Monday, December 16, 2013

ਸੁਖਬੀਰ ਬਾਦਲ ਤੇ ਸਾਹਬਾਜ਼ ਸ਼ਰੀਫ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

Mon, Dec 16, 2013 at 11:42 AM
ਦੋਵਾਂ ਦੇਸ਼ਾਂ ਵਿੱਚ ਸ਼ਾਂਤੀ ਤੇ ਖੁਸ਼ਹਾਲੀ ਲਈ ਕੀਤੀ ਅਰਦਾਸ
SGPC ਵੱਲੋਂ ਸਿੱਖ ਗੁਰੂਧਾਮਾਂ ਦੀ ਸੇਵਾ ਸੰਭਾਲ ਅਤੇ ਕਰਤਾਰਪੁਰ ਲਈ ਲਾਂਘੇ ਦੀ ਮੰਗ
ਅੰਮ੍ਰਿਤਸਰ:  ( ਕਿੰਗ//ਪੰਜਾਬ ਸਕਰੀਨ):
ਪਾਕਿਸਤਾਨ ਪੰਜਾਬ ਦੇ ਮੁੱਖ ਮੰਤਰੀ ਮੀਆਂ ਸ਼ਾਹਬਾਜ ਸ਼ਰੀਫ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਤੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕ ਕੇ ਦੋਵਾਂ ਦੇਸ਼ਾਂ ਵਿੱਚ ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ।
ਅੱਜ ਆਪਣੇ ਚਾਰ ਦਿਨਾਂ ਦੌਰੇ ਦੀ ਸਮਾਪਤੀ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਐਸ.ਜੀ.ਪੀ.ਸੀ ਦੇ ਪ੍ਰਧਾਨ ਜਥੇ ਅਵਤਾਰ ਸਿੰਘ ਵੱਲੋਂ ਮੀਆਂ ਸਾਹਿਬਾਜ਼ ਸ਼ਰੀਫ ਕੋਲੋਂ ਜਿਥੇ ਕਰਤਾਰਪੁਰ ਸਾਹਿਬ ਨੂੰ ਲਾਂਘਾ ਦੇਣ ਦੀ ਮੰਗ ਕੀਤੀ ਗਈ ਉਥੇ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਵਸ ਮੌਕੇ ਨਨਕਾਣਾ ਸਾਹਿਬ ਵਿਖੇ ਦਰਸ਼ਨ ਕਰਨ ਜਾਣ ਲਈ ਸਿੱਖ ਸ਼ਰਧਾਲੂਆਂ ਨੂੰ ਖੁੱਲਦਿਲੀ ਨਾਲ ਵੀਜ਼ੇ ਦੇਣ ਅਤੇ ਗੁਰੂਦੁਆਰਿਆਂ ਦੀ ਸੇਵਾ ਸੰਭਾਲ ਵਿੱਚ ਯੋਗਦਾਨ ਪਾਉਣ ਦੇਣ ਦੀ ਮੰਜੂਰੀ ਦੇਣ ਦੀ ਮੰਗ ਕੀਤੀ ਗਈ ਹੈ। ਸ੍ਰੋਮਣੀ ਕਮੇਟੀ ਵੱਲੋਂ ਲਾਹੌਰ ਵਿੱਚ ਗੁਰੂਦੁਆਰਾ ਡੇਰਾ ਸਾਹਿਬ ਵਿਖੇ ਸ਼ਰਧਾਲੂਆਂ ਲਈ ਇਕ ਸਰਾਂ ਦੀ ਉਸਾਰੀ ਦੀ ਵੀ ਪੇਸ਼ਕਸ਼ ਕੀਤੀ ਗਈ ਅਤੇ ਪਾਕਿ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਗਈ ਕਿ ਪਾਕਿਸਤਾਨੀ ਸਰਕਾਰ ਸਰਾਂ ਦੀ ਉਸਾਰੀ ਲਈ ਜਗ੍ਹਾਂ ਅਲਾਟ ਕਰੇ ।

ਇਸ ਮੌਕੇ ਮੀਆਂ ਸ਼ਾਹਬਾਜ ਸਰੀਫ ਨੂੰ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਤੇ ਲੋਈ  ਨਾਲ ਸਨਮਾਨਿਤ ਕੀਤਾ ਗਿਆ । ਮੀਆਂ ਸ਼ਾਹਬਾਜ ਸ਼ਰੀਫ ਨੇ ਸ੍ਰੋਮਣੀ ਕਮੇਟੀ ਵੱਲੋਂ ਰੱਖੀਆਂ ਮੰਗਾਂ ਬਾਰੇ ਕਿਹਾ ਕਿ ਉਹ ਇਸ ਸਬੰਧੀ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨਗੇ। ਇਸ ਮੌਕੇ ਮਾਲ ਭਾਜਪਾ ਪ੍ਰਧਾਨ ਕਮਲ ਸ਼ਰਮਾ,  ਮੁੱਖ ਪਾਰਲੀਮੈਂਟੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ, ਰਾਜਿੰਦਰ ਮਹਿਤਾ ਅੰਤਿ੍ਰਗ ਕਮੇਟੀ ਮੈਂਬਰ, ਭਾਈ ਰਾਮ ਸਿੰਘ, ਮਲਕੀਤ ਸਿੰਘ ਏ.ਆਰ. ਬਖਸ਼ੀ ਰਾਮ ਅਰੋੜਾ ਮੇਅਰ ਤੇ ਉਪਕਾਰ ਸਿੰਘ ਸੰਧੂ ਤੇ ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਤੇ ਪ੍ਰਤਾਪ ਸਿੰਘ ਮੈਨੇਜ਼ਰ ਕਮੇਟੀ ਹਾਜ਼ਰ ਸਨ।

No comments: