Thursday, November 07, 2013

ਸ੍ਰੀ ਨਨਕਾਣਾ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਜੋਰਾਂ ਤੇ

Wed, Nov 6, 2013 at 4:13 PM
ਸਿੱਖ ਸ਼ਰਧਾਲੂਆਂ ਦਾ ਜਥਾ ਮਿਤੀ ਰਵਾਨਾ ਹੋਵੇਗਾ 15 ਨਵੰਬਰ ਨੂੰ-ਸਕੱਤਰ
ਅੰਮ੍ਰਿਤਸਰ: 6 ਨਵੰਬਰ 2013: (ਕਿੰਗ//ਪੰਜਾਬ ਸਕਰੀਨ): ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਮਨਾਉਣ ਲਈ ਯਾਤਰੂਆਂ ਦਾ ਜਥਾ ਮਿਤੀ 12-11-2013 ਦੀ ਬਜਾਏ ਹੁਣ ਮਿਤੀ 15-11-2013 ਨੂੰ ਰਵਾਨਾ ਹੋਵੇਗਾ। ਇਹ ਜਾਣਕਾਰੀ ਸ.ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਤੀ, ਇਸ ਮੌਕੇ ਉਹਨਾਂ ਨਾਲ ਸ.ਜਸਪਾਲ ਸਿੰਘ ਮੀਤ ਸਕੱਤਰ ਯਾਤਰਾ ਵਿਭਾਗ ਵੀ ਮੌਜੂਦ ਸਨ।
ਜਾਣਕਾਰੀ ਦੇਂਦਿਆਂ ਸ.ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਪਾਕਿਸਤਾਨ ਵਿਖੇ ਗੁਰਧਾਮਾਂ ਦੀ ਯਾਤਰਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਇਹ ਜਥਾ ਮਿਤੀ 15 ਨਵੰਬਰ 2013 ਨੂੰ ਸਵੇਰੇ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਸ.ਰਣਧੀਰ ਸਿੰਘ ਚੀਮਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਵਿਸ਼ੇਸ਼ ਰੇਲ ਗੱਡੀ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਉਹਨਾਂ ਕਿਹਾ ਕਿ ਮਿਤੀ 16 ਨਵੰਬਰ 2013 ਨੂੰ ਇਹ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਚੱਲ ਕੇ ਗੁਰਦੁਆਰਾ 'ਸੱਚਾ ਸੌਦਾ' ਮੰਡੀ ਚੂਹੜਕਾਣਾ (ਸ਼ੇਖੂਪੁਰਾ) ਦੇ ਦਰਸ਼ਨਾਂ ਉਪਰੰਤ ਸ਼ਾਮ ਨੂੰ ਵਾਪਸ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪੁੱਜੇਗਾ। ਇਹ ਜਥਾ ਮਿਤੀ 17 ਨਵੰਬਰ 2013 ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਵੇਗਾ। ਮਿਤੀ 18 ਨਵੰਬਰ 2013 ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ। ਮਿਤੀ 20 ਨਵੰਬਰ 2013 ਨੂੰ ਗੁਰਦੁਆਰਾ ਪੰਜਾ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪੁੱਜੇਗਾ। ਮਿਤੀ 22 ਨਵੰਬਰ 2013 ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਤੋਂ ਚੱਲ ਕੇ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਵਾਪਸ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪੁਜੇਗਾ। ਮਿਤੀ 24 ਨਵੰਬਰ 2013 ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੋਂ ਇਹ ਜਥਾ ਵਾਪਸ ਭਾਰਤ ਪੁੱਜੇਗਾ।
ਉਹਨਾਂ ਕਿਹਾ ਕਿ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਯਾਤਰੂ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਉਣ ਤੋਂ ਪਹਿਲਾਂ ਵੀਜੇ ਸਬੰਧੀ ਜਾਣਕਾਰੀ ਦਫ਼ਤਰ ਦੇ ਟੈਲੀਫੋਨ ਨੰਬਰ 0183-2553957, 2553958 ਅਤੇ 2553959 ਤੋਂ ਹਾਸਲ ਕਰ ਲੈਣ।

No comments: