Saturday, April 12, 2014

ਤਖ਼ਤ ਸ੍ਰੀ ਕੇਸਗੜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਦਿੱਖ ਨੂੰ ਨਵੀਨਤਾ ਦਿੱਤੀ ਜਾਵੇਗੀ

Sat, Apr 12, 2014 at 4:00 PM
ਨੇਪਾਲ ਵਿਖੇ ਪ੍ਰਚਾਰ ਲਈ ਸਿੱਖ ਮਿਸ਼ਨ ਖੋਹਲਿਆ ਜਾਵੇਗਾ
ਜਥੇ:ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਕਈ ਅਹਿਮ ਫੈਸਲੇ
ਦੋਰਾਹਾ ਵਾਲੀ ਨਹਿਰ 'ਤੇ ਸਥਿਤ ਸ੍ਰੀ ਕਟਾਣਾ ਸਾਹਿਬ ਵਿਖੇ ਐਸਜੀਪੀਸੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਮੀਟਿੰਗ  ਜਥੇਦਾਰ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।  ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਮੂਲਮੰਤਰ ਦਾ ਪਾਠ ਕਰਦੇ ਹੋਏ ਸਾਰੇ ਮੈਂਬਰ 
ਕਟਾਣਾ ਸਾਹਿਬ: 12 ਅਪ੍ਰੈਲ 2014: (ਰੈਕਟਰ ਕਥੂਰੀਆ//ਪੰਜਾਬ ਸਕਰੀਨ): 
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਦੇ ਇਕੱਤਰਤਾ ਹਾਲ ਵਿੱਚ ਹੋਈ ਜਿਸ ਵਿੱਚ ਸੈਕਸ਼ਨ 85, ਸੈਕਸ਼ਨ 87, ਟ੍ਰੱਸਟ 'ਤੇ ਅਮਲਾ ਵਿਭਾਗ ਦੇ ਮਾਮਲੇ ਵਿਚਾਰੇ ਗਏ।
ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸੰਗਤਾਂ ਦੀ ਮੰਗ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੂੰ ਨਵੀਨ ਦਿੱਖ ਦੇਣ ਲਈ ਕਾਰਸੇਵਾ ਨਿਸ਼ਕਾਮ ਸੇਵਕ ਬਾਬਾ ਮਹਿੰਦਰ ਸਿੰਘ ਯੂ.ਕੇ. ਵਾਲਿਆਂ ਨੂੰ ਦਿੱਤੀ ਗਈ ਹੈ, ਜੋ ਤਖ਼ਤ ਸਾਹਿਬ ਵਿਖੇ ਮੀਨਾਕਾਰੀ ਅਤੇ ਸੋਨੇ ਆਦਿ ਦੀ ਸੇਵਾ ਕਰਵਾਉਣਗੇ ਤੇ ਇਹਨਾਂ ਕਾਰਜਾਂ ਦੀ ਨਿਗਰਾਨੀ ਸ.ਰਘੂਜੀਤ ਸਿੰਘ ਕਰਨਾਲ ਸੀਨੀਅਰ ਮੀਤ ਪ੍ਰਧਾਨ, ਸ.ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ. ਐਸ.ਪੀ.ਸਿੰਘ ਤੇ ਬੀਬੀ ਸ਼ਿਖਾ ਜੈਨ ਦੇ ਅਧਾਰਤ ਨੀਯਤ ਕੀਤੀ ਗਈ ਸਬ-ਕਮੇਟੀ ਕਰੇਗੀ, ਇਸ ਕਮੇਟੀ ਦੇ ਕੋਆਰਡੀਨੇਟਰ ਸ.ਮਨਪ੍ਰੀਤ ਸਿੰਘ ਐਕਸੀਅਨ ਸ਼੍ਰੋਮਣੀ ਕਮੇਟੀ ਹੋਣਗੇ।  ਉਹਨਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਤਿਹਾਸ ਨੂੰ ਰੂਪਮਾਨ ਕਰਦੇ ਕਿਲਾ ਅਨੰਦਗੜ ਸਾਹਿਬ, ਕਿਲਾ ਫਤਹਿਗੜ ਸਾਹਿਬ, ਕਿਲਾ ਲੋਹਗੜ ਸਾਹਿਬ, ਕਿਲਾ ਹੋਲਗੜ ਸਾਹਿਬ ਤੇ ਕਿਲਾ ਤਾਰਾਗੜ ਸਾਹਿਬ ਪੰਜ ਇਤਿਹਾਸਕ ਕਿਲਿਆਂ ਨੂੰ ਪੁਰਾਤਨ ਦਿੱਖ ਦਿੱਤੀ ਜਾਵੇਗੀ। ਕਿਲਾ ਅਨੰਦਗੜ ਸਾਹਿਬ ਦੀ ਸੇਵਾ ਸੰਤ ਬਾਬਾ ਲਾਭ ਸਿੰਘ, ਕਿਲਾ ਲੋਹਗੜ ਸਾਹਿਬ ਦੀ ਸੇਵਾ ਸੰਤ ਬਾਬਾ ਜੋਗਿੰਦਰ ਸਿੰਘ ਡੁਮੇਲੀਵਾਲੇ, ਕਿਲਾ ਤਾਰਾਗੜ ਸਾਹਿਬ ਦੀ ਸੇਵਾ ਸੰਤ ਬਾਬਾ ਦਿਲਬਾਗ ਸਿੰਘ, ਕਿਲਾ ਹੋਲਗੜ ਸਾਹਿਬ ਦੀ ਸੇਵਾ ਸੰਤ ਬਾਬਾ ਅਮਰੀਕ ਸਿੰਘ ਪਟਿਆਲੇ ਵਾਲੇ ਅਤੇ ਕਿਲਾ ਫਤਹਿਗੜ ਸਾਹਿਬ ਦੀ ਸੇਵਾ ਸੰਤ ਬਾਬਾ ਬਚਨ ਸਿੰਘ ਦਿਲੀ ਵਾਲੇ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਬਹੁਤ ਹੀ ਜਲਦੀ ਪੰਜਾਂ ਸੰਤ-ਮਹਾਂਪੁਰਸ਼ਾਂ ਵੱਲੋਂ ਇਹ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਸੁਸ਼ੋਭਿਤ ਇਤਿਹਾਸਕ ਸ਼ਸ਼ਤਰਾਂ ਵਾਲੇ ਕਮਰੇ ਦੇ ਦੋਵੇਂ ਚਾਂਦੀ ਦੇ ਪੁਰਾਣੇ ਦਰਵਾਜੇ ਜਿਨ੍ਹਾਂ ਦੀ ਚਾਂਦੀ ਖਰਾਬ ਤੇ ਕਾਲੀ ਹੋ ਗਈ ਹੈ। ਇਨ੍ਹਾਂ ਦਰਵਾਜਿਆਂ ਨੂੰ ਬਦਲਣ ਦੀ ਸੇਵਾ ਬੀਬੀ ਭਗਵੰਤ ਕੌਰ ਸੁਪਤਨੀ ਸ.ਰਘਬੀਰ ਸਿੰਘ ਦੇ ਪਰਿਵਾਰ ਸ.ਇੰਦਰਜੀਤ ਸਿੰਘ ਤੇ ਬੀਬੀ ਪੰਮੀ ਕੌਰ ਜੀ ਨਵੀਂ ਦਿੱਲੀ ਵਾਲਿਆਂ ਨੂੰ ਸੌਪੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਪਾਲ ਵਿਖੇ ਸਿੱਖੀ ਦੇ ਪ੍ਰਚਾਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਮਿਸ਼ਨ ਸਥਾਪਤ ਕੀਤਾ ਜਾਵੇਗਾ ਜਿਸ ਦੀ ਰੂਪਰੇਖਾ ਸ.ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਅਤੇ ਸ.ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਮੌਕੇ ਤੇ ਜਾ ਕੇ ਤਿਆਰ ਕਰਨਗੇ। ਉਨ੍ਹਾਂ ਦੱਸਿਆ ਕਿ ਸ੍ਰੀ ਬਹਾਦਰਗੜ ਪਟਿਆਲਾ ਵਿਖੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ 'ਚ ਬਣੇ ਇੰਸਟੀਚਿਊਟਸ ਨੂੰ ਧਾਰਮਿਕ ਯੂਨੀਵਰਸਿਟੀ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਅਤੇ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਲੈ ਕੇ ਆਉਣ ਲਈ 20 ਨਵੀਆਂ ਬੱਸਾਂ 32 ਸੀਟਾਂ ਵਾਲੀਆਂ ਖਰੀਦੀਆਂ ਜਾਣਗੀਆਂ। ਉਨ੍ਹਾਂ ਹੋਰ ਦੱਸਿਆ ਕਿ ਗੁਰਦੁਆਰਾ ਟਿੱਬੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ 'ਚਾਲੀ ਮੁਕਤਿਆਂ' ਦੀ ਯਾਦ ਨੂੰ ਤਾਜ਼ਾ ਰੱਖਣ ਲਈ 'ਮੁਕਤੇ ਮੀਨਾਰ' ਤਿਆਰ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆਂ ਕਿ ਸ੍ਰੀ ਗੁਰੂ ਰਾਮਦਾਸ ਮੈਡੀਕਲ ਸਾਇੰਸਜ਼ ਐਂਡ ਰੀਸਰਚ ਕਾਲਜ ਅੰਮ੍ਰਿਤਸਰ ਦੇ ਕੈਂਸਰ ਯੂਨਿਟ ਵਿਖੇ ਕੈਂਸਰ ਪੀੜਤ ਮਰੀਜ਼ਾਂ ਲਈ ਲੀਨੀਅਰ ਐਕਸੀਲੀਟਰ ਮਸ਼ੀਨ ਲਗਾਈ ਗਈ ਹੈ ਤੇ ਜਲਦੀ ਹੀ ਮਰੀਜ਼ਾਂ ਦੇ ਬੇਹਤਰ ਇਲਾਜ ਲਈ ਇਹ ਮਸ਼ੀਨ ਚਾਲੂ ਹੋ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਇਸੇ ਕਾਲਜ ਵਿਖੇ ਹੀ ਦਿਲ ਦੀਆਂ ਬੀਮਾਰੀਆਂ ਦੇ ਮਰੀਜ਼ਾਂ ਦਾ ਬੇਹਤਰ ਇਲਾਜ ਵੀ ਜਲਦੀ ਸ਼ੁਰੂ ਹੋ ਜਾਵੇਗਾ। ਇਕੱਤਰਤਾ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਗੁਰਮਤਿ ਸੰਗੀਤਕਾਰ ਰਾਗੀ ਸਵ: ਜਸਵੰਤ ਸਿੰਘ ਕੁਲਾਰ, ਸ.ਇੰਦਰ ਸਿੰਘ ਕਿਰਤੋਵਾਲ ਤੇ ਸ.ਕਰਤਾਰ ਸਿੰਘ ਟੱਕਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਪਿਛਲੇ ਸਮੇਂ ਵਿੱਚ ਗੁਰਪਿਆਨਾ ਕਰ ਗਏ ਸਨ, ਉਨ੍ਹਾਂ  ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਬਦਲੇ ਆਉਣ ਵਾਲੀਆਂ ਪੀੜ੍ਹੀਆਂ ਦੇ ਯਾਦ ਰੱਖਣ ਲਈ ਉਨ੍ਹਾਂ ਦੀਆਂ ਤਸਵੀਰਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਸਿੱਖ ਰਾਜ ਦੇ ਪਹਿਲੇ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫਤਹਿਗੜ ਸਾਹਿਬ ਵਿਖੇ 12, 13 ਤੇ 14 ਮਈ ਨੂੰ ਧਾਰਮਿਕ ਸਮਾਗਮ ਕਰਵਾਏ ਜਾਣਗੇ।
ਜਥੇਦਾਰ ਅਵਤਾਰ ਸਿੰਘ ਨੇ ਪੱਤਰਕਾਰ ਵਾਰਤਾ ਦੌਰਾਨ 14 ਅਪ੍ਰੈਲ ਨੂੰ ਆ ਰਹੇ ਖਾਲਸਾ ਸਾਜਨਾ ਦਿਵਸ ਵੈਸਾਖੀ ਦੇ ਦਿਹਾੜੇ ਸਮੇਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ਿਸ਼ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣਨ, ਬਾਣੀ ਅਤੇ ਬਾਣੇ ਦੇ ਧਾਰਨੀ ਹੋਣ। 
ਇਸ ਇਕੱਤਰਤਾ 'ਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਕਰਨਾਲ, ਸ.ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਅੰਤ੍ਰਿੰਗ ਮੈਂਬਰਾਨ

No comments: