Tuesday, November 05, 2013

ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ

 Tue, Nov 5, 2013 at 4:38 PM
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਸਨਮਾਣ
ਅੰਮ੍ਰਿਤਸਰ: 5 ਨਵੰਬਰ 2013: (ਕਿੰਗ//ਪੰਜਾਬ ਸਕਰੀਨ): ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਗਿਆ। 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਗ੍ਰੰਥੀ, ਸ.ਰੂਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ.ਪ੍ਰਤਾਪ ਸਿੰਘ ਨੇ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਇੱਕ ਉੱਘੇ ਵਿਦਵਾਨ ਕਥਾਵਾਚਕ ਹਨ ਅਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਉਹਨਾਂ ਬੰਦੀ-ਛੋੜ ਦਿਵਸ (ਦੀਵਾਲੀ) ਸਮੇਂ ਲਗਾਤਾਰ ਛੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਉਂਦੇ ਹੁਕਮਨਾਮੇ ਦੀ ਕਥਾ-ਵਿਚਾਰ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਪੰਥ-ਪ੍ਰਸਿੱਧ ਕਥਾਵਾਚਕ ਗਿਆਨੀ ਸੰਤ ਸਿੰਘ ਮਸਕੀਨ ਬੰਦੀ-ਛੋੜ ਦਿਵਸ (ਦੀਵਾਲੀ) ਮੌਕੇ ਹੁਕਮਨਾਮੇ ਦੀ ਕਥਾ-ਵਿਚਾਰ ਕਰਿਆ ਕਰਦੇ ਸਨ ਤੇ ਇਸ ਤੋਂ ਬਾਅਦ ਇਹ ਸੇਵਾ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨਿਭਾਉਂਦੇ ਆ ਰਹੇ ਹਨ। ਉਹਨਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਗਿਆਨੀ ਰਣਜੀਤ ਸਿੰਘ ਨੂੰ ਸਦਾ ਚੜ੍ਹਦੀਕਲਾ ਵਿੱਚ ਰੱਖਣ ਤੇ ਇਹ ਇਸੇ ਤਰ੍ਹਾਂ ਸਮੇਂ-ਸਮੇਂ ਗੁਰੂ ਘਰ ਵਿੱਚ ਕਥਾ-ਵਿਚਾਰ ਦੀ ਸੇਵਾ ਨਿਭਾਉਂਦੇ ਰਹਿਣ।

No comments: