Monday, December 09, 2013

ਜਥੇਦਾਰ ਅਵਤਾਰ ਸਿੰਘ ਵੱਲੋਂ ਸ: ਬਾਦਲ ਨੂੰ ਵਧਾਈ

 Mon, Dec 9, 2013 at 3:46 PM
ਦਿੱਲੀ 'ਚ ਅਕਾਲੀ ਉਮੀਦਵਾਰਾਂ ਦੀ ਜਿੱਤ ਨੇ ਨਵਾਂ ਇਤਿਹਾਸ ਸਿਰਜਿਆ
ਅੰਮ੍ਰਿਤਸਰ : 9 ਦਸੰਬਰ 2013:: (ਕੁਲਵਿੰਦਰ ਸਿੰਘ 'ਰਮਦਾਸ'//ਪੰਜਾਬ ਸਕਰੀਨ): ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਤੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਚਾਰ ਉਮੀਦਵਾਰਾਂ ਵਿੱਚੋਂ ਤਿੰਨ ਉਮੀਦਵਾਰਾਂ ਦੀ ਇਤਿਹਾਸਕ ਜਿੱਤ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਧਾਈ ਦਿਤੀ ਹੈ ਉਨ•ਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ:ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਵੱਲ ਹੋਰਨਾਂ ਸੁਬਿਆਂ ਦੀ ਜਨਤਾ ਵੇਖ ਰਹੀ ਹੈ ਇਹੋ ਕਾਰਨ ਹੈ ਕਿ ਦੇਸ਼ 'ਚ ਸਭ ਤੋਂ ਵੱਧ ਭ੍ਰਿਸ਼ਟ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਦਿੱਲੀ ਦੇ ਸੂਝਵਾਨ ਵੋਟਰਾਂ ਨੇ ਚਲਦਾ ਕਰ ਦਿੱਤਾ ਹੈ ਤੇ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਚਾਰ ਉਮੀਦਵਾਰਾਂ ਵਿਚੋਂ ਤਿੰਨ ਉਮੀਦਵਾਰਾਂ ਦੀ ਦਿੱਲੀ ਵਿਧਾਨ ਸਭਾ ਲਈ ਚੋਣ ਕੀਤੀ ਹੈ।ਇਸ ਜਿੱਤ ਨੇ ਦਿੱਲੀ ਵਿੱਚ ਨਵਾਂ ਇਤਿਹਾਸ ਸਿਰਜਿਆ ਹੈ। ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈੱਸ ਰਲੀਜ਼ 'ਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਤੋਂ ਬਾਹਰ ਦੂਸਰੇ ਰਾਜ 'ਚ ਜਾ ਕੇ ਵਿਧਾਨ ਸਭਾ ਚੋਣਾਂ 'ਚ ਜੋ ਜਿੱਤ ਹਾਸਲ ਕੀਤੀ ਹੈ ਇਸ ਦਾ ਮਤਲਬ ਸਾਫ਼ ਹੈ ਕਿ ਦੂਸਰੇ ਰਾਜਾਂ 'ਚ ਵਸਦੇ ਸਿੱਖ ਭਾਈਚਾਰੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਅਗਾਂਹ ਵਧੂ ਤੇ ਲੋਕ ਭਲਾਈ ਨੀਤੀਆਂ ਨਾਲ ਸਹਿਮਤ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਉਸਾਰੂ ਸੋਚ ਤੇ ਵਧੀਆ ਨੀਤੀਆਂ ਸਦਕਾ ਦਿੱਲੀ ਦੇ ਸੂਝਵਾਨ ਵੋਟਰਾਂ ਨੇ ਦੂਜੀ ਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਨਿਵਾਜਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਵੋਟਰਾਂ ਨੇ ਕਾਂਗਰਸ ਪਾਰਟੀ ਦਾ ਥਾਪੜਾ ਪ੍ਰਾਪਤ ਸਰਨਾ ਗਰੁੱਪ ਨੂੰ ਜਿਸ ਦਿਨ ਦਿੱਲੀ ਗੁਰਦੁਆਰਾ ਚੋਣਾਂ 'ਚ ਮਾਤ ਦਿੱਤੀ ਸੀ ਉਸੇ ਦਿਨ ਹੀ ਸਾਫ਼ ਹੋ ਗਿਆ ਸੀ ਕਿ ਵਿਧਾਨ ਸਭਾ ਚੋਣਾਂ 'ਚ ਵੱਡਾ ਪ੍ਰੀਵਰਤਨ ਹੋਵੇਗਾ ਤੇ ਕਾਂਗਰਸ ਪਾਰਟੀ ਤੇ ਉਸ ਦੇ ਸਹਿਯੋਗੀਆਂ ਨੂੰ ਜਨਤਾ ਪ੍ਰਤੀ ਗਲਤ ਨੀਤੀਆਂ ਦਾ ਖਮਿਆਜਾ ਭੁਗਤਨਾ ਪਵੇਗਾ। ਪਰ ਇਹ ਤਾਂ ਅਜੇ ਸੈਮੀ ਫਾਈਨਲ ਹੈ। ਅਸਲ ਨਤੀਜ਼ਾ ਤਾਂ ਲੋਕ ਸਭਾ ਚੋਣਾ ਹੀ ਹਨ। ਜਿਨ੍ਹਾਂ ਵਿੱਚ ਲੋਕ ਤੇ ਖਾਸਕਰ ਸਿੱਖ ਵਿਰੋਧੀ ਪਾਰਟੀ ਕਾਂਗਰਸ ਨੂੰ ਦਿੱਲੀ ਦੇ ਸੂਝਵਾਨ ਵੋਟਰ ਨਕਾਰਨਗੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਜਿੱਤੇ ਉਮੀਦਵਾਰਾਂ ਨੂੰ ਵੀ ਵਧਾਈ ਦਿੱਤੀ ਤੇ ਕਿਹਾ ਕਿ ਦਿੱਲੀ ਵਾਸੀਆਂ ਦੀ ਵੱਧ ਤੋਂ ਵੱਧ ਸੇਵਾ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਹੋਰ ਉੱਚਾ ਕਰਨ।

No comments: