Saturday, November 09, 2013

ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ

Sat, Nov 9, 2013 at 3:02 PM
ਐਸਜੀਪੀਸੀ ਵੱਲੋਂ ਸ਼ਰਧਾ ਨਾਲ ਮਨਾਇਆ ਜਾਵੇਗਾ ਇਹ ਦਿਨ-ਮਨਜੀਤ ਸਿੰਘ
ਅੰਮ੍ਰਿਤਸਰ: 9 ਨਵੰਬਰ 2013: (*ਕੁਲਵਿੰਦਰ ਸਿੰਘ 'ਰਮਦਾਸ')- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ-ਭਾਵਨਾ ਨਾਲ ਮਿਤੀ 13-11-2013 ਨੂੰ ਮਨਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਰਲੀਜ਼ 'ਚ ਜਾਣਕਾਰੀ ਦੇਂਦਿਆਂ ਸ.ਮਨਜੀਤ ਸਿੰਘ ਸਕੱਤਰ ਨੇ ਦੱਸਿਆ ਹੈ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਸਿੱਖ ਗੁਰੂ ਸਾਹਿਬਾਨ, ਭਗਤ ਸਾਹਿਬਾਨ ਤੇ ਸ਼ਹੀਦਾਂ ਦੇ ਦਿਹਾੜੇ ਸ਼ਰਧਾ-ਭਾਵਨਾ ਨਾਲ ਮਨਾਉਂਦੀ ਹੈ ਇਸੇ ਭਾਵਨਾ ਤਹਿਤ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਮਿਤੀ 11 ਨਵੰਬਰ 2013 ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਅਰੰਭ ਹੋਣਗੇ ਜਿਨ•ਾਂ ਦੇ ਭੋਗ 13 ਨਵੰਬਰ 2013 ਨੂੰ ਸਵੇਰੇ 9:30 ਵਜੇ ਪਾਏ ਜਾਣਗੇ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸ.ਮਨਜੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰੋ।
*ਕੁਲਵਿੰਦਰ ਸਿੰਘ 'ਰਮਦਾਸ'--98148-98254

No comments: