Wednesday, May 28, 2014

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਨਵੇਂ ਚੁਣੇ ਪ੍ਰਬੰਧਕੀ ਬੋਰਡ ਦਾ ਸਨਮਾਨ

Wed, May 28, 2014 at 2:50 PM
ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਵਲੋਂ ਲਾਇਬ੍ਰੇਰੀ ਨੂੰ 111 ਪੁਸਤਕਾਂ ਵੀ ਭੇਟਲੁਧਿਆਣਾ : 27 ਮਈ (ਪੰਜਾਬ ਸਕਰੀਨ ਬਿਊਰੋ):
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਨਵੇਂ ਚੁਣੇ ਪ੍ਰਬੰਧਕੀ ਬੋਰਡ ਦੀ ਪਲੇਠੀ ਮੀਟਿੰਗ ਮੌਕੇ ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਵਲੋਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਦਸਤਾਰਾਂ/ਸ਼ਾਲਾਂ ਅਤੇ ਲੋਈਆਂ ਦੇ ਕੇ ਸਨਮਾਨਤ ਕੀਤਾ ਗਿਆ। ਇਸੇ ਸੰਸਥਾ ਵਲੋਂ ਪੰਜਾਬੀ ਸਾਹਿਤ ਅਕਾਡਮੀ ਦੀ ਲਾਇਬ੍ਰੇਰੀ ਨੂੰ 111 (ਇਕ ਸੌ ਗਿਆਰਾਂ) ਪੁਸਤਕਾਂ ਭੇਟ ਕੀਤੀਆਂ ਗਈਆਂ ਅਤੇ ਡਾ. ਅਨੂਪ ਸਿੰਘ ਦੀ ਅਗਵਾਈ ਵਿਚ ਕ੍ਰਿਆਸ਼ੀਲ ਇਸ ਮੰਚ ਨੇ ਇਕੱਤੀ ਹਜ਼ਾਰ ਰੁਪਏ ਦੀ ਰਾਸ਼ੀ ਦਾਨ ਵਜੋਂ ਅਕਾਡਮੀ ਨੂੰ ਭੇਟਾ ਕੀਤੀ। ਇਸ ਮੌਕੇ ਪੰਜਾਬੀ ਲੋਕ ਲਿਖਾਰੀ ਮੰਚ ਵਲੋਂ ਸਰਵਸ੍ਰੀ ਸੰਧੂ ਬਟਾਲਵੀ, ਸੁਰਿੰਦਰ ਸਿੰਘ ਨਿਮਾਣਾ, ਦਵਿੰਦਰ ਦੀਦਾਰ, ਵਰਗਸ ਸਲਾਮਤ ਅਤੇ ਡਾ. ਸਤਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਨੇ ਪੰਜਾਬੀ ਲੋਕ ਲਿਖਾਰੀ ਮੰਚ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੀ ਭਰਪੂਰ ਪ੍ਰਸੰਸਾ ਕੀਤੀ।

No comments: