Monday, December 02, 2013

ਕਾਮਰੇਡ ਮੰਗਤ ਰਾਮ ਪਾਸਲਾ ਦੀ ਮਾਤਾ ਦੇ ਦੇਹਾਂਤ 'ਤੇ ਸ਼ੋਕ ਦਾ ਪ੍ਰਗਟਾਵਾ

Mon, Dec 2, 2013 at 2:54 PM
ਲੁਧਿਆਣਾ: 02 ਦਸੰਬਰ 2013: (ਰੈਕਟਰ ਕਥੂਰੀਆ//ਪੰਜਾਬ ਸਕਰੀਨ): ਪ੍ਰਸਿੱਧ ਆਲੋਚਕ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੰਜਾਬੀ ਵਿਭਾਗ ਦੇ ਚੇਅਰਮੈਨ ਅਤੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਸੀ.ਪੀ.ਐਮ.ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਦੀ ਮਾਤਾ ਕਰਮੀ ਦੇਵੀ ਜੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮਾਤਾ ਜੀ ਕੇਵਲ ਮੰਗਤ ਰਾਮ ਪਾਸਲਾ ਦੇ ਮਾਤਾ ਜੀ ਹੀ ਨਹੀਂ ਸਨ ਸਗੋਂ ਉਹ ਸਮਾਜਕ ਨਿਆਂ ਤੇ ਬਰਾਬਰੀ ਲਈ ਸੰਘਰਸ਼ ਕਰਨ ਵਾਲੇ ਸਾਰੇ ਲੋਕਾਂ ਲਈ ਪ੍ਰੇਰਣਾ ਸਰੋਤ ਸਨ। ਉਨ੍ਹਾਂ ਦੇ ਤੁਰ ਜਾਣ ਨਾਲ ਲੋਕ ਲਹਿਰਾਂ ਲਈ ਸੰਘਰਸ਼ ਕਰਨ ਵਾਲੇ ਇਕ ਚੇਤੰਨ ਬੁੱਧੀਜੀਵੀ ਮੰਗਤ ਰਾਮ ਪਾਸਲਾ ਦੇ ਪਰਿਵਾਰ ਲਈ ਹੀ ਨਹੀਂ ਸਗੋਂ ਇਸ ਨਾਲ ਆਵਾਮ ਲਈ ਸੰਘਰਸ਼ ਕਰਨ ਵਾਲੇ ਸਮੁੱਚੇ ਬੁੱਧੀਜੀਵੀ ਵਰਗ ਨੂੰ ਇਕ ਪ੍ਰੇਰਣਾਦਾਇਕ ਸ਼ਖ਼ਸੀਅਤ ਤੋਂ ਮਹਿਰੂਮ ਹੋਣ ਦਾ ਸਦਮਾ ਮਿਲਿਆ ਹੈ। 

No comments: