Sunday, November 17, 2013

ਭਗਤ ਸੈਣ ਜੀ ਦਾ ਜਨਮ ਦਿਹਾੜਾ

ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਅੱਜ ਮਨਾਇਆ ਜਾਵੇਗਾ-ਸਕੱਤਰ
ਅੰਮ੍ਰਿਤਸਰ: 16 ਨਵੰਬਰ 2013:(ਕਿੰਗ//ਇੰਦਰ ਮੋਹਣ ਸਿੰਘ 'ਅਨਜਾਣ'//ਪੰਜਾਬ ਸਕਰੀਨ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਝੰਡਾ-ਬੁੰਗਾ ਸਾਹਿਬ ਵਿਖੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ-ਭਾਵਨਾ ਨਾਲ ਅੱਜ ਮਿਤੀ 17-11-2013 ਨੂੰ ਮਨਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਰਲੀਜ਼ 'ਚ ਜਾਣਕਾਰੀ ਦੇਂਦਿਆਂ ਸ.ਮਨਜੀਤ ਸਿੰਘ ਸਕੱਤਰ ਨੇ ਦੱਸਿਆ ਹੈ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਸਿੱਖ ਗੁਰੂ ਸਾਹਿਬਾਨ, ਭਗਤ ਸਾਹਿਬਾਨ ਤੇ ਸ਼ਹੀਦਾਂ ਦੇ ਦਿਹਾੜੇ ਸ਼ਰਧਾ-ਭਾਵਨਾ ਨਾਲ ਮਨਾਉਂਦੀ ਹੈ ਇਸੇ ਭਾਵਨਾ ਤਹਿਤ ਭਗਤ ਸੈਣ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਝੰਡਾ-ਬੁੰਗਾ ਸਾਹਿਬ ਵਿਖੇ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਅੱਜ ਗੁਰਦੁਆਰਾ ਝੰਗਾ-ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਸਵੇਰੇ 9:30 ਵਜੇ ਪਾਏ ਜਾਣਗੇ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸ.ਮਨਜੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਭਗਤ ਸੈਣ ਜੀ ਦੇ ਜਨਮ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰੋ।

No comments: