Wednesday, January 15, 2014

ਵਿਸਾਖੀ ਸਮੇਂ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਯਾਤਰਾ

Wed, Jan 15, 2014 at 4:21 PM
ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਜਨਵਰੀ ਤੱਕ ਜਮ੍ਹਾ ਕਰਵਾਉਣ-ਰੂਪ ਸਿੰਘ
ਅੰਮ੍ਰਿਤਸਰ 15 ਜਨਵਰੀ 2014:(ਕਿੰਗ//ਕੁਲਵਿੰਦਰ ਸਿੰਘ 'ਰਮਦਾਸ'//ਪੰਜਾਬ ਸਕਰੀਨ):
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੇ ਹੋਰ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਮਹੀਨਾ ਅਪ੍ਰੈਲ 2014 'ਚ ਵਿਸਾਖੀ ਸਮੇਂ ਯਾਤਰਾ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 25 ਜਨਵਰੀ ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾ ਕਰਵਾਉਣ।
ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਜਾਰੀ ਪ੍ਰੈੱਸ ਰਲੀਜ਼ 'ਚ ਸ. ਰੂਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਯਾਤਰੂ ਮਹੀਨਾ ਅਪ੍ਰੈਲ 2014 'ਚ ਵਿਸਾਖੀ ਮੌਕੇ ਪਾਕਿਸਤਾਨ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ, 6 ਪਾਸਪੋਰਟ ਸਾਈਜ ਰੰਗਦਾਰ ਫੋਟੋਆਂ ਅਤੇ ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਅਧਾਰ ਕਾਰਡ ਸਮੇਤ 25 ਜਨਵਰੀ 2014 ਤੱਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਜਮ੍ਹਾ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਪਾਸਪੋਰਟ ਲਿਸਟ 'ਚ ਸ਼ਾਮਲ ਕਰਕੇ ਅਗਲੇਰੀ ਕਾਰਵਾਈ ਲਈ ਭੇਜੇ ਜਾ ਸਕਣ। ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਸ਼੍ਰੋਮਣੀ ਕਮੇਟੀ ਦੇ ਟੈਲੀਫੋਨ ਨੰ: 0183-2553957, 58 ਅਤੇ 59 ਤੇ ਸੰਪਰਕ ਕਰ ਸਕਦੇ ਹਨ।          
            

No comments: