Monday, December 02, 2013

ਸ੍ਰੀ ਹਰਭਜਨ ਧਰਨਾ ਦੇ ਦੇਹਾਂਤ 'ਤੇ ਸ਼ੋਕ ਦਾ ਪ੍ਰਗਟਾਵਾ

Mon, Dec 2, 2013 at 2:38 PM
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਲੁਧਿਆਣਾ: 02 ਦਸੰਬਰ 2013: {(ਡਾ.) ਗੁਲਜ਼ਾਰ ਸਿੰਘ ਪੰਧੇਰ//ਪੰਜਾਬ ਸਕਰੀਨ}:ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਨੇ ਪ੍ਰਸਿੱਧ ਪੰਜਾਬੀ ਸ਼ਾਇਰ ਸ੍ਰੀ ਹਰਭਜਨ ਧਰਨਾ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਅਕਾਡਮੀ ਦੇ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ ਹਰਭਜਨ ਧਰਨਾ ਜੀ ਬਹੁਤ ਹੀ ਨਿਮਰ ਅਤੇ ਨੇਕ ਦਿਲ ਇਨਸਾਨ ਸਨ। ਉਨ੍ਹਾਂ ਦਸਿਆ ਧਰਨਾ ਜੀ ਪੰਜਾਬ ਗ਼ਜ਼ਲ ਮੰਚ ਦੇ ਪ੍ਰਧਾਨ ਤੇ ਸਕੱਤਰ ਵੀ ਰਹੇ ਸਨ। ਉਹ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਰਗਰਮ ਮੈਂਬਰ ਰਹੇ ਤੇ ਉਨ੍ਹਾਂ ਦਾ ਜ਼ਿਕਰਯੋਗ ਯੋਗਦਾਨ ਰਿਹਾ ਹੈ। ਪੰਜਾਬੀ ਸ਼ਾਇਰੀ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬੀ ਗ਼ਜ਼ਲ ਵਿਚ ਉਨ੍ਹਾਂ ਦਾ ਇਕ ਨਿਵੇਕਲਾ ਸਥਾਨ ਹੈ। ਉਨ੍ਹਾਂ  ਨੇ ਪੰਜਾਬੀ ਸਾਹਿਤ ਜਗਤ ਨੂੰਚਾਰ ਮੁੱਲਵਾਨ ਮੌਲਿਕ ਪੁਸਤਕਾਂ 'ਨਿੱਕੇ ਨਿੱਕੇ ਸੂਰਜ', 'ਉਦਾਸ ਨਾ ਹੋ', 'ਦੀਵੇ ਬਾਲ ਦਿਓ' ਅਤੇ 'ਵਧਦੇ ਕਦਮ' ਲਿਖਕੇ ਅਮੀਰੀ ਬਖ਼ਸ਼ੀ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਪੰਜਾਬੀ ਸਾਹਿਤ ਜਗਤ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
ਸ਼ੋਕ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਸ.ਸ. ਜੌਹਲ, ਡਾ. ਸੁਰਜੀਤ ਪਾਤਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਸ. ਪ. ਸਿੰਘ, ਪ੍ਰੋ. ਰਵਿੰਦਰ ਭੱਠਲ, ਪ੍ਰੋ. ਨਰਿੰਜਨ ਤਸਨੀਮ, ਪ੍ਰਿੰ. ਪ੍ਰੇਮ ਸਿੰਘ ਬਜਾਜ, ਡਾ. ਗੁਰਇਕਬਾਲ ਸਿੰਘ, ਸੁਰਿੰਦਰ ਕੈਲੇ, ਡਾ. ਗੁਲਜ਼ਾਰ ਸਿੰਘ ਪੰਧੇਰ, ਇੰਜ. ਜਸਵੰਤ ਸਿੰਘ ਜ਼ਫ਼ਰ, ਸ੍ਰੀਮਤੀ ਗੁਰਚਰਨ ਕੌਰ ਕੋਚਰ, ਡਾ. ਸਵਰਨਜੀਤ ਕੌਰ ਗਰੇਵਾਲ, ਤ੍ਰੈਲੋਚਨ ਲੋਚੀ, ਜਨਮੇਜਾ ਸਿੰਘ ਜੌਹਲ, ਅਮਰਜੀਤ ਸਿੰਘ ਗਰੇਵਾਲ, ਸ੍ਰੀਮਤੀ ਇੰਦਰਜੀਤਪਾਲ ਕੌਰ, ਮਨਜਿੰਦਰ ਧਨੋਆ, ਹਰਬੰਸ ਮਾਲਵਾ, ਮਹਿੰਦਰਦੀਪ ਗਰੇਵਾਲ, ਭਗਵਾਨ ਢਿੱਲੋਂ ਸਮੇਤ ਕਾਫ਼ੀ ਗਿਣਤੀ ਵਿਚ ਲੇਖਕ ਹਾਜ਼ਰ ਸਨ।

*(ਡਾ.) ਗੁਲਜ਼ਾਰ ਸਿੰਘ ਪੰਧੇਰ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰੈੱਸ ਸਕੱਤਰ ਹਨ। 

No comments: