ ਭਗਤ ਸੈਣ ਜੀ ਦੀ ਬਾਣੀ ਵੀ ਲਿਖੀ ਗਈ ਹੈ। ਇਹ ਪਵਿੱਤਰ ਬਾਣੀ ਭੁੱਲੇ ਭਟਕੇ ਬੰਦਿਆਂ ਨੂੰ ਆਪਣੇ ਗਿਆਨ ਰੂਪੀ ਪ੍ਰਕਾਸ਼ ਦੁਆਰਾ ਸਿੱਧੇ ਰਾਹ ਪਾ ਕੇ ਗੁਰੂ ਚਰਨਾ ਵਿਚ ਜੋੜਦੀ ਹੈ। ਉਪਰੰਤ ਗੁਰੂ ਨਾਨਕ ਗੁਰਪੁਰਬ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਹਿਯੋਗ ਨਾਲ ਬੱਚਿਆਂ ਦੇ ਭਾਸ਼ਨ ਮੁਕਾਬਲੇ ਕਰਵਾਏ ਗਏ ਅਤੇ ਪੰਥ ਪ੍ਰਸਿੱਧ ਰਾਗੀ ਜਥਿਆਂ ਵਲੋਂ ਧੁਰ ਕੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅੱਜ ਦੇ ਇਸ ਪਵਿੱਤਰ ਦਿਹਾੜੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਸਾਹਿਬ ਵਿਖੇ ਜਲੌ ਵੀ ਸਜਾਏ ਗਏ। ਰਾਤ ਨੂੰ ਦੀਪਮਾਲਾ ਕੀਤੀ ਗਈ ਅਤੇ ਆਤਿਸ਼ਬਾਜੀ ਚਲਾਈ ਗਈ।
ਇਸ ਮੌਕੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਮੈਨੇਜਰ ਸ੍ਰ: ਪ੍ਰਤਾਪ ਸਿੰਘ, ਐਡੀਸ਼ਨਲ ਮੈਨੇਜਰ ਸ੍ਰ: ਗੁਰਵਿੰਦਰ ਸਿੰਘ, ਸ੍ਰ: ਹਰਜਿੰਦਰ ਸਿੰਘ. ਸ੍ਰ: ਹਰਭਿੰਦਰ ਸਿੰਘ, ਸ੍ਰ: ਇੰਦਰ ਮੋਹਣ ਸਿੰਘ 'ਅਨਜਾਣ' ਪਬਲੀਸਿਟੀ ਵਿਭਾਗ ਅਤੇ ਦਫ਼ਤਰੀ ਸਟਾਫ਼ ਦੇ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਤਸਵੀਰ : 17 ਏ ਐਸ ਆਰ 3 (ਅਨਜਾਣ)
ਕੈਪਸ਼ਨ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌ ਦਾ ਮਨਮੋਹਿਕ ਦ੍ਰਿਸ਼ ਅਤੇ ਸੱਜੇ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਰਦਾਸ ਵਿਚ ਸ਼ਾਮਲ ਮੈਨੇਜਰ ਸ੍ਰ: ਪ੍ਰਤਾਪ ਸਿੰਘ,ਦਫ਼ਤਰੀ ਸਟਾਫ਼ ਅਤੇ ਸੰਗਤਾਂ ਦਾ ਭਾਰੀ ਇਕੱਠ।

No comments: