Monday, December 30, 2013

ਭਰਤਗੜ ਨੇੜੇ ਸੜਕ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ

Mon, Dec 30, 2013 at 5:10 PM
SGPC  ਵੱਲੋਂ ਜਥੇਦਾਰ ਅਵਤਾਰ ਸਿੰਘ ਨੇ ਕੀਤਾ ਹਮਦਰਦੀ ਦਾ ਪ੍ਰਗਟਾਵਾ 
ਅੰਮ੍ਰਿਤਸਰ: 30 ਦਸੰਬਰ 2013: (ਕਿੰਗ//ਇੰਦਰ ਮੋਹਣ ਸਿੰਘ‘ਅਨਜਾਣ’//ਪੰਜਾਬ ਸਕਰੀਨ):
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਭਰਤਪੁਰ ਤੋਂ ਥੋੜੀ ਦੂਰ ਬੜਾ ਪਿੰਡ ਨੇੜੇ ਨੈਸ਼ਨਲ ਹਾਈਵੇ ’ਤੇ ਵਾਪਰੇ ਸੜਕ ਹਾਦਸੇ ’ਤੇ ਡੂੰਘੇ ਦੁੱਖ ਦਾ ਇਜਹਾਰ ਕੀਤਾ, ਜਿਸ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ, ’ਤੇ 20 ਦੇ ਕਰੀਬ ਸ਼ਰਧਾਲੂ ਜ਼ਖਮੀ ਹੋ ਗਏ ਸਨ। ਉਨਾਂ ਹਾਦਸੇ ’ਚ ਸ਼ਿਕਾਰ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨਾਂ ਕਿਹਾ ਕਿ ਇਸ ਦੁੱਖ ਦੀ ਘੜੀ ਸਮੇਂ ਅਸੀਂ ਉਨਾਂ ਦੇ ਨਾਲ ਹਾਂ। ਉਨਾਂ ਕਿਹਾ ਕਿ ਵਾਹਿਗੁਰੂ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਤੇ ਸੰਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਜ਼ਿਕਰਯੋਗ ਹੈ ਕਿ ਪਿੰਡ ਮਹਿਮਦਪੁਰ ਥਾਣਾ ਸ਼ੰਭੂ ਜ਼ਿਲਾ ਪਟਿਆਲਾ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਟਰੈਕਟਰ-ਟਰਾਲੀ ’ਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਵੱਲ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਜਾ ਰਹੇ ਸਨ, ਜਦੋਂ ਉਹ ਭਰਤਗੜ ਤੋਂ ਬੜਾ ਪਿੰਡ ਨੇੜੇ ਪੁੱਜੇ ਤਾਂ ਟਰੈਕਟਰ ਚਾਲਕ ਤੋਂ ਟਰੈਕਟਰ ਬੇਕਾਬੂ ਹੋ ਗਿਆ ਤੇ ਪਿਛੋਂ ਟਰਾਲੀ ਦੀ ਹੁੱਕ ਟੁੱਟਣ ਕਰਕੇ ਪਲਟ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। 

No comments: