Saturday, February 22, 2014

ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਮਾਤ ਭਾਸ਼ਾ ਮੇਲਾ

Sat, Feb 22, 2014 at 5:00 PM
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਮੇਲੇ ਮੌਕੇ ਵਿਸ਼ੇਸ਼ ਆਯੋਜਨ 
ਕਾਮਰੇਡ ਜਗਜੀਤ ਸਿੰਘ ਆਨੰਦ ਵਾਰਤਕ ਪੁਰਸਕਾਰ ਗੁਰਬਚਨ ਸਿੰਘ ਭੁੱਲਰ ਨੂੰ ਦਿੱਤਾ
ਮਾਤਾ ਜਸਵੰਤ ਕੌਰ ਮੌਲਿਕ ਬਾਲ ਪੁਰਸਕਾਰ ਸ੍ਰੀ ਬਲਜਿੰਦਰ ਮਾਨ ਅਤੇ ਡਾ. ਬਲਵਿੰਦਰ ਸਿੰਘ ਕਾਲੀਆ ਨੂੰ
ਲੁਧਿਆਣਾ : 22 ਫਰਵਰੀ 2014: (ਰੈਕਟਰ ਕਥੂਰੀਆ//ਪੰਜਾਬ ਸਕਰੀਨ):
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਕਾਮਰੇਡ ਜਗਜੀਤ ਸਿੰਘ ਆਨੰਦ ਵਾਰਤਕ ਪੁਰਸਕਾਰ ਗੁਰਬਚਨ ਸਿੰਘ ਭੁੱਲਰ ਨੂੰ ਅਤੇ ਮਾਤਾ ਜਸਵੰਤ ਕੌਰ ਮੌਲਿਕ ਬਾਲ ਪੁਸਤਕ ਪੁਰਸਕਾਰ-2012 ਸ੍ਰੀ ਬਲਜਿੰਦਰ ਮਾਨ ਦੀ ਬਾਲ ਪੁਸਤਕ 'ਮੇਰਾ ਸੁਪਨਾ' ਅਤੇ ਡਾ. ਬਲਵਿੰਦਰ ਸਿੰਘ ਕਾਲੀਆ ਦੀ ਬਾਲ ਪੁਸਤਕ 'ਅੱਖਰ ਮਾਲਾ' ਨੂੰ ਸਾਂਝੇ ਤੌਰ 'ਤੇ ਪੰਜਾਬੀ ਮਾਤ-ਭਾਸ਼ਾ ਮੇਲੇ ਮੌਕੇ ਪੰਜਾਬੀ ਭਵਨ, ਲੁਧਿਆਣਾ ਵਿਖੇ ਪ੍ਰਦਾਨ ਕੀਤੇ ਗਏ ਜਿਨ੍ਹਾਂ ਵਿਚ ਸਨਮਾਨਤ ਸਾਹਿਤਕਾਰਾਂ ਨੂੰ ਨਕਦ ਰਾਸ਼ੀ, ਦੋਸ਼ਾਲੇ ਅਤੇ ਸਨਮਾਨ ਚਿਨ੍ਹ ਦੇਣਾ ਸ਼ਾਮਲ ਸਨ। 
ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਵਾਈਸ ਚਾਂਸਲਰ ਡਾ. ਜੈ ਰੂਪ ਸਿੰਘ ਨੇ ਕਿਹਾ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਪੰਜਾਬੀ ਦੀ ਸੇਵਾ ਲਈ ਕੀਤਾ ਕੰਮ ਮੁੱਢਲੇ ਅਤੇ ਅਕਾਦਮਿਕ ਰੂਪ ਦਾ ਅਤਿ ਸ਼ਲਾਘਾਯੋਗ ਕਾਰਜ ਹੈ। ਮਾਂ ਬੋਲੀ ਵਿਚ ਮਾਂ ਵੱਲੋਂ ਸੁਣਾਈਆਂ ਬੱਚੇ ਦੇ ਜਨਮ ਤੋਂ ਪਹਿਲਾਂ ਦੀਆਂ ਗੱਲਾਂ ਵੀ ਪ੍ਰਭਾਵ ਪਾਊਦੀਆਂ ਹਨ। 
ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪ੍ਰਸਿੱਧ ਅਰਥ ਸਾਸਤਰੀ ਅਤੇ ਕੇਂਦਰੀ ਯੂਨੀਵਰਸਿਟੀ ਦੇ ਚਾਂਸਲਰ ਡਾ ਸ ਸ ਜੌਹਲ ਨੇ ਕਿਹਾ ਮਾਂ ਬੋਲੀ  ਵਿਚ ਪੜੀ ਅਪਣੀ ਭਾਸਾ ਤੋਂ ਬਾਅਦ ਹੀ ਕੌਈ ਹੋਰ ਭਾਸਾ ਵਿਹਤਰ ਸਿਖੀ ਜ ਸਕਦੀ ਹੈ।
ਗੁਰਬਚਨ ਸਿੰਘ ਭੁੱਲਰ ਹੋਰਾਂ ਨੇ ਕਿਹਾ ਕਿ ਆਨੰਦ ਸਾਹਿਬ ਦੇ ਨਾਂ 'ਤੇ ਪੰਜਾਬੀ ਸਾਹਿਤ ਅਕਾਡਮੀ ਵਲੋਂ ਮਿਲਿਆ ਸਨਮਾਨ ਮੇਰੇ ਲਈ ਮਾਂ ਬੋਲੀ ਪੰਜਾਬੀ ਲਈ ਕੀਤੇ ਕਾਰਜ ਉਤੇ ਲੱਗੀ ਮੋਹਰ ਹੈ। ਮੈਂ ਹੋਰ ਸਿਰੜ ਨਾਲ ਕੰਮ ਕਰਾਂਗਾ।
ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਨੇ ਕਿਹਾ ਕਿ ਕਾਮਰੇਡ ਜਗਜੀਤ ਸਿੰਘ ਆਨੰਦ ਵਾਰਤਕ ਪੁਰਸਕਾਰ ਸ. ਰੂਪ ਸਿੰਘ ਰੂਪਾ ਜੀ ਨੇ ਆਪਣੇ ਪਿਤਾ ਸ. ਕੇਹਰ ਸਿੰਘ ਜੀ ਦੀ ਯਾਦ ਵਿਚ ਸਥਾਪਿਤ ਕੀਤਾ ਹੈ, ਜੋ ਕਿ ਹਰ ਸਾਲ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਦਿੱਤਾ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਸਾਡੇ ਲਈ ਖੁਸ਼ੀ ਵਾਲੀ ਗੱਲ ਹੈ ਕਿ ਅੱਜ ਖ਼ੁਦ ਸ. ਰੂਪ ਸਿੰਘ ਰੂਪਾ ਅਮਰੀਕਾ ਤੋਂ ਆ ਕੇ ਨਿੱਜੀ ਤੌਰ 'ਤੇ ਸਾਡੇ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਦਾ ਆਉਣਾ ਮਾਂ ਬੋਲੀ ਪੰਜਾਬੀ ਅਤੇ ਆਨੰਦ ਸਾਹਿਬ ਲਈ ਸਨੇਹ ਦਾ ਪ੍ਰਤੀਕ ਹੈ।
ਅਕਾਡਮੀ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਦਸਿਆ ਕਿ ਮਾਤਾ ਜਸਵੰਤ ਕੌਰ ਮੌਲਿਕ ਬਾਲ ਪੁਸਤਕ ਪੁਰਸਕਾਰ-2012 ਜੋ ਪ੍ਰਸਿੱਧ ਵਿਦਵਾਨ ਪ੍ਰੋ. ਪ੍ਰੀਤਮ ਸਿੰਘ ਜੀ ਦੇ ਪਰਿਵਾਰ ਵੱਲੋਂ ਮਾਤਾ ਜਸਵੰਤ ਕੌਰ ਜੀ ਦੀ ਯਾਦ ਵਿਚ ਦਿੱਤਾ ਜਾਂਦਾ ਹੈ। ਇਸ ਵਾਰ ਇਹ ਪੁਰਸਕਾਰ ਸਾਂਝੇ ਤੌਰ 'ਤੇ ਦੋ ਬਾਲ ਸਾਹਿਤ ਲੇਖਕਾਂ ਨੂੰ ਦਿੱਤਾ ਜਾ ਰਿਹਾ ਹੈ। ਸ. ਗੁਰਬਚਨ ਸਿੰਘ ਭੁੱਲਰ ਹੋਰਾਂ ਦੀ ਰਚਨਾ ਤੇ ਸ਼ਖਸ਼ੀਅਤ ਬਾਰੇ ਡਾ. ਰਜਨੀਸ਼ ਬਹਾਦਰ ਸਿੰਘ ਨੇ ਚਰਚਾ ਕੀਤੀ ਜਦਕਿ ਬਾਲ ਪੁਸਤਕਾਂ ਬਾਰੇ ਪੇਪਰ ਡਾ.  ਗੁਲਜ਼ਾਰਸਿੰਘਪੰਧੇਰ ਨੇ ਪੇਪਰ ਪੜ੍ਹਿਆ। ਪ੍ਰਿਸੀਪਲ ਪ੍ਰੇਮ ਸਿੰਘ ਬਜਾਜ ਸੁਰਿੰਦਰ ਕੈਲੇ, ਗੁਰਚਰਨ ਕੌਰ ਕੋਚਰ ਨੇ ਸਭਾ ਪੱਤਰ  ਅਤੇ ਗੁਲਦਸਤੇ ਭੇਟ ਕੀਤੇ। (ਡਾ.) ਗੁਲਜ਼ਾਰ ਸਿੰਘ ਪੰਧੇਰ ਨੇ ਪੇਪਰ ਪੜ੍ਹਿਆ। 
 ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਮਾਤ ਭਾਸ਼ਾ ਮੇਲਾ


No comments: