Wednesday, December 25, 2013

27 ਨੂੰ ਮੀਟ, ਅੰਡੇ ਦੀਆਂ ਦੁਕਾਨਾਂ ਅਤੇ ਬੁੱਚੜਖਾਨੇ ਬੰਦ ਰੱਖਣ ਦੇ ਹੁਕਮ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਜੀਵ ਹੱਤਿਆ ਰੋਕਣ ਲਈ ਹੁਕਮ 
ਲੁਧਿਆਣਾ,  24 ਦਸੰਬਰ 2013:(ਰੈਕਟਰ ਕਥੂਰੀਆ//ਪੰਜਾਬ ਸਕਰੀਨ): 
ਮਿਤੀ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਜੀਵ ਹੱਤਿਆ ਨੂੰ ਰੋਕਣ ਲਈ ਵਧੀਕ ਜ਼ਿਲਾ ਮੈਜਿਸਟ੍ਰੇਟ ਡਾ. ਨੀਰੂ ਕਤਿਆਲ ਗੁਪਤਾ ਨੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਆਪਣੇ ਹੁਕਮਾਂ ਵਿੱਚ ਕਿਹਾ ਕਿ ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ। ਇਸ ਲਈ 27 ਦਸੰਬਰ ਨੂੰ ਸ਼ਹੀਦੀ ਦਿਹਾੜੇ ਵਾਲੇ ਦਿਨ ਪੁਲਿਸ ਜ਼ਿਲਾ ਖੰਨਾ ਅਤੇ ਪੁਲਿਸ ਜ਼ਿਲਾ ਦਿਹਾਤੀ (ਜਗਰਾਉਂ) ਵਿਖੇ (ਪੁਲਿਸ ਕਮਿਸ਼ਨਰੇਟ ਦਾ ਖੇਤਰ ਛੱਡ ਕੇ) ਮੀਟ ਅਤੇ ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਬੁੱਚੜਖਾਨੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦਿਨ ਹੋਟਲ/ਢਾਬਿਆਂ 'ਤੇ ਮੀਟ ਅੰਡੇ ਬਣਾਉਣ 'ਤੇ ਵੀ ਪਾਬੰਦੀ ਰਹੇਗੀ। 

No comments: