Tuesday, November 05, 2013

ਬੰਦੀ-ਛੋੜ ਦਿਵਸ (ਦੀਵਾਲੀ) ਮੌਕੇ ਸਨਮਾਣ ਸਮਾਰੋਹ

ਗੁਰੂ ਕੀਆਂ ਲਾਡਲੀਆਂ ਫੌਜਾਂ ਨੂੰ ਸਨਮਾਨਿਤ ਕੀਤਾ ਗਿਆ
ਅੰਮ੍ਰਿਤਸਰ: 4 ਨਵੰਬਰ 2013:(ਕਿੰਗ//ਪੰਜਾਬ ਸਕਰੀਨ) ਬੰਦੀ-ਛੋੜ ਦਿਵਸ (ਦੀਵਾਲੀ) ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਪੁਰਾਤਨ ਚੱਲੀ ਆ ਰਹੀ ਰਿਵਾਇਤ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਯੋਜਿਤ ਧਾਰਮਿਕ ਸਮਾਗਮ ਵਿੱਚ ਗੁਰੂ-ਕੀਆਂ ਲਾਡਲੀਆਂ ਫੌਜਾਂ (ਨਿਹੰਗ ਸਿੰਘ ਦਲਾਂ ਦੇ ਮੁਖੀਆਂ) ਨੂੰ ਸਨਮਾਨਿਤ ਕੀਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰ ਤੋਂ ਸਜੇ ਦੀਵਾਨ ਵਿੱਚ ਵੱਖ-ਵੱਖ ਢਾਡੀ ਜੱਥਿਆਂ ਨੇ ਵਾਰਾਂ ਰਾਹੀਂ ਸੰਗਤਾਂ ਨੂੰ ਬੰਦੀ-ਛੋੜ ਦਿਵਸ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ। ਸਤਿਗੁਰੂ ਜੀ ਦੀ ਇਲਾਹੀ ਬਾਣੀ ਦਾ ਕੀਰਤਨ ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨਿਹੰਗ ਸਿੰਘ ਭਾਈ ਬਹੁਲਿਵਲੀਨ ਸਿੰਘ ਜੰਡਿਆਲਾ ਗੁਰੂ ਦੇ ਜਥਿਆਂ  ਨੇ ਕੀਤਾ। ਭਾਈ ਦਰਸ਼ਨ ਸਿੰਘ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਪੰਥ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਉਪਰੰਤ ਬਾਬਾ ਬਲਬੀਰ ਸਿੰਘ ਮੁੱਖੀ ਬੁੱਢਾ ਸ਼੍ਰੋਮਣੀ ਦਲ 96 ਕਰੋੜੀ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਵਾਲੇ, ਬਾਬਾ ਬਿੱਧੀ ਚੰਦ ਤਰਨਾ ਦਲ ਸੁਰਸਿੰਘ ਦੇ ਮੁਖੀ ਬਾਬਾ ਦਇਆ ਸਿੰਘ ਵੱਲੋਂ ਉਹਨਾਂ ਦੇ ਸਪੁੱਤਰ ਬਾਬਾ ਅਵਤਾਰ ਸਿੰਘ, ਬਾਬਾ ਮੱਖਣ ਸਿੰਘ ਬਾਬਾ ਬਕਾਲਾ ਦੇ ਇਲਾਵਾ ਬਾਬਾ ਹਰਨਾਮ ਸਿੰਘ ਖਾਲਸਾ ਮੁੱਖੀ ਦਮਦਮੀ ਟਕਸਾਲ, ਬਾਬਾ ਗੱਜਣ ਸਿੰਘ, ਬਾਬਾ ਤਾਰਾ ਸਿੰਘ ਤਰਨਾ ਦਲ ਬਾਬਾ ਬੀਰ ਸਿੰਘ ਰੱਤੋਕੇ, ਬਾਬਾ ਦਰਸ਼ਨ ਸਿੰਘ ਸ੍ਰੋਮਣੀ ਪੰਥ ਅਕਾਲੀ ਦਸ਼ਮੇਸ ਤਰਨਾ ਦਲ, ਜਥੇਦਾਰ ਬਲਦੇਵ ਸਿੰਘ ਤਰਨਾ ਦਲ ਵੱਲ•ਾ, ਬਾਬਾ ਇੰਦਰ ਸਿੰਘ ਘੋੜਿਆਂ ਵਾਲੇ ਤੇ ਬਾਬਾ ਦਵਿੰਦਰ ਸਿੰਘ ਰਾਮਗੜੀਆ ਮੁਖ ਸੇਵਾਦਾਰ ਨਿਹੰਗ ਸਿੰਘ ਚੱਕਰਵਰਤੀ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਹਰਭਜਨ ਸਿੰਘ ਬੁਰਜ ਅਕਾਲੀ ਫੂਲਾ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਨੂੰ ਦੋਸਾਲਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ, ਸ.ਬਿਜੈ ਸਿੰਘ ਤੇ ਸ.ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ, ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ.ਇੰਦਰਮੋਹਣ ਸਿੰਘ 'ਅਨਜਾਣ' ਸੁਪਰਵਾਈਜਰ ਪਬਲੀਸਿਟੀ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

No comments: