Tuesday, November 05, 2013

ਭਾਈ ਗੁਰਮੇਜ ਸਿੰਘ ਸੇਵਾਦਾਰ ਨੂੰ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ

ਲੰਮਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਈ  Tue, Nov 5, 2013 at 4:38 PM
ਸੇਵਾਦਾਰ ਗੁਰਮੇਜ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਐਸਜੀਪੀਸੀ ਦੇ ਮੀਤ ਸਕੱਤਰ ਬਿਜੈ ਸਿੰਘ ਅਤੇ ਸਚਖੰਡ ਸ੍ਰੀ ਹਰਿਮੰਦਿਰ ਸਾਹਿਬ ਦੇ ਮੈਨੇਜਰ ਪ੍ਰਤਾਪ ਸਿੰਘ  
ਅੰਮ੍ਰਿਤਸਰ: 5 ਨਵੰਬਰ 2013: (ਕਿੰਗ//ਪੰਜਾਬ ਸਕਰੀਨ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ.ਪ੍ਰਤਾਪ ਸਿੰਘ ਵੱਲੋਂ ਭਾਈ ਗੁਰਮੇਜ ਸਿੰਘ ਸੇਵਾਦਾਰ ਨੂੰ ਸੇਵਾ ਮੁਕਤੀ ਸਮੇਂ ਸਨਮਾਨਿਤ ਕਰਨ ਉਪਰੰਤ ਨਿੱਘੀ ਵਿਦਾਇਗੀ ਦਿੱਤੀ ਗਈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ.ਪ੍ਰਤਾਪ ਸਿੰਘ ਨੇ ਭਾਈ ਗੁਰਮੇਜ ਸਿੰਘ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹਨਾਂ ਨੇ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਈ ਹੈ। ਉਹਨਾਂ ਕਿਹਾ ਕਿ ਜਦੋਂ ਕੋਈ ਵਿਅਕਤੀ ਸਰਵਿਸ ਵਿੱਚ ਆਉਂਦਾ ਹੈ ਤਾਂ ਉਸ ਦੇ ਸੇਵਾ ਮੁਕਤ ਹੋਣ ਦੀ ਤਰੀਕ ਨਾਲ ਹੀ ਨਿਸਚਿਤ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਕਿਰਤ ਕਰਨ ਦੇ ਨਾਲ-ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ ਤੇ ਇਹ ਸਾਡੇ ਚੰਗੇ ਕਰਮਾਂ ਦਾ ਫਲ ਹੈ। ਉਹਨਾਂ ਕਿਹਾ ਕਿ ਭਾਈ ਗੁਰਮੇਜ ਸਿੰਘ ਨੇ ਆਪਣੇ ਜ਼ਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਮਿਹਨਤ ਅਤੇ ਲਗਨ ਨਾਲ ਨਿਭਾਈ ਹੈ ਕਦੇ ਵੀ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ।
ਇਸ ਮੌਕੇ ਭਾਈ ਗੁਰਮੇਜ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ.ਬਿਜੈ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ.ਪ੍ਰਤਾਪ ਸਿੰਘ ਨੇ ਸਾਂਝੇ ਰੂਪ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ.ਇੰਦਰਮੋਹਣ ਸਿੰਘ ਅਨਜਾਣ ਸੁਪਰਵਾਈਜਰ ਪਬਲੀਸਿਟੀ, ਸ.ਰਜਵੰਤ ਸਿੰਘ ਐਡੀ:ਅਕਾਊਂਟੈਂਟ, ਸ.ਦੌਲਤ ਸਿੰਘ ਸੁਪਰਵਾਈਜਰ ਅਤੇ ਇੰਚਾਰਜ ਟਾਸਕ ਫੋਰਸ ਆਦਿ ਮੌਜੂਦ ਸਨ।

No comments: